04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਲੋਂ ਨਰਸਰੀ ਤੋਂ ਤੀਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੁਦਰਤ, ਜਾਨਵਰਾਂ ਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਖ਼ੁਸ਼ਨੁਮਾ ਅਨੁਭਵ ਪ੍ਰਦਾਨ ਕਰਨਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਲੋਂ ਨਰਸਰੀ ਤੋਂ ਤੀਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੁਦਰਤ, ਜਾਨਵਰਾਂ ਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਖ਼ੁਸ਼ਨੁਮਾ ਅਨੁਭਵ ਪ੍ਰਦਾਨ ਕਰਨਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਚਿੜੀਆਘਰ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਵੱਖ-ਵੱਖ ਕਿਸਮਾਂ ਦੇ ਜਾਨਵਰਾਂ ਅਤੇ ਪੰਛੀਆਂ ਨੂੰ ਨੇੜਿਉਂ ਦੇਖਿਆ। ਬੱਚਿਆਂ ਨੇ ਜਾਨਵਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਵਿਚ ਕੁਦਰਤ ਤੇ ਜੀਵ - ਜੰਤੂਆਂ ਪ੍ਰਤੀ ਉਤਸੁਕਤਾ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਵਰਲਡ ਸੈਂਚੁਰੀ ਵਿਖੇ ਲਿਜਾਇਆ ਗਿਆ। ਇੱਥੇ ਬੱਚਿਆਂ ਨੇ ਕੁਦਰਤੀ ਵਾਤਾਵਰਨ ਦਾ ਅਨੰਦ ਮਾਣਿਆ। ਅਗਲੇ ਪੜਾਅ ਦੌਰਾਨ ਬੱਚਿਆਂ ਨੂੰ ਹਿੱਪ ਅੱਪ ਬੀਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਸੀ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲੈਂਦਿਆਂ ਖ਼ੂਬ ਅਨੰਦ ਮਾਣਿਆ। ਸਕੂਲ ਦੇ ਅਧਿਆਪਕਾਂ ਵਲੋਂ ਦੌਰੇ ਦੌਰਾਨ ਬੱਚਿਆਂ ਦੀ ਸੁਰੱਖਿਆ ਤੇ ਸੁਵਿਧਾ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਵਿੱਦਿਅਕ ਦੌਰੇ ਅਤੇ ਮਨੋਰੰਜਕ ਗਤੀਵਿਧੀਆਂ ਵੀ ਬਹੁਤ ਮਹੱਤਵਪੂਰਨ ਹਨ। ਅਜਿਹੇ ਦੌਰੇ ਬੱਚਿਆਂ ਨੂੰ ਕਲਾਸ-ਰੂਮ ਤੋਂ ਬਾਹਰ ਦੀ ਦੁਨੀਆ ਨਾਲ ਜਾਣੂ ਕਰਵਾਉਂਦੇ ਹਨ ਅਤੇ ਉਨ੍ਹਾਂ ਵਿਚ ਨਵੀਆਂ ਚੀਜ਼ਾਂ ਸਿੱਖਣ, ਕੁਦਰਤ ਨਾਲ ਜੁੜਨ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਅਜਿਹੀਆਂ ਗਿਆਨ ਵਰਧਕ ਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ’ਚ ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਹੋਈ
Ad Position 24