04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਾਣਾ ਹਸਪਤਾਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਰਾਣਾ ਹਸਪਤਾਲ ਸਰਹਿੰਦ ਵਿਖੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੀ ਪੂਰੀ ਟੀਮ, ਸਟਾਫ਼ ਮੈਂਬਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਕੱਠੇ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਦਿਹਾੜਾ ਮਨਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਰਾਣਾ ਹਸਪਤਾਲ ਸਰਹਿੰਦ ਵਿਖੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੀ ਪੂਰੀ ਟੀਮ, ਸਟਾਫ਼ ਮੈਂਬਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਕੱਠੇ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਦਿਹਾੜਾ ਮਨਾਇਆ। ਹਸਪਤਾਲ ਦੇ ਵਿਹੜੇ ਵਿਚ ਵਿਸ਼ੇਸ਼ ਪੂਜਾ-ਅਰਚਨਾ ਤੇ ਪ੍ਰਾਰਥਨਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹਸਪਤਾਲ ਦੇ ਸਟਾਫ਼, ਮਰੀਜ਼ਾਂ ਤੇ ਮੌਜੂਦ ਲੋਕਾਂ ਨੇ ਸ਼ਰਧਾ ਨਾਲ ਭਾਗ ਲਿਆ। ਇਸ ਸਮਾਗਮ ਦਾ ਆਯੋਜਨ ਡਾ. ਹਿਤੇਂਦਰ ਸੂਰੀ ਤੇ ਡਾ. ਦੀਪਿਕਾ ਸੂਰੀ ਐੱਮ.ਡੀ., ਰਾਣਾ ਹਸਪਤਾਲ ਸਰਹਿੰਦ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਰੀਜ਼ਾਂ ਅਤੇ ਸਟਾਫ਼ ਨਾਲ ਮਿਲ ਕੇ ਤਿਉਹਾਰ ਮਨਾਉਣ ਦਾ ਉਦੇਸ਼ ਹਸਪਤਾਲ ਦੇ ਮਾਹੌਲ ਵਿਚ ਸਕਾਰਾਤਮਕਤਾ, ਆਸ, ਖ਼ੁਸ਼ੀ ਅਤੇ ਆਪਣੇਪਣ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਸਮਾਗਮ ਦੇ ਅੰਤ ਵਿਚ ਸਾਰੇ ਮਰੀਜ਼ਾਂ, ਸਟਾਫ਼ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਸਿਹਤ, ਸੁੱਖ-ਸਮ੍ਰਿੱਧੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਗੇਮਜ਼ ’ਚ ਗ੍ਰੀਨਫੀਲਡਜ਼ ਸਕੂਲ ਦੀਆਂ ਵਾਲੀਬਾਲ ਟੀਮਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਾਤਾ ਗੁਜਰੀ ਕਾਲਜ ਵਚਨਬੱਧ- ਰਿਆ
Ad Position 24