06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਰੋਟਰੀ ਕਲੱਬ ਸਰਹਿੰਦ ਵਲੋਂ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਅਧਿਆਪਕ ਦਿਵਸ ਮੌਕੇ ’ਤੇ ਰੋਟਰੀ ਕਲੱਬ ਸਰਹਿੰਦ ਵਲੋਂ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੂੰ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਸ਼ਲਾਘਾਯੋਗ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਰੋਟਰੀ ਕਲੱਬ ਸਰਹਿੰਦ ਦੇ ਮੈਂਬਰ ਸਾਹਿਬਾਨ। ਤਸਵੀਰ: ਕਰਨ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਅਧਿਆਪਕ ਦਿਵਸ ਮੌਕੇ ’ਤੇ ਰੋਟਰੀ ਕਲੱਬ ਸਰਹਿੰਦ ਵਲੋਂ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੂੰ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਸ਼ਲਾਘਾਯੋਗ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਸਰਹਿੰਦ ਦੇ ਪ੍ਰਧਾਨ ਐਡ. ਸੁਰੇਸ਼ ਭਾਰਦਵਾਜ, ਜੋ ਖ਼ੁਦ ਵੀ ਮਾਤਾ ਗੁਜਰੀ ਕਾਲਜ ਦੇ ਸਾਬਕਾ ਵਿਦਿਆਰਥੀ ਹਨ, ਨੇ ਕਿਹਾ ਕਿ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਪਿਛਲੇ ਲਗਪਗ 33 ਸਾਲਾਂ ਤੋਂ ਆਪਣੀ ਅਣਥੱਕ ਮਿਹਨਤ, ਉੱਚ ਕਾਬਲੀਅਤ ਅਤੇ ਯੋਗ ਅਗਵਾਈ ਰਾਹੀਂ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਡਾ. ਬਿਕਰਮਜੀਤ ਸਿੰਘ ਦੀ ਯੋਗ ਅਗਵਾਈ ਤੇ ਸਿੱਖਿਆ ਪ੍ਰਤੀ ਸਮਰਪਣ ਨੇ ਨਾ ਸਿਰਫ਼ ਸੰਸਥਾ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਈ ਹੈ, ਸਗੋਂ ਵਿਦਿਆਰਥੀਆਂ ਅਤੇ ਅਧਿਆਪਕ ਵਰਗ ਨੂੰ ਵੀ ਲਗਾਤਾਰ ਪ੍ਰੇਰਿਤ ਕੀਤਾ ਹੈ। ਪਿ੍ਰੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਸਿਰਮੌਰ ਸਿੱਖਿਆ ਸੰਸਥਾ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਵਜੋਂ ਸੇਵਾ ਨਿਭਾਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਕਾਲਜ ਦੀ ਪ੍ਰਬੰਧਕੀ ਕਮੇਟੀ, ਸਮੂਹ ਸਟਾਫ਼, ਸਾਬਕਾ ਅਤੇ ਮੌਜੂਦਾ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਨੂੰ ਨਵੀਆਂ ਬੁਲੰਦੀਆਂ ਤੱਕ ਲਿਜਾਣ ਲਈ ਉਹ ਪੂਰੀ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ। ਡਾ. ਬਿਕਰਮਜੀਤ ਸਿੰਘ ਨੇ ਅਗਸਤ 1993 ਵਿਚ ਕਾਲਜ ਦੇ ਕਾਮਰਸ ਵਿਭਾਗ ਵਿਚ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਸੀ। ਆਪਣੇ ਲੰਮੇ ਅਤੇ ਸਮਰਪਿਤ ਸੇਵਾਕਾਲ ਦੌਰਾਨ ਉਨ੍ਹਾਂ ਨੇ ਕਾਮਰਸ ਵਿਭਾਗ ਦੇ ਮੁਖੀ, ਡੀਨ ਅਕਾਦਮਿਕ, ਡੀਨ ਸਪੋਰਟਸ, ਕੰਟਰੋਲਰ ਪ੍ਰੀਖਿਆਵਾਂ, ਐਡਮਿਸ਼ਨ ਕੋਆਰਡੀਨੇਟਰ, ਪਬਲਿਕ ਰਿਲੇਸ਼ਨਜ਼ ਅਫ਼ਸਰ ਅਤੇ ਐਨ.ਸੀ.ਸੀ. ਅਫ਼ਸਰ ਸਮੇਤ ਕਈ ਮਹੱਤਵਪੂਰਨ ਅਹੁਦਿਆਂ ’ਤੇ ਰਹਿ ਕੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸਰਗਰਮ ਆਗੂ ਵਜੋਂ ਵੀ ਅਧਿਆਪਕਾਂ ਦੇ ਮਸਲਿਆਂ ਦੇ ਹੱਲ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹ ਸ਼ਤਰੰਜ ਦੇ ਅੰਤਰ ਰਾਸ਼ਟਰੀ ਰੇਟਿਡ ਖਿਡਾਰੀ ਵੀ ਹਨ ਅਤੇ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੱਤਰ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਰੋਟਰੀ ਕਲੱਬ ਦੇ ਸੈਕਟਰੀ ਸ਼ੇਖਰ ਬਿੱਥਰ, ਖ਼ਜ਼ਾਨਚੀ ਰਾਜੇਸ਼ ਅਰੋੜਾ, ਪ੍ਰੋਜੈਕਟ ਚੇਅਰਮੈਨ ਸੁਨੀਲ ਬੈਕਟਰ, ਗੋਪਾਲ ਬਿੰਬਰਾ, ਵਿਨੀਤ ਸ਼ਰਮਾ ਅਤੇ ਦਵਿੰਦਰ ਵਰਮਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੱਥਾਂ ’ਚੋਂ ਸਰਕਾਰ ਚੱਲਣ ਦਾ ਦਾਅਵਾ ਕਰਨ ਵਾਲਿਆਂ ਨੂੰ ਹੁਣ ਸੱਥਾਂ ’ਚ ਸਵਾਲ ਪੁੱਛਣ ’ਤੇ ਕਿਉਂ ਡਰ ਲੱਗਦੈ?-ਸਿੱਧੂਪੁਰ, ਵ... ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ ਪੰਜ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸਮਾਪਤ
Ad Position 24