06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਸੀ ਪਠਾਣਾਂ ’ਚ ਅੱਜ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਲਈ ਲੋਕਾਂ ’ਚ ਭਾਰੀ ਉਤਸ਼ਾਹ- ਜਥੇ. ਰਿਆ

ਬਸੀ ਪਠਾਣਾਂ, 5 ਸਤੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਹੱਕਾਂ ਅਤੇ ਸੂਬੇ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਅੱਜ ਬਸੀ ਪਠਾਣਾਂ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਕਰਦਿਆਂ ਕਿਹਾ ਕਿ ਰੈਲੀ ’ਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਨਗੇ ਕਿਉਂਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਆਪਣਾ ਭਰੋਸਾ ਮੁੜ ਮਜ਼ਬੂਤ ਕਰ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਸੀ ਪਠਾਣਾਂ, 5 ਸਤੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਹੱਕਾਂ ਅਤੇ ਸੂਬੇ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਅੱਜ ਬਸੀ ਪਠਾਣਾਂ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਕਰਦਿਆਂ ਕਿਹਾ ਕਿ ਰੈਲੀ ’ਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਨਗੇ ਕਿਉਂਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਆਪਣਾ ਭਰੋਸਾ ਮੁੜ ਮਜ਼ਬੂਤ ਕਰ ਰਹੇ ਹਨ। ਜਥੇਦਾਰ ਰਿਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਹਰ ਵਰਗ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ‘ਪੰਜਾਬ ਬਚਾਓ ਰੈਲੀ’ ਸਿਰਫ਼ ਇੱਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਹਿਤਾਂ ਅਤੇ ਭਵਿੱਖ ਲਈ ਲੋਕਾਂ ਦੀ ਇਕਜੁੱਟ ਆਵਾਜ਼ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਰੈਲੀ ਵਿਚ ਪਹੁੰਚ ਕੇ ਪੰਜਾਬ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ।
Ad Position 22
No active advertisement
ਪਿਛਲੀ ਖ਼ਬਰ ਗੁੱਗਾ ਪੀਰ ਦੇ ਦਰਬਾਰ ’ਚ ਗੁੱਗਾ ਨੌਮੀ ਮੌਕੇ ਸੇਵਾਦਾਰਾਂ ਵਲੋਂ ਚਾਦਰ ਦੀ ਰਸਮ ਅਦਾ ਕੀਤੀ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਗੁੱਜਰਹੇੜੀ ਤੋਂ ਬੱਸ ਨੂੰ ਰਵਾਨਾ ਕੀਤਾ
Ad Position 24