02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

58 ਸਾਲ ਦੀ ਉਮਰ ’ਚ ਸੇਵਾਮੁਕਤੀ ਦੇ ਫ਼ੈਸਲੇ ’ਤੇ ਮੁੜ ਵਿਚਾਰ ਦੀ ਮੰਗ

ਪਟਿਆਲਾ, 2 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸੇਵਾਮੁਕਤੀ ਦੀ ਉਮਰ ਸੰਬੰਧੀ ਸਰਕਾਰ ਵਲੋਂ ਲਏ ਗਏ ਫ਼ੈਸਲੇ ’ਤੇ ਸਵਾਲ ਉਠਾਉਂਦਿਆਂ ਸੁਖਰਾਮ ਸਿੰਘ ਨੇ ਕਿਹਾ ਕਿ ਵੱਖ-ਵੱਖ ਵਰਗਾਂ ਦੇ ਅਧਿਆਪਕਾਂ ਲਈ ਸੇਵਾਮੁਕਤੀ ਦੀ ਉਮਰ ਵਿਚ ਅੰਤਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਕ ਪਾਸੇ ਕੁਝ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਰੱਖੀ ਗਈ ਹੈ, ਜਦਕਿ ਦੂਜੇ ਪਾਸੇ ਕੁਝ ਅਧਿਆਪਕਾਂ ਲਈ ਇਹ ਉਮਰ 58 ਸਾਲ ਨਿਰਧਾਰਿਤ ਕੀਤੀ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਪਟਿਆਲਾ, 2 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸੇਵਾਮੁਕਤੀ ਦੀ ਉਮਰ ਸੰਬੰਧੀ ਸਰਕਾਰ ਵਲੋਂ ਲਏ ਗਏ ਫ਼ੈਸਲੇ ’ਤੇ ਸਵਾਲ ਉਠਾਉਂਦਿਆਂ ਸੁਖਰਾਮ ਸਿੰਘ ਨੇ ਕਿਹਾ ਕਿ ਵੱਖ-ਵੱਖ ਵਰਗਾਂ ਦੇ ਅਧਿਆਪਕਾਂ ਲਈ ਸੇਵਾਮੁਕਤੀ ਦੀ ਉਮਰ ਵਿਚ ਅੰਤਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਕ ਪਾਸੇ ਕੁਝ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਰੱਖੀ ਗਈ ਹੈ, ਜਦਕਿ ਦੂਜੇ ਪਾਸੇ ਕੁਝ ਅਧਿਆਪਕਾਂ ਲਈ ਇਹ ਉਮਰ 58 ਸਾਲ ਨਿਰਧਾਰਿਤ ਕੀਤੀ ਗਈ ਹੈ। ਸੁਖਰਾਮ ਸਿੰਘ ਨੇ ਕਿਹਾ ਕਿ ਅਧਿਆਪਕ ਆਪਣੇ ਲੰਮੇ ਤਜਰਬੇ ਅਤੇ ਯੋਗਤਾ ਰਾਹੀਂ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੁਝ ਵਰਗਾਂ ਲਈ ਸੇਵਾਮੁਕਤੀ ਦੀ ਉਮਰ 65 ਸਾਲ ਹੋ ਸਕਦੀ ਹੈ ਤਾਂ ਬਾਕੀ ਅਧਿਆਪਕਾਂ ਨਾਲ ਵੀ ਇਕਸਾਰ ਨੀਤੀ ਅਪਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ 58 ਸਾਲ ਦੀ ਸੇਵਾਮੁਕਤੀ ਦੀ ਵਿਵਸਥਾ ’ਤੇ ਮੁੜ ਵਿਚਾਰ ਕਰਕੇ ਉਮਰ ਹੱਦ ਘੱਟੋ-ਘੱਟ 60 ਸਾਲ ਜਾਂ ਇਸ ਤੋਂ ਵੱਧ ਕਰਨ ਬਾਰੇ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਸੇਵਾਵਾਂ, ਤਜਰਬੇ ਅਤੇ ਯੋਗਤਾ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ’ਤੇ ਢੁਕਵਾਂ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦੇਵੀਗੜ੍ਹ ਵਿਖੇ ਲੋਕ ਸਮੱਸਿਆਵਾਂ ਦੇ ਹੱਲ ਲਈ ਲਖਵੀਰ ਸਿੰਘ ਲੱਖੀ ਵਲੋਂ ਹਫਤਾਵਾਰੀ ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਡੇਅਰੀ ਵਿਚ ਅਫਲਾਟੌਕਸਿਨ ਜ਼ਹਿਰ ਤੋਂ ਬਚਾਅ ਕਰਨ ਲਈ ਕੀਤੇ ਸਮਝੌਤੇ ’ ਤੇ ਦਸਤਖ਼ਤ
Ad Position 24