05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਰਲਡ ਯੂਨੀਵਰਸਿਟੀ ਵਿਖੇ ਵਿਦਿਆਰਥੀ ਸਫਲਤਾ ਤੇ ਵਿਅਕਤੀਗਤ ਵਿਕਾਸ ਸੰਬੰਧੀ ਪੰਜ ਰੋਜ਼ਾ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਮਾਜ ਵਿਗਿਆਨ ਵਿਭਾਗ ਵਲੋਂ ‘ਵਿਦਿਆਰਥੀ ਸਫਲਤਾ ਤੇ ਵਿਅਕਤੀਗਤ ਵਿਕਾਸ ਅਕਾਦਮਿਕ ਤੇ ਨਿੱਜੀ ਉੱਨਤੀ ਲਈ ਹੁਨਰਾਂ ਦਾ ਵਿਕਾਸ’ ਵਿਸ਼ੇ ’ਤੇ ਪੰਜ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ ਕੀਤੀ ਗਈ । ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਦੇ ਅਕਾਦਮਿਕ ਹੁਨਰਾਂ, ਸ਼ਖ਼ਸੀਅਤ ਵਿਕਾਸ, ਸੰਚਾਰ ਯੋਗਤਾਵਾਂ, ਨੈਤਿਕ ਕਦਰਾਂ-ਕੀਮਤਾਂ, ਭਾਵਨਾਤਮਕ ਤੰਦਰੁਸਤੀ ਤੇ ਸਭਿਆਚਾਰਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਮਾਜ ਵਿਗਿਆਨ ਵਿਭਾਗ ਵਲੋਂ ‘ਵਿਦਿਆਰਥੀ ਸਫਲਤਾ ਤੇ ਵਿਅਕਤੀਗਤ ਵਿਕਾਸ ਅਕਾਦਮਿਕ ਤੇ ਨਿੱਜੀ ਉੱਨਤੀ ਲਈ ਹੁਨਰਾਂ ਦਾ ਵਿਕਾਸ’ ਵਿਸ਼ੇ ’ਤੇ ਪੰਜ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ ਕੀਤੀ ਗਈ । ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਦੇ ਅਕਾਦਮਿਕ ਹੁਨਰਾਂ, ਸ਼ਖ਼ਸੀਅਤ ਵਿਕਾਸ, ਸੰਚਾਰ ਯੋਗਤਾਵਾਂ, ਨੈਤਿਕ ਕਦਰਾਂ-ਕੀਮਤਾਂ, ਭਾਵਨਾਤਮਕ ਤੰਦਰੁਸਤੀ ਤੇ ਸਭਿਆਚਾਰਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ। ਇਹ ਵਰਕਸ਼ਾਪ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਦੀ ਸਰਪ੍ਰਸਤੀ ਤੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ। ਵਰਕਸ਼ਾਪ ਦੌਰਾਨ ਡਾ. ਨਵਦੀਪ ਕੌਰ ਡੀਨ ਰਿਸਰਚ, ਡਾ. ਸਿਕੰਦਰ ਸਿੰਘ ਮੁਖੀ ਪੰਜਾਬੀ ਵਿਭਾਗ ਤੇ ਡੀਨ ਵਿਦਿਆਰਥੀ ਭਲਾਈ, ਡਾ. ਅੰਕਦੀਪ ਕੌਰ ਅਟਵਾਲ ਮੁਖੀ ਅੰਗਰੇਜ਼ੀ ਵਿਭਾਗ ਤੇ ਡਾਇਰੈਕਟਰ ਆਈ. ਕਿਊ. ਏ. ਸੀ., ਡਾ. ਹਰਨੀਤ ਬਿਲਿੰਗ ਮੁਖੀ ਸਿੱਖਿਆ ਵਿਭਾਗ ਤੇ ਡੀਨ, ਸਿੱਖਿਆ ਤੇ ਸੂਚਨਾ ਵਿਗਿਆਨ ਫੈਕਲਟੀ ਅਤੇ ਡਾ. ਹਰਦੇਵ ਸਿੰਘ ਮੁਖੀ ਧਾਰਮਿਕ ਅਧਿਐਨ ਵਿਭਾਗ, ਕਨਵੀਨਰ ਭਾਰਤੀ ਗਿਆਨ ਪ੍ਰਬੰਧਨ ਤੇ ਡੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਫੈਕਲਟੀ ਨੇ ਵਿਦਿਆਰਥੀ ਸਫਲਤਾ ਤੇ ਵਿਅਕਤੀਗਤ ਵਿਕਾਸ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਵਰਕਸ਼ਾਪ ਦੇ ਕਨਵੀਨਰ ਡਾ. ਨਵ ਸ਼ਗਨ ਦੀਪ ਕੌਰ ਮੁਖੀ ਸਮਾਜ ਵਿਗਿਆਨ ਵਿਭਾਗ ਸਨ ਤੇ ਲਵਪ੍ਰੀਤ ਸਿੰਘ ਨੇ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਈਆਂ। ਏਕਰੂਪ ਕੌਰ, ਪਰਮਦੀਪ ਸਿੰਘ, ਜਸਵੰਤ ਸਿੰਘ ਅਤੇ ਰੁਪਿੰਦਰ ਕੌਰ ਦੇ ਸਰਗਰਮ ਸਹਿਯੋਗ ਨੇ ਵੀ ਵਰਕਸ਼ਾਪ ਦੀ ਸਫਲਤਾ ਵਿਚ ਅਹਿਮ ਯੋਗਦਾਨ ਪਾਇਆ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਇਕਾਗਰਤਾ, ਸਮਾਂ ਪ੍ਰਬੰਧਨ, ਅਧਿਐਨ ਯੋਜਨਾ, ਪ੍ਰੀਖਿਆ ਦੀ ਤਿਆਰੀ, ਪ੍ਰਭਾਵਸ਼ਾਲੀ ਸੰਚਾਰ, ਲੀਡਰਸ਼ਿਪ, ਟੀਮ ਵਰਕ, ਸਮੱਸਿਆ ਹੱਲ ਕਰਨ ਤੇ ਫ਼ੈਸਲਾ ਲੈਣ ਵਰਗੇ ਮਹੱਤਵਪੂਰਨ ਹੁਨਰਾਂ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਤਣਾਅ ਪ੍ਰਬੰਧਨ, ਭਾਵਨਾਤਮਕ ਤੰਦਰੁਸਤੀ ਤੇ ਚੁਨੌਤੀਆਂ ਦੇ ਅਨੁਕੂਲ ਹੋਣ ਦੇ ਤਰੀਕੇ ਵੀ ਸਿੱਖੇ। ਵਰਕਸ਼ਾਪ ਦੀ ਸਮਾਪਤੀ ਵਿਦਾਇਗੀ ਸੈਸ਼ਨ ਅਤੇ ਰਿਸੋਰਸ ਪਰਸਨਾਂ, ਅਧਿਆਪਕਾਂ ਅਤੇ ਭਾਗੀਦਾਰਾਂ ਦੇ ਧੰਨਵਾਦ ਨਾਲ ਹੋਈ। ਵਿਦਿਆਰਥੀਆਂ ਨੇ ਇਸ ਵਰਕਸ਼ਾਪ ਨੂੰ ਆਪਣੇ ਅਕਾਦਮਿਕ, ਵਿਅਕਤੀਗਤ ਵਿਕਾਸ ਲਈ ਲਾਭਦਾਇਕ ਤੇ ਗਿਆਨ ਵਰਧਕ ਅਨੁਭਵ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਨੇ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਦਲੀ ਰੱਦ ਕਰਨ ਦੀ ਕੀਤੀ ਮੰਗ
Ad Position 24