ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸੰਬੰਧੀ ਅਮਨ ਅਰੋੜਾ ਦਾ ਬਿਆਨ ਨਿੰਦਣਯੋਗ- ਮਾਧੋਪੁਰ
ਖਮਾਣੋਂ, 4 ਸਤੰਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ. ਸੀ.
ਖਮਾਣੋਂ, 4 ਸਤੰਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਮਾਧੋਪੁਰ ਨੇ ਕਿਹਾ ਕਿ ਸਰਕਾਰ ਵਲੋਂ ਇਹ ਕਹਿਣਾ ਕਿ ਪੰਜਾਬ ਦੇ ਮੁਲਾਜ਼ਮ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਲਾਜ਼ਮਾਂ ਨਾਲੋਂ ਵੱਧ ਤਨਖ਼ਾਹਾਂ ਅਤੇ ਭੱਤੇ ਲੈ ਰਹੇ ਹਨ, ਮੁਲਾਜ਼ਮਾਂ ਨੂੰ ਲੋਕਾਂ ਦੀਆਂ ਨਜ਼ਰਾਂ ਵਿਚ ਗ਼ਲਤ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਂਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਕਿਸੇ ਹੀਲ-ਹੁੱਜਤ ਦੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖ਼ਾਹਾਂ ਤੇ ਡੀ.ਏ. ਦੇ ਬਕਾਏ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਕਿਉਂਕਿ ਇਹ ਉਨ੍ਹਾਂ ਦਾ ਹੱਕ ਹੈ।