ਸੱਥਾਂ ’ਚੋਂ ਸਰਕਾਰ ਚੱਲਣ ਦਾ ਦਾਅਵਾ ਕਰਨ ਵਾਲਿਆਂ ਨੂੰ ਹੁਣ ਸੱਥਾਂ ’ਚ ਸਵਾਲ ਪੁੱਛਣ ’ਤੇ ਕਿਉਂ ਡਰ ਲੱਗਦੈ?-ਸਿੱਧੂਪੁਰ, ਵਜੀਦਪੁਰ
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਸਿੱਧੂਪੁਰ ਨੇ 9 ਸਤੰਬਰ ਨੂੰ ਫ਼ਰੀਦਕੋਟ ਵਿਖੇ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 30 ਮਾਰਚ 2026 ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੀ. ਏ.
ਜ
ਜਸਵੀਰ ਸਿੰਘ ਸਿੱਧੂਪੁਰ ਸੂਬਾ ਸੀਨੀਅਰ ਮੀਤ ਪ੍ਰਧਾਨ, ਗੁਰਜੀਤ ਸਿੰਘ ਵਜੀਦਪੁਰ ਜ਼ਿਲ੍ਹਾ ਜਨਰਲ ਸਕੱਤਰ
06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਸਿੱਧੂਪੁਰ ਨੇ 9 ਸਤੰਬਰ ਨੂੰ ਫ਼ਰੀਦਕੋਟ ਵਿਖੇ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 30 ਮਾਰਚ 2026 ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੀ.ਏ.ਡੀ.ਬੀ ਬੈਂਕ ਦੀ ਧੱਕੇਸ਼ਾਹੀ ਅਤੇ ਬੈਂਕ ਵਲੋਂ ਕਿਸਾਨਾਂ ਤੋਂ ਲੈ ਕੇ ਰੱਖੇ ਗਏ ਖ਼ਾਲੀ ਚੈੱਕ ਵਾਪਸ ਕਰਵਾਉਣ, ਕਮਰਸ਼ੀਅਲ ਬੈਂਕਾਂ ਦੀ ਤਰਜ਼ ਉੱਪਰ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਵਾਉਣ ਅਤੇ ਸ਼ੰਭੂ, ਖਨੌਰੀ ਮੋਰਚੇ ਤੋਂ ਪੁਲਿਸ ਦੇ ਆਲਾ ਅਫ਼ਸਰਾਂ ਦੀ ਮੌਜੂਦਗੀ ਵਿਚ ਕਿਸਾਨਾਂ ਦੇ ਚੋਰੀ ਕੀਤੇ ਗਏ ਸਮਾਨ ਦੇ ਨੁਕਸਾਨ ਦੀ ਭਰਪਾਈ ਦੀ ਮੰਗ ਨੂੰ ਲੈ ਕੇ ਮੋਰਚਾ ਚੱਲ ਰਿਹਾ ਹੈ, ਜਿਸ ਉਪਰੰਤ ਹੋਈਆਂ ਮੀਟਿੰਗਾਂ ਵਿਚ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਮੰਨਿਆ ਜਾ ਚੁੱਕਿਆ ਹੈ, ਪ੍ਰੰਤੂ ਪੰਜਾਬ ਸਰਕਾਰ ਵਲੋਂ ਵਾਅਦਾ ਖ਼ਿਲਾਫ਼ੀ ਕਰਦੇ ਹੋਏ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਫ਼ਰੀਦਕੋਟ ਮੋਰਚੇ ਵਿਚ ਪਹੁੰਚ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਦੇ ਕੌਮੀ ਕਨਵੀਨਰ ਤੇ ਪ੍ਰਧਾਨ ਭਾਕਿਯੂ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਜਥੇਬੰਦੀ ਵਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਗਿਆ, ਜਿਸ ਦੇ ਤਹਿਤ ਕਿਸਾਨਾਂ ਵਲੋਂ ਰੋਜ਼ਾਨਾ ਜਥੇ ਭੇਜ ਕੇ ਲਗਾਤਾਰ ਗ੍ਰਿਫ਼ਤਾਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਪੰਜਾਬ ਸਰਕਾਰ ਕਿਸਾਨਾਂ ਦੇ ਜੇਲ੍ਹ ਭਰੋ ਅੰਦੋਲਨ ਤੋਂ ਡਰਦੀ ਹੋਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਜੇਲ੍ਹ ਭੇਜਣ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਕਿਸਾਨਾਂ ਨੂੰ ਨਾ ਖਾਣਯੋਗ ਅਤੇ ਦੂਸ਼ਿਤ ਪਾਣੀ ਪੀਣ ਲਈ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਜੇਲ੍ਹ ਅੰਦਰ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਹੋਰ ਅਨੇਕਾਂ ਕਿਸਾਨ ਬਿਮਾਰ ਹੋ ਗਏ। ਜਿਸ ਦੇ ਵਿਰੋਧ ਵਿਚ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ ਕਰਨ ਲਈ ਜਗਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ ਅਤੇ ਸਾਬ ਸਿੰਘ ਬਲਾਕ ਪ੍ਰਧਾਨ ਮਮਦੋਟ ਨੂੰ ਮਜਬੂਰ ਹੋਣਾ ਪਿਆ। ਸਿੱਧੂਪੁਰ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸੱਥਾਂ ’ਚੋਂ ਸਰਕਾਰ ਚੱਲਣ ਦੇ ਦਾਅਵੇ ਕਰਦੇ ਸਨ ਪਰ ਹੁਣ ਸਰਕਾਰ ਨੂੰ ਸੱਥਾਂ ਵਿਚ ਲੋਕਾਂ ਵਲੋਂ ਪੁੱਛੇ ਜਾ ਰਹੇ ਸਵਾਲਾਂ ਅਤੇ ਕਾਲੇ ਝੰਡਿਆਂ ਤੋਂ ਹੀ ਡਰ ਲੱਗਣ ਲੱਗ ਪਿਆ ਹੈ ਜਿਸ ਦੀ ਤਾਜ਼ਾ ਉਦਾਹਰਨ ਪਿੰਡ ਸ਼ੇਰੋ ਦੇ ਨੌਜਵਾਨ ਮੋਹਨਜੀਤ ਸਿੰਘ, ਜਿਸ ਵਲੋਂ ਸਿਰਫ ਕਾਲਾ ਝੰਡਾ ਦਿਖਾ ਅਤੇ ਦੂਰ ਤੋਂ ਹੀ ਸਵਾਲ ਪੁੱਛੇ ਗਏ ਸਨ, ’ਤੇ ਢਾਹੇ ਅਣਮਨੁੱਖੀ ਤਸ਼ੱਦਦ ਤੋਂ ਲੋਕਾਂ ਸਾਹਮਣੇ ਹੈ। ਇਸ ਮੌਕੇ ਗੁਰਜੀਤ ਸਿੰਘ ਵਜੀਦਪੁਰ ਜ਼ਿਲ੍ਹਾ ਜਨਰਲ ਸਕੱਤਰ ਨੇ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲਾਂ ਗੱਲਬਾਤ ਲਈ ਚੰਡੀਗੜ੍ਹ ਵਿਖੇ ਆਏ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਫਿਰ ਸ਼ੰਭੂ ਅਤੇ ਖਨੌਰੀ ਮੋਰਚਿਆਂ ਉੱਪਰ ਹਮਲਾ ਕਰਕੇ ਪੁਲਿਸ ਦੇ ਆਲਾ ਅਫ਼ਸਰਾਂ ਦੀ ਮੌਜੂਦਗੀ ਵਿਚ ਕਿਸਾਨਾਂ ਦੇ ਸਮਾਨ ਦੀ ਅੰਨ੍ਹੀ ਲੁੱਟ ਕੀਤੀ ਗਈ, ਜੋ ਬਾਅਦ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਘਰਾਂ ਅਤੇ ਜ਼ਮੀਨ ਥੱਲੇ ਦੱਬੇ ਹੋਏ ਸਰਕਾਰੀ ਦਫ਼ਤਰਾਂ ਵਿਚੋਂ ਟਰਾਲੀਆਂ ਤੱਕ ਦੀ ਬਰਾਮਦਗੀ ਹੋਈ ਹੈ ਪ੍ਰੰਤੂ ਅੱਜ ਤੱਕ ਸਰਕਾਰ ਵਲੋਂ ਕਿਸਾਨਾਂ ਦੇ ਲੁੱਟੇ ਗਏ ਸਮਾਨ ਦੇ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਗਈ।