04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਐਸ. ਸੀ. ਈ. ਆਰ. ਟੀ. ਪੰਜਾਬ ਵਲੋਂ ਰਾਜ ਪੱਧਰੀ ਰੋਲ ਪਲੇਅ, ਲੋਕ ਨਾਚ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

. ਫਤਹਿਗੜ੍ਹ ਸਾਹਿਬ, 3 ਸਤੰਬਰ (ਰਾਜਿੰਦਰ ਸਿੰਘ)- ਐਸ.

Ad Position 21
repet_subhas-goyals [Copy P29]
ਸਮਾਗਮ ’ਚ ਸ਼ਾਮਿਲ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 04-09-2026
. ਫਤਹਿਗੜ੍ਹ ਸਾਹਿਬ, 3 ਸਤੰਬਰ (ਰਾਜਿੰਦਰ ਸਿੰਘ)- ਐਸ. ਸੀ. ਈ. ਆਰ. ਟੀ. ਪੰਜਾਬ ਦੀ ਅਗਵਾਈ ਵਿਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਜੈਕਟ ਤੇ ਕਿਸ਼ੋਰ ਸਿੱਖਿਆ ਪ੍ਰੋਜੈਕਟ ਅਧੀਨ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਰਾਜ ਪੱਧਰੀ ਰੋਲ ਪਲੇਅ, ਲੋਕ ਨਾਚ ਤੇ ਪ੍ਰਸ਼ਨੋਤਰੀ ਮੁਕਾਬਲੇ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਪ੍ਰਧਾਨਗੀ ਐਸ. ਸੀ .ਈ. ਆਰ. ਟੀ. ਪੰਜਾਬ ਦੇ ਸਹਾਇਕ ਡਾਇਰੈਕਟਰ ਡਾ. ਬੂਟਾ ਸਿੰਘ ਸੇਖੋਂ, ਡਾ. ਆਨੰਦ ਗੁਪਤਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਕੀਤੀ। ਮੁਕਾਬਲਿਆਂ ਦੇ ਪਹਿਲੇ ਪੜਾਅ ਵਿਚ ਰੋਲ ਪਲੇਅ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਪੰਜਾਬ ਦੇ 23 ਜ਼ਿਲਿਆਂ ਦੀਆਂ ਟੀਮਾਂ ਨੇ ਭਾਗ ਲਿਆ। ਫ਼ਾਜ਼ਿਲਕਾ ਜ਼ਿਲ੍ਹੇ ਨੇ ਪਹਿਲਾ, ਲੁਧਿਆਣਾ ਜ਼ਿਲ੍ਹੇ ਨੇ ਦੂਜਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਪੜਾਅ ਵਿਚ ਕਰਵਾਏ ਗਏ 23 ਜ਼ਿਲਿਆਂ ਦੇ ਰਾਜ ਪੱਧਰੀ ਲੋਕ ਨਾਚ ਮੁਕਾਬਲੇ ਵਿਚ ਲੁਧਿਆਣਾ ਜ਼ਿਲ੍ਹੇ ਨੇ ਪਹਿਲਾ, ਰੋਪੜ ਨੇ ਦੂਜਾ ਅਤੇ ਫ਼ਰੀਦਕੋਟ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰਾਂ ਕੁਇਜ਼ ਮੁਕਾਬਲੇ ਵਿਚ ਲੁਧਿਆਣਾ ਜ਼ਿਲ੍ਹੇ ਨੇ ਪਹਿਲਾ, ਤਰਨ ਤਾਰਨ ਤੇ ਫ਼ਤਹਿਗੜ੍ਹ ਸਾਹਿਬ ਜ਼ਿਲਿਆਂ ਨੇ ਸਾਂਝੇ ਰੂਪ ਵਿਚ ਦੂਜਾ ਅਤੇ ਪਠਾਨਕੋਟ ਜ਼ਿਲੇ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਲਈ ਇਕ ਵੱਡਾ ਮੰਚ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਅੰਦਰ ਸਿਰਜਣਾਤਮਿਕਤਾ ਤੇ ਰਚਨਾਤਮਿਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡਾ. ਬੂਟਾ ਸਿੰਘ ਸੇਖੋਂ ਨੇ ਕਿਹਾ ਕਿ ਸਿੱਖਿਆ ਵਿਭਾਗ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਮੁੱਖ ਪਾਠਕ੍ਰਮ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਵਿਦਿਆਰਥੀਆਂ ਦੀ ਵੱਡੇ ਪੱਧਰ ’ਤੇ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਡਾ. ਕੰਵਲਦੀਪ ਸੋਹੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਡਾ. ਆਨੰਦ ਗੁਪਤਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸ ਸਮਾਗਮ ਵਿਚ ਪੂਰੇ ਪੰਜਾਬ ਦੇ ਜ਼ਿਲਿਆਂ ਨੇ ਆਪਣੀ ਸ਼ਮੂਲੀਅਤ ਕੀਤੀ। ਇਨਾਮ ਵੰਡ ਸਮਾਰੋਹ ਵਿਚ ਏਡਜ਼ ਕੰਟਰੋਲ ਸੋਸਾਇਟੀ ਵਲੋਂ ਪਵਨ ਰੇਖਾ, ਸਟੇਟ ਹੈੱਡਕੁਆਟਰ ਵਲੋਂ ਸਟੇਟ ਕੋਆਰਡੀਨੇਟਰ ਸੁਨੀਲ ਕੁਮਾਰ, ਗੁਰਪ੍ਰੀਤ ਕੌਰ, ਮੋਨਿਕਾ ਪ੍ਰਵੀਨ, ਰਮਨਦੀਪ ਕੌਰ, ਅੰਜੂ ਤੇ ਸੰਦੀਪ ਕੁਮਾਰ ਨੇ ਵੀ ਸ਼ਮੂਲੀਅਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿਚ ਉੱਘੇ ਨਾਟਕਕਾਰ ਡਾ. ਸੋਮਪਾਲ ਹੀਰਾ, ਡਾ. ਕੁਲਦੀਪ ਸਿੰਘ ਦੀਪ, ਰਾਬਿੰਦਰ ਰੱਬੀ, ਡਾ. ਇੰਦਰਜੀਤ ਕੌਰ ਗੋਲਡੀ, ਮਨਿੰਦਰ ਲਾਡੀ ਅਤੇ ਗੁਰਵਿੰਦਰ ਗਿੰਦੂ ਨੇ ਜੱਜਮੈਂਟ ਟੀਮ ਦੇ ਮੈਂਬਰਾਂ ਵਜੋਂ ਭੂਮਿਕਾ ਨਿਭਾਈ।ਇਸ ਤੋਂ ਇਲਾਵਾ ਇਸ ਫ਼ੈਸਟੀਵਲ ਦੇ ਵੱਖ-ਵੱਖ ਪੜਾਵਾਂ ਦੀ ਨਿਗਰਾਨੀ ਲਈ ਗੁਲਸ਼ਨ ਕੁਮਾਰ, ਅਵੀ ਛਾਬੜਾ, ਰਾਣਾ ਸਿੰਘ, ਹਰਵਿੰਦਰ ਸਿੰਘ ਅਤੇ ਗੁਰਜੀਤ ਕੌਰ ਨੇ ਸਹਾਇਕ ਦੇ ਰੂਪ ਵਿਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਮੰਚ ਸੰਚਾਲਨ ਦੀ ਭੂਮਿਕਾ ਅੰਮ੍ਰਿਤਪਾਲ ਸਿੰਘ, ਰੂਪਪ੍ਰੀਤ ਕੌਰ ਤੇ ਗੁਰਪ੍ਰੀਤ ਸਿੰਘ ਨੇ ਨਿਭਾਈ। ਡਾਇਟ ਸਟਾਫ਼ ਵਲੋਂ ਵੰਦਨਾ ਚੋਪੜਾ, ਜਸਪਾਲ ਕੌਰ, ਪਰਵਿੰਦਰ ਸਿੰਘ, ਹਰਜੀਤ ਸਿੰਘ, ਕੁਲਵੀਰ ਸਿੰਘ, ਨਰਿੰਦਰ ਕੌਰ, ਹਰਪ੍ਰੀਤ ਕੌਰ ਅਤੇ ਸੁਜਾਦ ਅਲੀ ਨੇ ਵੀ ਵੱਖ-ਵੱਖ ਕਾਰਜਾਂ ਵਿਚ ਸੇਵਾਵਾਂ ਨਿਭਾਈਆਂ। ਇਸ ਮੌਕੇ ਡਾਇਟ ਦੇ ਮਹੀਨਾਵਾਰ ਨਿਊਜ਼ ਲੈਟਰ ‘ਖਬਰਚੀ’ ਦੇ ਅਗਸਤ ਮਹੀਨੇ ਦੇ ਅੰਕ ਨੂੰ ਵੀ ਰਿਲੀਜ਼ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਸਟਰੀਆ ਪੁੱਜਣ ‘ਤੇ ਵਿਆਨਾ ਵਿਖੇ ਭਰਵਾਂ ਸਵਾਗਤ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ਪ੍ਰੋ. ਚਾਂਸਲਰ ਸਲੋਨੀ ਬਾਂਸਲ ਨੇ ਕੀਤਾ, ਨਵੀਨਤਾਕਾਰੀ ਡੈਂਟਲ ਓ. ਪੀ. ਡੀ ਦਾ ਉਦਘਾਟਨ
Ad Position 24