05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰੈੱਡ ਰੋਜ਼ ਇੰਗਲਿਸ਼ ਮਾਡਲ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਸਨੌਰ, 5 ਸਤੰਬਰ (ਗੀਤਵਿੰਦਰ ਸਿੰਘ ਸੋਖਲ)-ਰੈੱਡ ਰੋਜ਼ ਇੰਗਲਿਸ਼ ਮਾਡਲ ਸਕੂਲ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਕਰਦਿਆਂ ਕੇਕ ਕੱਟ ਕੇ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸਨੌਰ, 5 ਸਤੰਬਰ (ਗੀਤਵਿੰਦਰ ਸਿੰਘ ਸੋਖਲ)-ਰੈੱਡ ਰੋਜ਼ ਇੰਗਲਿਸ਼ ਮਾਡਲ ਸਕੂਲ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਕਰਦਿਆਂ ਕੇਕ ਕੱਟ ਕੇ ਕੀਤਾ ਗਿਆ। ਬੱਚਿਆਂ ਨੇ ਅਧਿਆਪਕਾਂ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ ਮਹੱਤਤਾ ਨੂੰ ਦਰਸਾਉਂਦੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ। ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮਨਜੀਤ ਸਿੰਘ ਹਾਂਡਾ ਅਤੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਦੀ ਵੱਡੀ ਜ਼ਿੰਮੇਵਾਰੀ ਨਿਭਾਉਂਦੇ ਹਨ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਧਿਆਪਕ ਸਾਨੂੰ ਚੰਗੇ ਸਸਕਾਰ ਤੇ ਜੀਵਨ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ-ਮਲਹੋਤਰਾ
Ad Position 24