06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿਛਲੀਆਂ ਸਰਕਾਰਾਂ ਸਮੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਲੀਡਰ ‘ਆਪ’ ਸਾਹਮਣੇ ਹੋਏ ਫੇਲ੍ਹ-ਵਿਧਾਇਕ ਲਖਵੀਰ ਰਾਏ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਪਿਛਲੀਆਂ ਸਰਕਾਰਾਂ ਸਮੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਲੀਡਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਏ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਨੂੰ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਸ਼ਹਿਰ ਦੇ ਪੋਸਟ ਆਫ਼ਿਸ ਤੋਂ ਜੱਟਪੁਰਾ ਮਹੱਲਾ ਤੱਕ 40.

Ad Position 21
repet_subhas-goyals [Copy P29]
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਸਰਹਿੰਦ ਸ਼ਹਿਰ ਵਿਖੇ ਨਵੀਂ ਬਣਨ ਵਾਲੀ ਸੜਕ ਦਾ ਸਾਥੀਆਂ ਸਮੇਤ ਨੀਂਹ ਪੱਥਰ ਰੱਖਣ ਸਮੇਂ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਪਿਛਲੀਆਂ ਸਰਕਾਰਾਂ ਸਮੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਲੀਡਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਏ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਨੂੰ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਸ਼ਹਿਰ ਦੇ ਪੋਸਟ ਆਫ਼ਿਸ ਤੋਂ ਜੱਟਪੁਰਾ ਮਹੱਲਾ ਤੱਕ 40.58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰਸਤੇ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਸਰਹਿੰਦ ਸ਼ਹਿਰ ਦਾ ਆਲਾ ਦੁਆਲਾ ਪੂਰੀ ਤਰ੍ਹਾਂ ਵਿਕਸਿਤ ਕੀਤਾ ਗਿਆ ਹੈ, ਸਿਰਫ਼ ਇਹ ਇਕ ਰਸਤਾ ਹੀ ਬਾਕੀ ਸੀ, ਜੋ ਜਲਦ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਵੀ ਸਰਹਿੰਦ ਸ਼ਹਿਰ ਵਾਸੀ ਰੌਲਾ ਪਾਉਂਦੇ ਰਹੇ ਕਿ ਸਰਹਿੰਦ ਸ਼ਹਿਰ ਤੋਂ ਕੂੜੇ ਦੇ ਡੰਪ ਨੂੰ ਹਟਾਇਆ ਜਾਵੇ ਪਰੰਤੂ ਕਿਸੇ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਕੂੜੇ ਦੇ ਡੰਪ ਨੂੰ ਹਟਾ ਕੇ ਉੱਥੇ ਇੱਕ ਸੁੰਦਰ ਪਾਰਕ ਬਣਾਇਆ ਗਿਆ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਨਿਰੰਤਰ ਜਾਰੀ ਹਨ, ਨਗਰ ਕੌਂਸਲ ਸਰਹਿੰਦ ਦੀਆਂ ਚੋਣਾਂ ਲੇਟ ਹੋਣ ਕਾਰਨ ਵਿਕਾਸ ਕਾਰਜ ਪਛੜੇ ਹਨ ਪਰੰਤੂ ਜਲਦ ਹੀ ਇਨ੍ਹਾਂ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਬਹੁਤ ਸਾਰੇ ਪਿੰਡ ਅਜਿਹੇ ਹਨ ਜਿੱਥੇ ਕਰੀਬ ਦੋ ਕਰੋੜ ਰੁਪਏ ਦੀਆਂ ਗਰਾਂਟਾਂ ਖ਼ਰਚੀਆਂ ਗਈਆਂ ਹਨ ਤਾਂ ਜੋ ਪਿੰਡਾਂ ਦੀ ਦਿੱਖ ਨੂੰ ਬਦਲਿਆ ਜਾ ਸਕੇ। ਇਸੇ ਤਰਾਂ ਸ਼ਹਿਰ ਦੀ ਦਿੱਖ ਨੂੰ ਬਦਲਣ ਲਈ ਵੀ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੀ ਪ੍ਰਧਾਨ ਆਸ਼ਾ ਰਾਣੀ, ਮੀਤ ਪ੍ਰਧਾਨ ਜਤਿੰਦਰ ਕੌਰ ਬਾਤਿਸ਼, ਦੀਪਕ ਬਾਤਿਸ਼, ਕੌਂਸਲਰ ਜਸਵੀਰ ਸਿੰਘ ਬੰਟੀ, ਕੌਂਸਲਰ ਤੇ ਐਡਵੋਕੇਟ ਹਰਕਮਲ ਸਿੰਘ, ਰਜੇਸ਼ ਉੱਪਲ, ਹਰਬੰਸ ਸਿੰਘ ਢਾਡੀ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਅਮਰਦੀਪ ਸਿੰਘ, ਰਿਟਾ. ਥਾਣੇਦਾਰ ਬਲਜਿੰਦਰ ਸਿੰਘ, ਯੂਥ ਆਗੂ ਦਿਲਪ੍ਰੀਤ ਸਿੰਘ ਭੱਟੀ, ਮਨਪ੍ਰੀਤ ਸਿੰਘ ਜੋਨੀ, ਸੰਦੀਪ ਵੈਦ, ਐਡਵੋਕੇਟ ਗੁਰਮੀਤ ਸਿੰਘ ਬਾਜਵਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਨਾਗਰਾ ਅਗਲੀ ਖ਼ਬਰ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫ਼ੋਟੋਗਰਾਫੀ ਲਈ ਵਰਜਿਤ ਏਰੀਆ ਐਲਾਨਿਆ
Ad Position 24