‘ ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਦੀ ਸ਼ੁਰੂਆਤ
ਖਮਾਣੋਂ, 5 ਸਤੰਬਰ (ਜੋਗਿੰਦਰ ਪਾਲ)-ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ਼ੁਭਮ ਸ਼ਰਮਾ ਵਲੋਂ ਸ਼ੁਰੂ ਕੀਤੀ ਗਈ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਮੁਹਿੰਮ ਦੀ ਸ਼ੁਰੂਆਤ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੇ ਗ੍ਰਹਿ ਤੋਂ ਕੀਤੀ ਗਈ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦਾ ਝੰਡਾ ਲਹਿਰਾ ਕੇ ਮੁਹਿੰਮ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ ਗਿਆ।
ਖਮਾਣੋਂ, 5 ਸਤੰਬਰ (ਜੋਗਿੰਦਰ ਪਾਲ)-ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ਼ੁਭਮ ਸ਼ਰਮਾ ਵਲੋਂ ਸ਼ੁਰੂ ਕੀਤੀ ਗਈ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਮੁਹਿੰਮ ਦੀ ਸ਼ੁਰੂਆਤ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੇ ਗ੍ਰਹਿ ਤੋਂ ਕੀਤੀ ਗਈ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦਾ ਝੰਡਾ ਲਹਿਰਾ ਕੇ ਮੁਹਿੰਮ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਗੋਪੀ ਸੰਧਾਰੀ ਮਾਜਰਾ ਨੇ ਕਿਹਾ ਕਿ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ਼ੁਭਮ ਸ਼ਰਮਾ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਮਕਸਦ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਨੇ ਕਿਹਾ ਕਿ ਪਾਰਟੀ ਵਰਕਰ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਲੋਕ ਹਿਤ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਨੂੰ ਜ਼ਿਲ੍ਹੇ ਦੇ ਹਰੇਕ ਪਿੰਡ ਅਤੇ ਵਾਰਡ ਤੱਕ ਲਿਜਾਇਆ ਜਾਵੇਗਾ ਅਤੇ ਇਹ ਮੁਹਿੰਮ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਰਣਜੀਤ ਸਿੰਘ ਅਮਰਾਲਾ ਬਲਾਕ ਸੰਮਤੀ ਮੈਂਬਰ, ਨੱਥੂ ਰਾਮ ਨੰਬਰਦਾਰ ਨੰਗਲਾ, ਜਰਨੈਲ ਸਿੰਘ ਨੀਵਾਂ ਜਟਾਣਾ, ਬਿੱਟੂ ਸਿੰਘ, ਤੇਜਿੰਦਰ ਸਿੰਘ, ਗੁਰਜੰਟ ਸਿੰਘ ਨੀਵਾਂ ਜਟਾਣਾ, ਦੇਸ ਰਾਜ ਸਿੰਘ ਨੰਗਲਾ, ਗੁਰਮੀਤ ਸਿੰਘ ਭੜੀ ਆਦਿ ਹਾਜ਼ਰ ਸਨ।