04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰਾਹੁਲ ਗਾਂਧੀ ਵਿਰੁੱਧ ਐਫ. ਆਈ. ਆਰ. ਦਰਜ ਕਰਨਾ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼- ਡਾ. ਅਮਨਦੀਪ ਕੌਰ ਢੋਲੇਵਾਲ

ਬਸੀ ਪਠਾਣਾਂ, 3 ਸਤੰਬਰ (ਰਾਜਿੰਦਰ ਸ਼ਰਮਾ)- ਰਾਹੁਲ ਗਾਂਧੀ ਵਿਰੁੱਧ ਐਫ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਸੀ ਪਠਾਣਾਂ, 3 ਸਤੰਬਰ (ਰਾਜਿੰਦਰ ਸ਼ਰਮਾ)- ਰਾਹੁਲ ਗਾਂਧੀ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਭਾਜਪਾ ਦੀ ਦਲਿਤ ਵਿਰੋਧੀ ਸੋਚ ਨੂੰ ਬੇਨਕਾਬ ਕਰਦੀ ਹੈ, ਭਾਜਪਾ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਸੰਵਿਧਾਨ ਤੇ ਸਮਾਜਿਕ ਬਰਾਬਰੀ ਦੀ ਰੱਖਿਆ ਲਈ ਕਾਂਗਰਸ ਹਮੇਸ਼ਾ ਡਟ ਕੇ ਖੜ੍ਹੀ ਰਹੇਗੀ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਦਰਜ ਕੀਤੀ ਗਈ ਐਫ.ਆਈ.ਆਰ. ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਮਾਜਿਕ ਭੇਦਭਾਵ ਦੇ ਮੁੱਦੇ ਉਠਾਉਣ ਵਾਲੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਡਾ. ਢੋਲੇਵਾਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਵਾਲੀ ਥਾਂ ਦਾ ਕਥਿਤ ਤੌਰ ’ਤੇ ‘ਸ਼ੁਧੀਕਰਨ’ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਅਤੇ ਜਦੋਂ ਰਾਹੁਲ ਗਾਂਧੀ ਨੇ ਇਸ ਨੂੰ ਛੂਆਛੂਤ ਅਤੇ ਦਲਿਤਾਂ ਨਾਲ ਭੇਦਭਾਵ ਨਾਲ ਜੋੜਦਿਆਂ ਸਵਾਲ ਉਠਾਏ ਤਾਂ ਉਨ੍ਹਾਂ ਵਿਰੁੱਧ ਐਫ.ਆਈ.ਆਰ.ਦਰਜ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਲਿਤ ਆਗੂ ਜਾਂ ਨਾਗਰਿਕ ਨਾਲ ਭੇਦਭਾਵ ਹੁੰਦਾ ਹੈ ਤਾਂ ਉਸਦੇ ਖ਼ਿਲਾਫ਼ ਆਵਾਜ਼ ਚੁੱਕਣਾ ਜੁਰਮ ਨਹੀਂ, ਸਗੋਂ ਸੰਵਿਧਾਨਕ ਜ਼ਿੰਮੇਵਾਰੀ ਹੈ। ਡਾ. ਢੋਲੇਵਾਲ ਨੇ ਦੋਸ਼ ਲਗਾਇਆ ਕਿ ਇਸ ਪੂਰੇ ਮਾਮਲੇ ਨੇ ਭਾਜਪਾ-ਆਰ.ਐਸ.ਐੱਸ.ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਲੋਕਾਂ ਸਾਹਮਣੇ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ, ਸਨਮਾਨ ਅਤੇ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ, ਪਰ ਸਮਾਜਿਕ ਬਰਾਬਰੀ ਅਤੇ ਦਲਿਤ ਸਨਮਾਨ ਦੀ ਗੱਲ ਕਰਨ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਲੋਕਤੰਤਰ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਐਫ.ਆਈ . ਆਰ. ਦੇ ਦਬਾਅ ਨਾਲ ਰਾਹੁਲ ਗਾਂਧੀ ਦੀ ਆਵਾਜ਼ ਨੂੰ ਚੁੱਪ ਨਹੀਂ ਕਰਵਾਇਆ ਜਾ ਸਕਦਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਠੀਕਰੀਵਾਲ ਵਿਖੇ ਛਿੰਝ ਮੇਲਾ ਕਰਵਾਇਆ ਵੱਡੀ ਗਿਣਤੀ ਵਿਚ ਇਕੱਤਰ ਕੁਸ਼ਤੀ ਪ੍ਰੇਮੀਆਂ ਨੇ ਕੁਸ਼ਤੀ ਦੰਗਲ ਦਾ ਅਨੰਦ ਮਾਣਿਆ ਅਗਲੀ ਖ਼ਬਰ ਆਸ਼ਾ ਵਰਕਰਾਂ ਵੀ 5 ਤੋਂ 15 ਸਤੰਬਰ ਤੱਕ ਜਾਣਗੀਆਂ ਕੰਮ ਛੋੜ ਹੜਤਾਲ ’ਤੇ ਗਰਭਵਤੀ ਔਰਤਾਂ, ਜੱਚਾ-ਬੱਚਾ ਅਤੇ ਟੀ.ਬੀ ਦੇ ਮਰੀ...
Ad Position 24