ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ 28 ਸਤੰਬਰ ਨੂੰ ਕ੍ਰਿਕਟ ਸਟੇਡੀਅਮ ਮੋਹਾਲੀ ਵਿਖੇ ਮਨਾਇਆ ਜਾਵੇਗਾ- ਪ੍ਰਧਾਨ ਲਾਲਪੁਰਾ
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਮਨਪ੍ਰੀਤ ਸਿੰਘ)- ਫ਼ਤਹਿਗੜ੍ਹ ਸਾਹਿਬ ਵਿਖੇ ਆਦਮੀ ਪਾਰਟੀ ਦੀ ਯੂਥ ਵਿੰਗ ਦੀ ਹੋਈ ਮੀਟਿੰਗ ਵਿਚ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਹਲਕਾ ਖਡੂਰ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਤਿੰਨੇ ਹਲਕਿਆਂ ਦੇ ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਚੇਅਰਮੈਨ ਰਸ਼ਪਿੰਦਰ ਰਾਜਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਮਨਪ੍ਰੀਤ ਸਿੰਘ)- ਫ਼ਤਹਿਗੜ੍ਹ ਸਾਹਿਬ ਵਿਖੇ ਆਦਮੀ ਪਾਰਟੀ ਦੀ ਯੂਥ ਵਿੰਗ ਦੀ ਹੋਈ ਮੀਟਿੰਗ ਵਿਚ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਹਲਕਾ ਖਡੂਰ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਤਿੰਨੇ ਹਲਕਿਆਂ ਦੇ ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਚੇਅਰਮੈਨ ਰਸ਼ਪਿੰਦਰ ਰਾਜਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਯੂਥ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆ ਤੇ ਹਲਕਾ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਵੱਡੀ ਪੱਧਰ ਤੇ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਪਾਰਟੀ ਅਹੁਦੇਦਾਰਾਂ ਦੇ ਵਿਚਾਰ ਲਏ ਗਏ। ਉਨ੍ਹਾਂ ਦੱਸਿਆ ਕਿ ਪਾਰਟੀ ਅਹੁਦੇਦਾਰਾਂ ਨੇ ਫ਼ੈਸਲਾ ਲਿਆ ਕਿ ਇਸ ਵਾਰ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ 28 ਸਤੰਬਰ ਨੂੰ ਮੋਹਾਲੀ ਕ੍ਰਿਕਟ ਸਟੇਡੀਅਮ ਵਿਚ ਵੱਡੀ ਪੱਧਰ ਤੇ ਮਨਾਇਆ ਜਾਵੇਗਾ, ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਧਾਰਨਾਵਾਂ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਸ਼ਹੀਦਾਂ ਨੂੰ ਵੀ ਬਣਦਾ, ਪੂਰਾ ਮਾਣ ਸਨਮਾਨ ਦੇ ਰਹੀ ਹੈ ਤਾਂ ਜੋ ਉਨ੍ਹਾਂ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾ ਸਕੇ। ਇਸ ਮੌਕੇ ਹਲਕਾ ਬਸੀ ਪਠਾਣਾਂ ਤੋ ਯੂਥ ਪ੍ਰਧਾਨ ਗੂਰੀ, ਹਲਕਾ ਅਮਲੋਹ ਤੋਂ ਪਰਦੀਪ ਕੰਜਾਰੀ ਤੇ ਸੰਗਠਨ ਇੰਚਾਰਜ ਮੋਹੀ ਸੂਦ, ਹਿਤੇਸ਼ ਉਪਲ, ਹਰਪ੍ਰੀਤ ਸਿੰਘ ਵਿੱਕੀ ਚਾਹਲ ਸੂਬਾ ਜੁਆਇੰਟ ਸੈਕਟਰੀ, ਗੁਰਸੇਵਕ ਸਿੰਘ, ਯੂਥ ਦੇ ਮੀਤ ਪ੍ਰਧਾਨ ਨਵਦੀਪ ਨਵੀ, ਹਰਪ੍ਰੀਤ ਬੱਤਰਾ, ਹਰਮਨ ਬਧੌਛੀ, ਦਵਿੰਦਰ ਬਧੌਛੀ, ਹਰਵਿੰਦਰ ਮਾਧੋਪੁਰ, ਕੁਲਜਿੰਦਰ ਸਰਪੰਚ, ਸਨਦੀਪ ਬਲਾੜੀ ਕਲਾਂ, ਅਨਮੋਲ ਗਿਰਦਰ, ਸਿਮਰਨ, ਪ੍ਰਭਜੋਤ ਪ੍ਰਭ ਸਮੇਤ ਤਿੰਨੋਂ ਹਲਕਿਆਂ ਤਂੋ ਬਲਾਕ ਯੂਥ ਪ੍ਰਧਾਨ ਤੇ ਵਲੰਟੀਅਰ ਹਾਜ਼ਰ ਰਹੇ।