06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

2027 ’ ਚ ਯਕੀਨਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ- ਝਿੰਜਰ

ਭਾਦਸੋਂ, 5 ਸਤੰਬਰ (ਪ੍ਰਦੀਪ ਦੰਦਰਾਲਾ)- ਇਥੋਂ ਦੇ ਨੇੜਲੇ ਪਿੰਡ ਦਿੱਤੂਪੁਰ ਵਿਖੇ ਇਕ ਸਮਾਗਮ ’ਚ ਸਿਰਕਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਘਨੌਰ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਯਕੀਨਨ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬਾ ਵਾਸੀਆਂ ਨੂੰ ਫੋਕੇ ਦਾਅਵਿਆਂ ਤੇ ਝੂਠਿਆਂ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ, ਜਿਸ ਕਰਕੇ ਅੱਜ ਪੰਜਾਬ ਦੀ ਜਨਤਾ ਨਿਰਾਸ਼ਾ ਚ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਭਾਦਸੋਂ, 5 ਸਤੰਬਰ (ਪ੍ਰਦੀਪ ਦੰਦਰਾਲਾ)- ਇਥੋਂ ਦੇ ਨੇੜਲੇ ਪਿੰਡ ਦਿੱਤੂਪੁਰ ਵਿਖੇ ਇਕ ਸਮਾਗਮ ’ਚ ਸਿਰਕਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਘਨੌਰ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਯਕੀਨਨ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬਾ ਵਾਸੀਆਂ ਨੂੰ ਫੋਕੇ ਦਾਅਵਿਆਂ ਤੇ ਝੂਠਿਆਂ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ, ਜਿਸ ਕਰਕੇ ਅੱਜ ਪੰਜਾਬ ਦੀ ਜਨਤਾ ਨਿਰਾਸ਼ਾ ਚ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਾਸੀਆਂ ਦਾ ਆਪ ਸਰਕਾਰ ਤੋਂ ਯਕੀਨ ਪੂਰੀ ਤਰ੍ਹਾਂ ਉੱਠ ਚੁੱਕਿਆ ਹੈ। ਉਨ੍ਹਾਂ ਕਿਹਾ ਸੂਬੇ ਦੇ ਲੋਕ ਮੌਜੂਦਾ ਸਰਕਾਰ ਤੋਂ ਛੁਟਕਾਰਾ ਪਾਉਣ ਲਈ ਉਤਾਵਲੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੇ ਗਏ ਇਤਿਹਾਸਕ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਨ ਲੱਗੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਦੀ ਫੂਕ ਨਿਕਲ ਚੁੱਕੀ ਹੈ। ਇਹ ਸਰਕਾਰ ਸਿਰਫ਼ ਲਿਫਾਫੇਬਾਜ਼ੀ ਅਤੇ ਮਸ਼ਹੂਰੀਆਂ ਲਈ ਜਾਣੀ ਜਾਣ ਲੱਗੀ ਹੈ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ, ਪਵਨ ਘਈ ਸਰਕਲ ਪ੍ਰਧਾਨ, ਜਥੇਦਾਰ ਹਰਬੰਸ ਸਿੰਘ ਲੰਗ, ਅੰਮ੍ਰਿਤਪਾਲ ਸਿੰਘ ਲੰਗ, ਜਸਪਾਲ ਸਿੰਘ ਕਾਲਾ, ਕਰਨੈਲ ਸਿੰਘ ਆਲੋਵਾਲ ,ਹਰਫੂਲ ਸਿੰਘ ਭੰਗੂ, ਸੁਰਿੰਦਰ ਕੁਮਾਰ, ਗੁਰਦੀਪ ਸਿੰਘ ਤੇ ਸਮੂਹ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿੱਕ ਬਾਕਸਿੰਗ ’ਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 5 ਤਗਮੇ ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਭਾਂਖਰ ’ਚ ਕਈ ਪਰਿਵਾਰ ‘ਆਪ’ ਨਾਲ ਜੁੜੇ
Ad Position 24