05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭਾਜਪਾ ਵਲੋਂ ਹਲਕਾ ਅਮਲੋਹ ’ਚ ਚੋਣਾਂ ਦੀਆਂ ਤਿਆਰੀਆਂ ਤੇਜ਼ ਅਮਲੋਹ ’ਚ ਭਾਜਪਾ ਦੀ ਜਿੱਤ ਲਈ ਵਰਕਰ ਇੱਕਜੁੱਟ ਹੋ ਕੇ ਕਰਨ ਕੰਮ-ਪ੍ਰਦੀਪ ਗਰਗ

ਮੰਡੀ ਗੋਬਿੰਦਗੜ੍ਹ, 4 ਸਤੰਬਰ (ਰਾਜੇਸ਼ ਸ਼ਰਮਾ)- ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਅਮਲੋਹ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਭਾਜਪਾ ਦੀ ਵਿਸ਼ੇਸ਼ ਮੀਟਿੰਗ ਸੂਬਾ ਕਾਰਜਕਾਰਨੀ ਮੈਂਬਰ ਪਰਦੀਪ ਗਰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਬੂਥ ਪੱਧਰ ਦੀਆਂ ਤਿਆਰੀਆਂ ਅਤੇ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਦੀਪ ਗਰਗ ਤੇ ਹੋਰ। ਅਜੀਤ ਤਸਵੀਰ 05-09-2026
ਮੰਡੀ ਗੋਬਿੰਦਗੜ੍ਹ, 4 ਸਤੰਬਰ (ਰਾਜੇਸ਼ ਸ਼ਰਮਾ)- ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਅਮਲੋਹ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਭਾਜਪਾ ਦੀ ਵਿਸ਼ੇਸ਼ ਮੀਟਿੰਗ ਸੂਬਾ ਕਾਰਜਕਾਰਨੀ ਮੈਂਬਰ ਪਰਦੀਪ ਗਰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਬੂਥ ਪੱਧਰ ਦੀਆਂ ਤਿਆਰੀਆਂ ਅਤੇ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਰਦੀਪ ਗਰਗ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਮੰਡਲਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਬੂਥ ਕਮੇਟੀਆਂ ਨੂੰ ਮਜ਼ਬੂਤ ਕਰਕੇ ਹਰ ਬੂਥ ’ਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਜਾਣਗੀਆਂ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਘਰ-ਘਰ ਸੰਪਰਕ ਮੁਹਿੰਮ ਚਲਾਈ ਜਾਵੇਗੀ ਅਤੇ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਵੀ ਰਾਬਤਾ ਕਾਇਮ ਕੀਤਾ ਜਾਵੇਗਾ। ਪਰਦੀਪ ਗਰਗ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਭਾਜਪਾ ਉਮੀਦਵਾਰ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਹਰਿਆਣਾ ਦੀ ਤਰਜ਼ ’ਤੇ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਮੁਲਾਜ਼ਮਾਂ, ਵਪਾਰੀਆਂ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਸਮੇਤ ਲੋੜਵੰਦ ਵਰਗਾਂ ਨੂੰ ਸਰਕਾਰੀ ਸਹੂਲਤਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਪ੍ਰਕਾਸ਼ ਚੰਦ ਗਰਗ, ਸੁਭਾਸ਼ ਸਿੰਗਲਾ ਤੇ ਰਤਨ ਲਾਲ ਸਮੇਤ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਖੋਖਾ ਤੋੜ ਕੇ ਸਿਗਰਟ ਬੀੜੀ ’ਤੇ ਨਕਦੀ ਕੀਤੀ ਚੋਰੀ ਅਗਲੀ ਖ਼ਬਰ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਤੇ ਇਕ ਡਿਪਟੀ ਡੀ. ਈ. ਓ ਨੂੰ ਅੱਜ ਅਧਿਆਪਕ ਰਾਜ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ
Ad Position 24