05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

‘ ਸਾਡਾ ਇਕ ਸੁਪਨਾ-ਕੂੜਾ ਮੁਕਤ ਹੋਵੇ ਪੰਜਾਬ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਖਮਾਣੋਂ, 4 ਸਤੰਬਰ (ਜੋਗਿੰਦਰ ਪਾਲ)- ਵਾਰਡ ਨੰਬਰ 11 ਵਿਚ ਕੌਂਸਲਰ ਸੁਖਵਿੰਦਰ ਸਿੰਘ ਨਿੱਕੂ ਦੀ ਅਗਵਾਈ ਹੇਠ ‘ਸਾਡਾ ਇੱਕ ਸੁਪਨਾ-ਕੂੜਾ ਮੁਕਤ ਹੋਵੇ ਪੰਜਾਬ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਲੋਕਾਂ ਨੂੰ ਸਫ਼ਾਈ ਰੱਖਣ, ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਅਤੇ ਕੂੜਾ ਨਿਰਧਾਰਿਤ ਥਾਂ ’ਤੇ ਪਾਉਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਖਮਾਣੋਂ, 4 ਸਤੰਬਰ (ਜੋਗਿੰਦਰ ਪਾਲ)- ਵਾਰਡ ਨੰਬਰ 11 ਵਿਚ ਕੌਂਸਲਰ ਸੁਖਵਿੰਦਰ ਸਿੰਘ ਨਿੱਕੂ ਦੀ ਅਗਵਾਈ ਹੇਠ ‘ਸਾਡਾ ਇੱਕ ਸੁਪਨਾ-ਕੂੜਾ ਮੁਕਤ ਹੋਵੇ ਪੰਜਾਬ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਲੋਕਾਂ ਨੂੰ ਸਫ਼ਾਈ ਰੱਖਣ, ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਅਤੇ ਕੂੜਾ ਨਿਰਧਾਰਿਤ ਥਾਂ ’ਤੇ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਸੁਖਵਿੰਦਰ ਸਿੰਘ ਨਿੱਕੂ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਬਣਾਉਣਾ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਕੂੜਾ ਨਾ ਸੁੱਟਿਆ ਜਾਵੇ ਅਤੇ ਆਪਣੇ ਵਾਰਡ ਨੂੰ ਸਾਫ਼ ਰੱਖਣ ਵਿਚ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਜਗਜੀਤ ਸਿੰਘ ਜੱਗਾ, ਨਾਇਬ ਸਿੰਘ, ਹਰਪ੍ਰੀਤ ਸਿੰਘ ਸੈਨੇਟਰੀ ਇੰਸਪੈਕਟਰ, ਭੁਪਿੰਦਰ ਸਿੰਘ ਕੁੱਕੂ ਸਮੇਤ ਹੋਰ ਪਤਵੰਤੇ ਤੇ ਵਾਰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ 573 ਪੋਲਿੰਗ ਸਟੇਸ਼ਨਾਂ ’ਤੇ 6 ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ ਵਲੋਂ ਯੋਗ ਵੋਟਰਾਂ ਨੂੰ ਕੈਂਪ... ਅਗਲੀ ਖ਼ਬਰ ਖੇਤਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ
Ad Position 24