06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਨਾਗਰਾ

ਖਮਾਣੋਂ, 5 ਸਤੰਬਰ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵੱਧ ਰਹੇ ਸੜਕ ਹਾਦਸਿਆਂ ਦੇ ਮੱਦੇਨਜ਼ਰ ਟਰੈਫ਼ਿਕ ਪੁਲਿਸ ਵਲੋਂ ਵਾਹਨ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਟਰੈਫ਼ਿਕ ਇੰਚਾਰਜ ਖਮਾਣੋਂ ਵਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਖਮਾਣੋਂ, 5 ਸਤੰਬਰ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵੱਧ ਰਹੇ ਸੜਕ ਹਾਦਸਿਆਂ ਦੇ ਮੱਦੇਨਜ਼ਰ ਟਰੈਫ਼ਿਕ ਪੁਲਿਸ ਵਲੋਂ ਵਾਹਨ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਟਰੈਫ਼ਿਕ ਇੰਚਾਰਜ ਖਮਾਣੋਂ ਵਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਨਾਗਰਾ ਨੇ ਕਿਹਾ ਕਿ ਸੜਕਾਂ ’ਤੇ ਵਾਹਨ ਚਲਾਉਂਦੇ ਸਮੇਂ ਤੇਜ਼ ਰਫ਼ਤਾਰ, ਲਾਪਰਵਾਹੀ, ਬਿਨਾਂ ਹੈਲਮਟ ਮੋਟਰਸਾਈਕਲ ਚਲਾਉਣਾ, ਸੀਟ ਬੈਲਟ ਨਾ ਲਗਾਉਣਾ, ਮੋਬਾਈਲ ਫ਼ੋਨ ਦੀ ਵਰਤੋਂ ਕਰਨਾ ਅਤੇ ਗ਼ਲਤ ਢੰਗ ਨਾਲ ਓਵਰਟੇਕ ਕਰਨਾ ਹਾਦਸਿਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਆਪਣੀ ਅਤੇ ਦੂਜਿਆਂ ਦੀ ਜ਼ਿੰਦਗੀ ਦੀ ਸੁਰੱਖਿਆ ਲਈ ਹਰ ਵਾਹਨ ਚਾਲਕ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੁਲਟ ਮੋਟਰਸਾਈਕਲ ਉੱਤੇ ਪਟਾਕੇ ਚਲਾਉਣ ਵਾਲੇ ਅਤੇ ਟਰੈਫ਼ਿਕ ਨਿਯਮਾਂ ਦੀ ਜਾਣਬੁੱਝ ਕੇ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸਬਰ ਤੋਂ ਕੰਮ ਲੈਣ ਅਤੇ ਆਪਣੀ ਮੰਜ਼ਿਲ ’ਤੇ ਸੁਰੱਖਿਅਤ ਪਹੁੰਚਣ ਨੂੰ ਤਰਜੀਹ ਦੇਣ। ਇਸ ਮੌਕੇ ਉਨ੍ਹਾਂ ਨਾਲ ਟਰੈਫ਼ਿਕ ਪੁਲਿਸ ਦੇ ਮੁਲਾਜ਼ਮ ਨਵਜੋਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ ਪੰਜ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਪਿਛਲੀਆਂ ਸਰਕਾਰਾਂ ਸਮੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਲੀਡਰ ‘ਆਪ’ ਸਾਹਮਣੇ ਹੋਏ ਫੇਲ੍ਹ-ਵਿਧਾਇਕ ਲਖਵੀਰ ਰਾਏ
Ad Position 24