ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਕਾਬੂ
ਬਸੀ ਪਠਾਣਾਂ, 3 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਕਥਿਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬਸੀ ਪਠਾਣਾਂ, 3 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਕਥਿਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਵਲੋਂ ਦਾਣਾ ਮੰਡੀ ਨਜਦੀਕ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪੁਲਿਸ ਨੇ ਬਲਪ੍ਰੀਤ ਸਿੰਘ ਉਰਫ਼ ਲਵਲੀ, ਗੁਰਜੀਤ ਸਿੰਘ ਉਰਫ਼ ਬੱਬੂ ਅਤੇ ਗੁਰਪਾਲ ਸਿੰਘ ਉਰਫ਼ ਪਾਲੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਤਿੰਨਾਂ ਕੋਲੋਂ 5-5 ਗ੍ਰਾਮ ਕੁੱਲ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਬਸੀ ਪਠਾਣਾਂ ਪੁਲਿਸ ਵਲੋਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰਨਾਂ ਪੱਖਾਂ ਤੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।