04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਾਤਾ ਗੁਜਰੀ ਕਾਲਜ ਵਚਨਬੱਧ- ਰਿਆ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਮਾਤਾ ਗੁਜਰੀ ਕਾਲਜ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਕਾਲਜ ਵਿਖੇ ਉਪਲਬਧ ਵਿੱਦਿਅਕ ਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਅਕਾਦਮਿਕ ਸੈਸ਼ਨ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਮਾਤਾ ਗੁਜਰੀ ਕਾਲਜ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਕਾਲਜ ਵਿਖੇ ਉਪਲਬਧ ਵਿੱਦਿਅਕ ਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਅਕਾਦਮਿਕ ਸੈਸ਼ਨ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਜਥੇਦਾਰ ਰਿਆ ਨੇ ਵਿੱਦਿਅਕ ਸੈਸ਼ਨ 2026-27 ਵਿਚ ਉਮੀਦ ਨਾਲੋਂ ਵੱਧ ਦਾਖ਼ਲੇ ਹੋਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਸਟਾਫ਼ ਤੇ ਪ੍ਰਿੰਸੀਪਲ ਨੂੰ ਵਧਾਈ ਦਿੱਤੀ ਅਤੇ ਆਪਣੇ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਾਲਜ ਦੀਆਂ ਸ਼ਾਨਦਾਰ ਉਪਲਬਧੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਕੀਤੇ ਜਾ ਰਹੇ ਪ੍ਰਭਾਵਸ਼ਾਲੀ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੂੰ ਕਾਲਜ ਦੇ ਵਿਦਿਅਕ ਮਾਮਲਿਆਂ ਵਿਚ ਅਹਿਮ ਯੋਗਦਾਨ ਪਾਉਣ ਕਾਰਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜਥੇ.ਅਵਤਾਰ ਸਿੰਘ ਰਿਆ ਦਾ ਭਰਵਾਂ ਸਵਾਗਤ ਕਰਦਿਆਂ ਕਾਲਜ ਦੀਆਂ ਅਕਾਦਮਿਕ, ਧਾਰਮਿਕ, ਸਹਿ ਵਿੱਦਿਅਕ, ਸਭਿਆਚਾਰਕ ਅ ਤੇ ਖੇਡਾਂ ਦੇ ਖੇਤਰ ਵਿਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ’ਤੇ ਜਸਵੰਤ ਸਿੰਘ ਮੰਡੋਫ਼ਲ , ਡਾ. ਗਗਨਦੀਪ ਸਿੰਘ, ਮਨਜਿੰਦਰ ਸਿੰਘ ਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਣਾ ਹਸਪਤਾਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਅਧਿਆਪਕਾਂ ਵਲੋਂ ਅਧਿਆਪਕ ਦਿਵਸ ਨੂੰ ‘ਕਾਲੇ ਦਿਵਸ’ ਵਜੋਂ ਮਨਾਉਣਾ ‘ਆਪ’ ਸਰਕਾਰ ਦੀ ਨਾਕਾਮੀ ਦਾ ਸਬੂਤ- ਜੱਲ੍ਹਾ
Ad Position 24