07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ ਆਪ’ ਦੀ ਸਰਕਾਰ ਪੰਜਾਬ ਵਾਸੀਆਂ ਦੀਆਂ ਆਸਾਂ ਤੇ ਉਮੀਦਾਂ ’ਤੇ ਖਰੀ ਨਹੀਂ ਉੱਤਰ ਸਕੀ- ਗਿੱਲ

ਅਮਲੋਹ, 6 ਸਤੰਬਰ (ਕੇਵਲ ਸਿੰਘ)- ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਯੂਥ ਅਕਾਲੀ ਦਲ ਦੇ ਨੌਜਵਾਨਾਂ ਵਲੋਂ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਪਾਰਟੀ ਪ੍ਰਤੀ ਸਮਰਪਿਤ ਅਤੇ ਮਿਹਨਤੀ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਲਕਾ ਅਮਲੋਹ ਦੇ ਨੌਜਵਾਨਾਂ ਨੂੰ ਵੀ ਵੱਖ-ਵੱਖ ਅਹੁਦੇ ਦਿੱਤੇ ਗਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅਮਲੋਹ, 6 ਸਤੰਬਰ (ਕੇਵਲ ਸਿੰਘ)- ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਯੂਥ ਅਕਾਲੀ ਦਲ ਦੇ ਨੌਜਵਾਨਾਂ ਵਲੋਂ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਪਾਰਟੀ ਪ੍ਰਤੀ ਸਮਰਪਿਤ ਅਤੇ ਮਿਹਨਤੀ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਲਕਾ ਅਮਲੋਹ ਦੇ ਨੌਜਵਾਨਾਂ ਨੂੰ ਵੀ ਵੱਖ-ਵੱਖ ਅਹੁਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਰਕਾਰ ਬਣਾਉਣ ਵਿਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਪਾਰਟੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਮਲਜੀਤ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਦੀਆਂ ਆਸਾਂ ਅਤੇ ਉਮੀਦਾਂ ‘ਤੇ ਖਰਾ ਨਹੀਂ ਉੱਤਰ ਸਕੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ 2027 ਦੀਆਂ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਤਿਆਰ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੀਟਿੰਗਾਂ ਦਾ ਦੌਰ ਜਾਰੀ ਅਗਲੀ ਖ਼ਬਰ ਗਿਆਨੀ ਦਿੱਤ ਸਿੰਘ ਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24