ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਭਾਂਖਰ ’ਚ ਕਈ ਪਰਿਵਾਰ ‘ਆਪ’ ਨਾਲ ਜੁੜੇ
ਸਨੌਰ, 5 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਤੇ ਲੋਕ-ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਹਲਕਾ ਸਨੌਰ ਦੇ ਪਿੰਡ ਭਾਂਖਰ ਵਿਖੇ ਵੱਡੀ ਗਿਣਤੀ ਵਿਚ ਕਈ ਪਿੰਡ ਵਾਸੀ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਡਾਣਾ ਨੇ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਜੀ ਆਇਆਂ ਆਖਿਆ ਤੇ ਪਾਰਟੀ ਦਾ ਚੋਣ ਨਿਸ਼ਾਨ ਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ।
ਸਨੌਰ, 5 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਤੇ ਲੋਕ-ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਹਲਕਾ ਸਨੌਰ ਦੇ ਪਿੰਡ ਭਾਂਖਰ ਵਿਖੇ ਵੱਡੀ ਗਿਣਤੀ ਵਿਚ ਕਈ ਪਿੰਡ ਵਾਸੀ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਡਾਣਾ ਨੇ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਜੀ ਆਇਆਂ ਆਖਿਆ ਤੇ ਪਾਰਟੀ ਦਾ ਚੋਣ ਨਿਸ਼ਾਨ ਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਸਰਪੰਚ, ਪ੍ਰਦੀਪ ਸਿੰਘ ਪੰਚਾਇਤ ਮੈਂਬਰ, ਮੇਜਰ ਸਿੰਘ ਪੰਚਾਇਤ ਮੈਂਬਰ, ਗੁਰਪ੍ਰੀਤ ਸਿੰਘ ਹਰਜੀਤ ਸਿੰਘ, ਜਗਤਾਰ ਸਿੰਘ, ਨਾਇਬ ਸਿੰਘ, ਪੰਚਾਇਤ ਮੈਂਬਰਜ਼, ਬਲਾਕ ਪ੍ਰਧਾਨ, ਸੀਨੀਅਰ ‘ਆਪ’ ਆਗੂ, ਵਲੰਟੀਅਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਸ਼ਾਮਲ ਹੋਣ ਵਾਲਿਆਂ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਕਰਨਵੀਰ ਸਿੰਘ, ਹਰਸ਼ਦੀਪ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਵਿਜੇ ਕਰਮਾ, ਬਲਕਾਰ, ਦਰਸ਼ਨ ਸਿੰਘ, ਗੁਰਦੀਪ ਸਿੰਘ, ਬਲਕਾਰ ਖਾਨ, ਕਰਮਜੀਤ ਸਿੰਘ ਤੇ ਹੋਰ ਕਈ ਪਿੰਡ ਵਾਸੀ ਮੌਜੂਦ ਰਹੇ। ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ ।