06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਚ ਅਧਿਆਪਕ ਦਿਵਸ ’ਤੇ ਪ੍ਰਿੰਸੀਪਲ ਸਮੇਤ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਬਸੀ ਪਠਾਣਾਂ, 5 ਸਤੰਬਰ (ਰਾਜਿੰਦਰ ਸ਼ਰਮਾ)-ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਹਿੰਦਰ ਕੌਰ ਸਮੇਤ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਸੀ ਪਠਾਣਾਂ, 5 ਸਤੰਬਰ (ਰਾਜਿੰਦਰ ਸ਼ਰਮਾ)-ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਹਿੰਦਰ ਕੌਰ ਸਮੇਤ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਿਊਮਨ ਰਾਈਟ ਐਂਡ ਐਂਟੀ ਕਰੱਪਸ਼ਨ ਫ਼ਰੰਟ ਦੇ ਸੂਬਾ ਡਿਪਟੀ ਚੇਅਰਮੈਨ ਰਾਜੇਸ਼ ਸਿੰਗਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬਾਂ ਦਾ ਗਿਆਨ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਦੇ ਚਰਿੱਤਰ, ਸੋਚ ਅਤੇ ਭਵਿੱਖ ਦੀ ਨੀਂਹ ਵੀ ਮਜ਼ਬੂਤ ਕਰਦਾ ਹੈ। ਇਕ ਚੰਗਾ ਅਧਿਆਪਕ ਵਿਦਿਆਰਥੀ ਨੂੰ ਸਹੀ ਅਤੇ ਗ਼ਲਤ ਦੀ ਪਛਾਣ ਕਰਵਾਉਂਦਾ ਹੋਇਆ ਉਸ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ, ਅਨੁਸ਼ਾਸਨ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫ਼ਰੰਟ ਦੇ ਬਸੀ ਪਠਾਣਾਂ ਦੇ ਪ੍ਰਧਾਨ ਜਸਵਿੰਦਰ ਸਿੰਘ, ਸਕੂਲ ਪ੍ਰਬੰਧਕ ਸੰਜੀਵ ਪਨੇਸਰ, ਪ੍ਰਿੰਸੀਪਲ ਮਹਿੰਦਰ ਕੌਰ ਵਲੋਂ ਵੀ ਹੋਰਨਾਂ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ, ਜਦਕਿ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਨੇ ਮਨਾਇਆ ‘ਕਾਲਾ ਅਧਿਆਪਕ ਦਿਵਸ’
Ad Position 24