ਭਾਕਿਯੂ ਕਾਦੀਆਂ ਨੇ ਏ. ਡੀ. ਸੀ ਨੂੰ ਦਿੱਤਾ ਮੰਗ ਪੱਤਰ
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਸਤਬੀਰ ਸਿੰਘ ਗਡਹੇੜਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦੇ ਮਾਲ ਰਿਕਾਰਡ ਨੂੰ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਅਤੇ ਪਟਵਾਰੀ ਪ੍ਰੀਤਇੰਦਰ ਸਿੰਘ ਨੂੰ ਮੁੜ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਕਰਨ ਦੀ ਮੰਗ ਸਬੰਧੀ ਡਿਪਟੀ ਕਮਿਸ਼ਨਰ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਆਪਣੇ ਮੰਗ ਪੱਤਰ ਵਿਚ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦੇ ਮਾਲਕ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਨੀਤੀਆਂ ਅਤੇ ਜ਼ਮੀਨੀ ਪ੍ਰਬੰਧਾਂ ਕਾਰਨ ਪਹਿਲਾਂ ਹੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਸਤਬੀਰ ਸਿੰਘ ਗਡਹੇੜਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦੇ ਮਾਲ ਰਿਕਾਰਡ ਨੂੰ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਅਤੇ ਪਟਵਾਰੀ ਪ੍ਰੀਤਇੰਦਰ ਸਿੰਘ ਨੂੰ ਮੁੜ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਕਰਨ ਦੀ ਮੰਗ ਸਬੰਧੀ ਡਿਪਟੀ ਕਮਿਸ਼ਨਰ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਆਪਣੇ ਮੰਗ ਪੱਤਰ ਵਿਚ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦੇ ਮਾਲਕ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਨੀਤੀਆਂ ਅਤੇ ਜ਼ਮੀਨੀ ਪ੍ਰਬੰਧਾਂ ਕਾਰਨ ਪਹਿਲਾਂ ਹੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧ ਵਿਚ ਯੂਨੀਅਨ ਵਲੋਂ ਪਹਿਲਾਂ ਵੀ ਕਈ ਮਤੇ ਦਿੱਤੇ ਗਏ ਹਨ। ਖੇਤੀਬਾੜੀ ਕਿਸਾਨਾਂ ਤੇ ਆਮ ਜਨਤਾ ਲਈ ਮਾਲ ਰਿਕਾਰਡ ਦੀ ਕਾਪੀ ਬਹੁਤ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ 175 ਪਿੰਡਾਂ ਦਾ ਰਿਕਾਰਡ 7 ਸਤੰਬਰ ਤੱਕ ਸੁਰੱਖਿਅਤ ਢੰਗ ਨਾਲ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕੀਤਾ ਜਾਵੇ ਅਤੇ ਇਸ ਦੀ ਸੁਰੱਖਿਆ, ਡਿਜ਼ੀਟਲ ਕਾਪੀ ਅਤੇ ਜ਼ਿੰਮੇਵਾਰੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਪਟਵਾਰੀ ਪ੍ਰੀਤਇੰਦਰ ਸਿੰਘ ਨੂੰ ਮੁੜ ਬਦਲ ਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਕੀਤਾ ਜਾਵੇ। ਜੇਕਰ ਉਪਰੋਕਤ ਮੰਗਾਂ ਦਾ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ 8 ਸਤੰਬਰ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਜਥੇਬੰਦੀ ਵੀ ਸ਼ਾਮਿਲ ਹੋਵੇਗੀ। ਇਸ ਮੌਕੇ ਯੂਨੀਅਨ ਦੇ ਵਫ਼ਦ ਵਿਚ ਭੁਪਿੰਦਰ ਸਿੰਘ ਮਾਨੂਪੁਰ, ਲਖਬੀਰ ਸਿੰਘ ਲਛਮਣਗੜ੍ਹ, ਗੁਰਲਾਲ ਸਿੰਘ ਲਾਲੀ, ਅਜੈਬ ਸਿੰਘ, ਮਹਿੰਦਰ ਸਿੰਘ, ਕੁਲਵੰਤ ਸਿੰਘ, ਸੋਹਣ ਸਿੰਘ ਵੀ ਸ਼ਾਮਿਲ ਸਨ।