04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

‘ ਆਪ’ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੋਏ ਲੋਕ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ- ਭੁੱਟਾ 15 ਸਤੰਬਰ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਸੰਬੰਧੀ ਹਲਕੇ ਵਿਚ ਮੀਟਿੰਗਾਂ ਦਾ ਦੌਰ ਜਾਰੀ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ 15 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਨੰਡਿਆਲੀ, ਹਿੰਦੂਪੁਰ, ਬੀਬੀਪੁਰ, ਮਾਨੂਪੁਰ, ਭਗੜਾਣਾ, ਰਾਮਗੜ੍ਹ ਸੈਣੀਆਂ, ਬਲਾੜਾ, ਪੀਰ ਜੈਨ, ਈਸਰਹੇਲ, ਦੁਬਾਲੀ, ਮਨਹੇੜਾ, ਬਡਾਲੀ ਆਲਾ ਸਿੰਘ ਅਤੇ ਸਰਹਿੰਦ ਸ਼ਹਿਰ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸ.

Ad Position 21
repet_subhas-goyals [Copy P29]
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਪੰਜਾਬ ਬਚਾਓ ਰੈਲੀ ਸੰਬੰਧੀ ਪਿੰਡ ਵਿਚ ਨੁਕੜ ਮੀਟਿੰਗ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ 15 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਨੰਡਿਆਲੀ, ਹਿੰਦੂਪੁਰ, ਬੀਬੀਪੁਰ, ਮਾਨੂਪੁਰ, ਭਗੜਾਣਾ, ਰਾਮਗੜ੍ਹ ਸੈਣੀਆਂ, ਬਲਾੜਾ, ਪੀਰ ਜੈਨ, ਈਸਰਹੇਲ, ਦੁਬਾਲੀ, ਮਨਹੇੜਾ, ਬਡਾਲੀ ਆਲਾ ਸਿੰਘ ਅਤੇ ਸਰਹਿੰਦ ਸ਼ਹਿਰ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੰਜਾਬ ਦਾ ਹਰੇਕ ਵਰਗ ਦੁਖੀ ਹੈ। ਜਿਸ ਕਰਕੇ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ 15 ਸਤੰਬਰ ਨੂੰ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨ ਵਿਚ ਮੋਹਰੀ ਭੂਮਿਕਾ ਅਦਾ ਕਰੇਗੀ। ਇਸ ਮੌਕੇ ’ਤੇ ਕਿਰਨਦੀਪ ਸਿੰਘ ਚੁੰਨੀ, ਨਾਜਰ ਸਿੰਘ ਬਲਾੜੀ, ਸਰਬਜੀਤ ਸਿੰਘ ਡੰਘੇੜੀਆਂ, ਤੇਜਪਾਲ ਖ਼ਾਨ, ਜਗਤਾਰ ਸਿੰਘ ਮਨਹੇੜਾ, ਸੁਖਬੀਰ ਸਿੰਘ, ਭੁਪਿੰਦਰ ਸਿੰਘ ਬਡਾਲੀ, ਗੁਰਮੀਤ ਸਿੰਘ ਕਸੂੰਬੜੀ, ਜਸ਼ਨਪ੍ਰੀਤ ਸਿੰਘ ਬਡਾਲੀ, ਇਕਬਾਲ ਸਿੰਘ ਖੇੜਾ, ਅਵਤਾਰ ਸਿੰਘ, ਤਰਨਜੀਤ ਸਿੰਘ, ਅਮਨਦੀਪ ਸਿੰਘ, ਹਰਮਨ ਸਿੰਘ, ਮਨਿੰਦਰ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ, ਰਾਮ ਸਿੰਘ ਭਗੜਾਣਾ, ਜਸਵੰਤ ਸਿੰਘ ਭਗੜਾਣਾ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਸੈਣੀਮਾਜਰਾ, ਸਿਮਰਨਜੀਤ ਸਿੰਘ, ਬਿੰਦਰ ਸਿੰਘ, ਰਾਣਾ, ਸੁਖਬੀਰ ਸਿੰਘ, ਰਣਜੀਤ ਸਿੰਘ ਦੁਬਾਲੀ, ਸੁੱਖਾ ਦੁਬਾਲੀ, ਹਰਿੰਦਰ ਸਿੰਘ ਨੰਬਰਦਾਰ, ਰਾਜ ਵੀਰ ਸਿੰਘ, ਦਰਸ਼ਨ ਸਿੰਘ, ਨੱਥਾ ਸਿੰਘ, ਅਮਨਦੀਪ ਸਿੰਘ, ਹਰਵਿੰਦਰ ਸਿੰਘ, ਕੁਲਵੀਰ ਸਿੰਘ, ਪ੍ਰਿਤਪਾਲ ਸਿੰਘ, ਪੰਮੀ ਬਡਾਲੀ ਆਲਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੇ ਲੋਕ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਵਲੋਂ ਅਧਿਆਪਕ ਦਿਵਸ ਨੂੰ ‘ਕਾਲੇ ਦਿਵਸ’ ਵਜੋਂ ਮਨਾਉਣਾ ‘ਆਪ’ ਸਰਕਾਰ ਦੀ ਨਾਕਾਮੀ ਦਾ ਸਬੂਤ- ਜੱਲ੍ਹਾ ਅਗਲੀ ਖ਼ਬਰ ਸਰਬਜੀਤ ਸਿੰਘ ਭੰਗੂ ਨੂੰ ਅੱਜ 5 ਸਤੰਬਰ ਨੂੰ ਮਿਲੇਗਾ ਸਟੇਟ ਅਵਾਰਡ
Ad Position 24