04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਨੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਵਿਗਿਆਨਕ ਰੁਚੀ ਅਤੇ ਵਿਸ਼ੇ ਦੀ ਸਮਝ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਾਲਜ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੰਟਰ-ਕਲਾਸ ਕੈਮਿਸਟਰੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਵਿਗਿਆਨਕ ਰੁਚੀ ਅਤੇ ਵਿਸ਼ੇ ਦੀ ਸਮਝ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਾਲਜ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੰਟਰ-ਕਲਾਸ ਕੈਮਿਸਟਰੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਕੁੱਲ ਪੰਜ ਟੀਮਾਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਜਨਰਲ ਕੈਮਿਸਟਰੀ, ਰੈਪਿਡ-ਫ਼ਾਇਰ, ਵਿਜ਼ੂਅਲ ਪਛਾਣ, ਸੰਕੇਤਾਂ ਰਾਹੀਂ ਕੰਪਾਊਂਡਾਂ ਦੀ ਪਛਾਣ ਅਤੇ ਰੋਜ਼ਾਨਾ ਜੀਵਨ ਵਿਚ ਕੈਮਿਸਟਰੀ ਨਾਲ ਸਬੰਧਿਤ ਪਹੇਲੀਆਂ ਆਦਿ ਵਿਸ਼ਿਆਂ ’ਤੇ ਆਧਾਰਿਤ ਪ੍ਰਸ਼ਨ ਪੁੱਛੇ ਗਏ। ਕੁਇਜ਼ ਮੁਕਾਬਲੇ ਵਿਚ ਬੀ.ਐੱਸ.ਸੀ. ਆਨਰਜ਼ ਕੈਮਿਸਟਰੀ ਭਾਗ ਪਹਿਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਜਿੱਤ ਦਰਜ ਕੀਤੀ। ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਦੀ ਉਤਸ਼ਾਹਜਨਕ ਭਾਗੀਦਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਸਿਮਰਤ ਕੌਰ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਕਾਲਜ ਪ੍ਰਿੰਸੀਪਲ, ਵਿਭਾਗ ਮੁਖੀ, ਫੈਕਲਟੀ ਮੈਂਬਰਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਡਾ. ਕਿਰਨ, ਡਾ. ਕੁਲਦੀਪ ਕੌਰ, ਪ੍ਰੋ. ਸੀਮਾ ਮਹੇਸ਼ਵਰੀ, ਡਾ. ਮਨਪ੍ਰੀਤ ਕੌਰ, ਡਾ. ਪ੍ਰੀਤੀ ਕੁੱਕੜ, ਪ੍ਰੋ. ਗੁਰਲੀਨ ਕੌਰ, ਪ੍ਰੋ. ਸ਼ੋਏਬ ਰਸ਼ੀਦ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਭਾਂਬਰੀ ਵਿਖੇ ਡਰਾਈ ਡੇਅ ਮਨਾਇਆ
Ad Position 24