04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡ ਭਾਂਬਰੀ ਵਿਖੇ ਡਰਾਈ ਡੇਅ ਮਨਾਇਆ

ਖਮਾਣੋਂ, 3 ਸਤੰਬਰ (ਜੋਗਿੰਦਰ ਪਾਲ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੇ ਆਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਖਮਾਣੋਂ, 3 ਸਤੰਬਰ (ਜੋਗਿੰਦਰ ਪਾਲ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੇ ਆਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਸੰਘੋਲ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਭਾਂਬਰੀ ਵਿਖੇ ਡਰਾਈ ਡੇਅ ਮਨਾਇਆ ਗਿਆ। ਇਸ ਤਹਿਤ ਘਰ-ਘਰ ਜਾ ਕੇ ਡੇਂਗੂ, ਮਲੇਰੀਆ, ਚਿਕਨਗੁਨੀਆਂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਬਿਨਾ ਘਰਾਂ ਵਿਚ ਡੇਂਗੂ ਮੱਛਰ ਦੇ ਲਾਰਵੇ ਦੇ ਸ੍ਰੋਤ ਜਿਵੇਂ ਕਿ ਕੂਲਰਾਂ, ਫਰਿੱਜਾਂ ਦੀਆਂ ਪਿਛਲੀਆਂ ਟਰੇਆਂ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਦੀ ਜਾਂਚ ਕੀਤੀ ਗਈ ਅਤੇ ਲਾਰਵਾ ਨਸ਼ਟ ਕਰਵਾਇਆ ਗਿਆ। ਯੂਥ ਕਲੱਬ ਪਿੰਡ ਭਾਂਬਰੀ ਦਾ ਇਸ ਮੁਹਿੰਮ ਦੌਰਾਨ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ ਲਖਵਿੰਦਰ ਸਿੰਘ, ਮਨਦੀਪ ਸਿੰਘ, ਮੇਵਾ ਸਿੰਘ ਬਰੀਡ ਚੈੱਕਰ ਤੋਂ ਬਿਨਾ ਪ੍ਰਧਾਨ ਰਾਜਿੰਦਰ ਸਿੰਘ, ਮਲਕੀਤ ਸਿੰਘ ਤੇ ਪਰਮਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਨੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਠੀਕਰੀਵਾਲ ਵਿਖੇ ਛਿੰਝ ਮੇਲਾ ਕਰਵਾਇਆ ਵੱਡੀ ਗਿਣਤੀ ਵਿਚ ਇਕੱਤਰ ਕੁਸ਼ਤੀ ਪ੍ਰੇਮੀਆਂ ਨੇ ਕੁਸ਼ਤੀ ਦੰਗਲ ਦਾ ਅਨੰਦ ਮਾਣਿਆ
Ad Position 24