ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕੌਮੀ ਪੋਸ਼ਣ ਹਫ਼ਤਾ ਜਥੇਦਾਰ ਜਿੰਦਰਪਾਲ ਸਿੰਘ
ਸਹੀ ਪੋਸ਼ਣ ਹੀ ਸਿਹਤਮੰਦ ਜੀਵਨ ਦੀ ਕੁੰਜੀ–ਡਾ.ਰਜੇਸ਼ ਕੁਮਾਰ
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ‘ਕੌਮੀ ਪੋਸ਼ਣ ਹਫ਼ਤਾ’ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਇਸ ਹਫ਼ਤੇ ਦਾ ਮੰਤਵ ਲੋਕਾਂ ਵਿਚ ਸੰਤੁਲਿਤ ਆਹਾਰ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੇ ਜੀਵਨ-ਸ਼ੈਲੀ ਸੰਬੰਧੀ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਸਹੀ ਪੋਸ਼ਣ ਹੀ ਸਿਹਤਮੰਦ ਜੀਵਨ ਦੀ ਕੁੰਜੀ ਹੈ। ਤੰਦਰੁਸਤ ਜੀਵਨ ਲਈ ਸੰਤੁਲਿਤ ਭੋਜਨ ਬਹੁਤ ਜ਼ਰੂਰੀ ਹੈ, ਜਿਸ ਵਿਚ ਅਨਾਜ, ਦਾਲਾਂ, ਸਬਜ਼ੀਆਂ, ਫਲ, ਦੁੱਧ, ਸੁੱਕੇ ਫਲ ਤੇ ਹਰੇ ਪੱਤੇਦਾਰ ਸਬਜ਼ੀਆਂ ਸ਼ਾਮਲ ਹੋਣ। ਡਾ. ਜਸਪ੍ਰੀਤ ਸਿੰਘ ਬੇਦੀ ਨੇ ਲੋਕਾਂ ਨੂੰ ਕਿਹਾ ਕਿ ਫਾਸਟ ਫੂਡ ਦੀ ਬਜਾਏ ਘਰ ਵਿਚ ਬਣੇ ਭੋਜਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ਟਰੀ ਪੋਸ਼ਣ ਹਫ਼ਤੇ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸੰਤੁਲਿਤ ਆਹਾਰ ਪ੍ਰਤੀ ਜਾਗਰੂਕ ਰਹਿੰਦੇ ਹੋਏ ਜ਼ਿਲ੍ਹੇ ਨੂੰ ਲੋਕ ਸਿਹਤ ਅਤੇ ਪੋਸ਼ਣ ਦੇ ਖੇਤਰ ਵਿਚ ਮਿਸਾਲ ਬਣਾਉਣ ਤੇ ਆਪਣਾ ਅਹਿਮ ਯੋਗਦਾਨ ਪਾਉਣ। ਔਰਤ ਰੋਗਾਂ ਦੇ ਮਾਹਿਰ ਡਾ. ਪੁਨੀਤ ਵਲੋਂ ਵੀ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਖ਼ੁਰਾਕ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਜਿਸ ਵਿਚ ਸਾਰੇ ਵਿਟਾਮਿਨ ਤੇ ਮਿਨਰਲ ਸ਼ਾਮਿਲ ਹੋਣ ਤੇ ਬੱਚੇ ਨੂੰ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਉਸ ਤੋਂ ਬਾਅਦ ਦੂਜੀ ਖ਼ੁਰਾਕ ਸ਼ੁਰੂ ਕਰਨੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ , ਅਮਨਪ੍ਰੀਤ ਸਿੰਘ, ਐਲ.ਐਚ ਵੀ ਜਸਵਿੰਦਰ ਕੌਰ, ਏ. ਐਨ. ਐਮ. ਮਨਪ੍ਰੀਤ ਕੌਰ, ਗਗਨਦੀਪ ਸਿੰਘ, ਕੁਲਵਿੰਦਰ ਕੌਰ ਤੋਂ ਇਲਾਵਾ ਔਰਤਾਂ ਸ਼ਾਮਿਲ ਸਨ।