ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਕਲੱਬ ਵਲੋਂ ਕਬੱਡੀ ਟੂਰਨਾਮੈਂਟ 13 ਨੂੰ
ਚੇਅਰਮੈਨ ਅਜੈ ਸਿੰਘ ਲਿਬੜਾ, ਸੂਬਾ ਸਪੋਕਸਮੈਨ ਗੁਰਵਿੰਦਰ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਰਾਜਾ ਨੇ ਪੋਸਟਰ ਕੀਤਾ ਰਿਲੀਜ਼
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਮਨਪ੍ਰੀਤ ਸਿੰਘ)- ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਸਪੋਰਟਸ ਕਲੱਬ, ਪੰਚਾਇਤ ਮੈਂਬਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 25ਵਾਂ ਕਬੱਡੀ ਟੂਰਨਾਮੈਂਟ 13 ਸਤੰਬਰ ਦਿਨ ਐਤਵਾਰ ਨੂੰ ਪਿੰਡ ਸੌਢਾਂ ਵਿਖੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਦਾ ਅੱਜ ਪੋਸਟਰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਦੁਆਰਾ ਰਿਲੀਜ਼ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ ਨਾਮਵਰ ਟੀਮਾਂ ਵਲੋਂ ਭਾਗ ਲਿਆ ਜਾਵੇਗਾ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਮੈਂਬਰ ਪਾਰਲੀਮੈਂਟ ਡਾ.
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਮਨਪ੍ਰੀਤ ਸਿੰਘ)- ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਸਪੋਰਟਸ ਕਲੱਬ, ਪੰਚਾਇਤ ਮੈਂਬਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 25ਵਾਂ ਕਬੱਡੀ ਟੂਰਨਾਮੈਂਟ 13 ਸਤੰਬਰ ਦਿਨ ਐਤਵਾਰ ਨੂੰ ਪਿੰਡ ਸੌਢਾਂ ਵਿਖੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਦਾ ਅੱਜ ਪੋਸਟਰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਦੁਆਰਾ ਰਿਲੀਜ਼ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ ਨਾਮਵਰ ਟੀਮਾਂ ਵਲੋਂ ਭਾਗ ਲਿਆ ਜਾਵੇਗਾ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ, ਜਦਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਵਾਰਿਸ ਪੰਜਾਬ ਤੋਂ ਅਮਰਿੰਦਰ ਸਿੰਘ ਲਿਬੜਾ ਤੇ ਮਨਜੀਤ ਸ਼ਰਮਾ ਵੀ ਟੂਰਨਾਮੈਂਟ ਵਿਚ ਸ਼ਿਰਕਤ ਕਰਨਗੇ। ਇਸ ਮੌਕੇ ਘੁੰਮਣ ਬ੍ਰਦਰਜ਼, ਸਟੇਟ ਚੀਫ਼ ਲੀਗਲ ਐਡਵਾਇਜ਼ਰਾਂ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਟੂਰਨਾਮੈਂਟ ਦਾ ਉਦਘਾਟਨ ਕਰਮਜੀਤ ਸਿੰਘ ਭੰਗੂ ਐਮ. ਡੀ., ਬੀ.ਕੇ. ਲੈਂਡ ਵਲੋਂ ਕੀਤਾ ਜਾਵੇਗਾ ਤੇ ਇਸ ਮੌਕੇ ਇਕ ਪਿੰਡ ਓਪਨ ਵਿਚ ਜੇਤੂ ਟੀਮ ਨੂੰ ਪਹਿਲਾ ਇਨਾਮ 51 ਹਜ਼ਾਰ ਰੁਪਏ ਤੇ ਦੂਸਰਾ ਇਨਾਮ 41 ਹਜ਼ਾਰ ਰੁਪਏ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਸੌਂਢਾ, ਰਵਿੰਦਰ ਸਿੰਘ, ਗੁਰਜੀਤ ਸਿੰਘ, ਸਾਬਕਾ ਕੌਂਸਲਰ ਗੁਰਪ੍ਰੀਤ ਲਾਲੀ, ਰਵਿੰਦਰ ਸਿੰਘ, ਤੀਰਥ ਸਿੰਘ, ਨਰਿੰਦਰ ਸਿੰਘ, ਮੁਕੰਦ ਸਿੰਘ, ਵਰਿੰਦਰਜੀਤ ਸਿੰਘ, ਸਰਪੰਚ ਅਵਤਾਰ ਸਿੰਘ ਪੰਜੋਲਾ, ਪਲਵਿੰਦਰ ਸਿੰਘ, ਗੁਰਸੇਵਕ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਜਗਵੀਰ ਸਿੰਘ, ਗੁਰਵਿੰਦਰ ਸਿੰਘ , ਹਰਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਵਿੰਦਰ ਸਿੰਘ, ਹੈਪੀ ਪੰਚ, ਗੁਰਜੀਤ ਸਿੰਘ ਖ਼ਾਲਸਾ , ਹਰਪਾਲ ਸਿੰਘ, ਜਰਨੈਲ ਸਿੰਘ, ਮਨਵੀਰ ਸਿੰਘ ਪੰਚ, ਗੁਲਜ਼ਾਰ ਸਿੰਘ, ਜੱਸਾ ਸਿੰਘ, ਭੁਪਿੰਦਰ ਸਿੰਘ, ਰਾਹੁਲ, ਗੁਰਮਾਨ ਸਿੰਘ ਬੈਂਸ, ਜਸਵੀਰ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਭਲਾਈ ਅਫ਼ਸਰ, ਮਨਪ੍ਰੀਤ ਟਿਵਾਣਾ ਚਨਾਰਥਲ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਮਨਦੀਪ ਭੀਮਾ, ਜੱਗਾ ਭਮਾਰਸੀ, ਮਨਜੀਤ ਸਿੰਘ ਟਿਵਾਣਾ, ਬਲਵੰਤ ਟਿਵਾਣਾ, ਤੋਤੀ ਘੁੰਮਣ, ਹਨੀ ਟਿਵਾਣਾ, ਹਰਪ੍ਰੀਤ ਸਿੰਘ ਰੰਧਾਵਾ, ਗੁਰਪ੍ਰੀਤ ਸੋਨੀ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਸਾਨੀਪੁਰ, ਸੁੱਖੀ ਸਿੱਧੂ, ਨਿੰਦਰ ਟਿਵਾਣਾ, ਗੁਰਜੰਟ ਭਮਾਰਸੀ, ਜਗਜੀਤ ਸਿੰਘ ਡੇਰਾ ਮੀਰ ਮੀਰਾ, ਵਿਪਨ ਚਾਵਲਾ, ਬਿੰਦਰ ਸਰਸਾ, ਪੱਪੀ ਸਰਹਿੰਦ, ਬੱਪਨ ਬਸੀ, ਕਾਲਾ ਬਸੀ, ਲਵਲੀ ਬਹਿਲੋਲਪੁਰ, ਕਾਲਾ, ਹਰਿੰਦਰ, ਹਰਿੰਦਰ, ਗੁਰਜੀਤ ਤਰਖਾਣ ਮਾਜਰਾ, ਜੱਗਾ ਤਰਖਾਣ ਮਾਜਰਾ, ਟੀਨੂ ਸਰਹਿੰਦ, ਲਵਲੀ, ਹੈਪੀ ਸਰਪੰਚ ਬੋਰਾਂ, ਅੰਗਰੇਜ਼ ਗੋਬਿੰਦਗੜ੍ਹ, ਬਿੰਦਰ ਜ਼ੈਲਦਾਰ, ਰਾਣਾ ਸਰਪੰਚ ਨੌਗਾਵਾਂ, ਗੁਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।