04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਟੇਟ ਕਰਮਚਾਰੀ ਦਲ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ਵਿਖੇ ਸੁੱਚਾ ਸਿੰਘ ਰੈਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਟੇਟ ਕਰਮਚਾਰੀ ਦਲ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ਵਿਖੇ ਸੁੱਚਾ ਸਿੰਘ ਰੈਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸ. ਟੌਹੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕਰ ਰਹੀ, ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ। ਘੱਟੋ-ਘੱਟ ਉਜਰਤ ਵਿਚ ਮਹਿੰਗਾਈ ਦੇ ਅੰਕੜਿਆਂ ਅਨੁਸਾਰ ਵਾਧਾ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਮੁਲਾਜ਼ਮ ਫ਼ਰੰਟ ਵਲੋਂ ਜੋ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ, ਉਸ ਦੇ ਤਹਿਤ 8 ਸਤੰਬਰ ਨੂੰ ਮਸਟੀਰੀਅਲ ਕਰਮਚਾਰੀ ਹੜਤਾਲ ਕਰਨਗੇ ਅਤੇ 11 ਸਤੰਬਰ ਨੂੰ ਵਿਧਾਇਕਾਂ ਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸਰਕਾਰ ਦੇ ਕੰਮਾਂ ਨੂੰ ਨੰਗਾਂ ਕਰਕੇ ਲੋਕਾਂ ਦੀ ਕਚਹਿਰੀ ਵਿਚ ਰੱਖਿਆ ਜਾਵੇਗਾ ਅਤੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਧਾਨ ਮਨਦੀਪ ਸਿੰਘ ਜਿੰਮੀ, ਮਸਟੀਰੀਅਲ ਸਟਾਫ਼ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਭੱਟੀ, ਜਨਰਲ ਸਕੱਤਰ ਜਰਨੈਲ ਸਿੰਘ, ਚੇਅਰਮੈਨ ਰਾਮ ਕਲਪ (ਰਾਜੂ), ਸੁਖਪਾਲ ਸਿੰਘ ਚਨਾਰਥਲ, ਪੈੱ੍ਰਸ ਸਕੱਤਰ ਹਰਜੀਤ ਕੌਰ, ਗੁਰਿੰਦਰਬੀਰ ਸਿੰਘ, ਜਤਿੰਦਰ ਕੁਮਾਰ (ਸੋਨੂੰ) ਸਲਾਹਕਾਰ, ਹਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਖ਼ਜ਼ਾਨਚੀ, ਨਵਜੋਤ ਸਿੰਘ ਸਲਾਹਕਾਰ, ਪਰਵਿੰਦਰ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਲਛਮਣ ਸਿੰਘ ਗਿੱਲ, ਨਰਿੰਦਰ ਸਿੰਘ ਪੰਜੋਲੀ, ਅਜੈਬ ਸਿੰਘ ਰੁੜਕੀ, ਸ਼ਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਨੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
Ad Position 24