07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਲਾਕ ਕਾਂਗਰਸ ਬਸੀ ਪਠਾਣਾਂ ਤੇ ਖਮਾਣੋਂ ਦੀ ਮੀਟਿੰਗ ਹੋਈ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਵਿਸ਼ੇਸ਼ ਤੌਰ ਤੇ ਪਹੁੰਚੇ

ਖਮਾਣੋਂ, 6 ਸਤੰਬਰ (ਜੋਗਿੰਦਰ ਪਾਲ)- ਬਲਾਕ ਕਾਂਗਰਸ ਬਸੀ ਪਠਾਣਾਂ ਅਤੇ ਬਲਾਕ ਕਾਂਗਰਸ ਖਮਾਣੋਂ ਦੀ ਮੀਟਿੰਗ ਅਮੀ ਚੰਦ ਭਟੇੜੀ ਤੇ ਸਰਬਜੀਤ ਸਿੰਘ ਜੀਤੀ ਦੀ ਅਗਵਾਈ ਹੇਠ ਖਮਾਣੋਂ ਵਿਖੇ ਹੋਈ। ਮੀਟਿੰਗ ਵਿਚ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਖਮਾਣੋਂ, 6 ਸਤੰਬਰ (ਜੋਗਿੰਦਰ ਪਾਲ)- ਬਲਾਕ ਕਾਂਗਰਸ ਬਸੀ ਪਠਾਣਾਂ ਅਤੇ ਬਲਾਕ ਕਾਂਗਰਸ ਖਮਾਣੋਂ ਦੀ ਮੀਟਿੰਗ ਅਮੀ ਚੰਦ ਭਟੇੜੀ ਤੇ ਸਰਬਜੀਤ ਸਿੰਘ ਜੀਤੀ ਦੀ ਅਗਵਾਈ ਹੇਠ ਖਮਾਣੋਂ ਵਿਖੇ ਹੋਈ। ਮੀਟਿੰਗ ਵਿਚ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦਾ ਇੱਕਜੁੱਟ ਹੋ ਕੇ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਇਆ ਜਾਵੇਗਾ। ਇਸ ਮੌਕੇ 8 ਸਤੰਬਰ ਨੂੰ ਕਾਂਗਰਸ ਪਾਰਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਧਰਨੇ ਲਈ ਵਰਕਰਾਂ ਦੀ ਲਾਮਬੰਦੀ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ ਅਤੇ ਵੱਖ ਵੱਖ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਪੂਰੀ ਇੱਕਮੁਠਤਾ ਦੇ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵੱਡੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰ ਸਕੇ। ਇਸ ਮੌਕੇ ਡਾ. ਨਰੇਸ਼ ਚੌਹਾਨ, ਐਡ. ਗੁਰਜੀਤ ਸਿੰਘ ਮਾਰਵਾ, ਇੰਦਰਜੀਤ ਸਿੰਘ ਦੀਵਾਨਾ, ਡਾ. ਜਸਵੰਤ ਸਿੰਘ, ਡਾ. ਅਮਨਦੀਪ ਕੌਰ ਢੋਲੇਵਾਲ, ਨਾਜਰ ਸਿੰਘ ਰੱਤੋਂ, ਰਣਜੀਤ ਸਿੰਘ ਸਮਤੀ ਮੈਂਬਰ, ਪੂਨਮ ਸਿੰਘ, ਅਸ਼ੋਕ ਗੌਤਮ ਬਸੀ ਪਠਾਣਾਂ, ਗੁਰਚਰਨ ਸਿੰਘ ਚੰਨੀ, ਹਰਪਿੰਦਰ ਸਿੰਘ ਸਮਸ਼ਪੁਰ, ਡਾ. ਅਮਰਜੀਤ ਸੋਹਲ, ਗੁਰਮੀਤ ਸਿੰਘ, ਅਮਰਜੀਤ ਸਿੰਘ, ਹਰਮਨਦੀਪ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਗੋਪੀ, ਕੌਂਸਲਰ ਗੁਰਿੰਦਰ ਸੋਨੀ, ਮਨਤੇਜ ਸਿੰਘ ਜਟਾਣਾ, ਕੌਂਸਲਰ ਸੁਖਵਿੰਦਰ ਸਿੰਘ ਨਿੱਕੂ, ਤਜਿੰਦਰ ਸਿੰਘ ਕੁੱਕੂ, ਰੋਹਿਤ ਸ਼ਰਮਾ, ਕੁਲਵੰਤ ਸਿੰਘ, ਕੌਰ ਸਿੰਘ, ਮਨਮੋਹਨ ਸਿੰਘ ਕੰਗ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੀਤਾ ਸ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੀਟਿੰਗਾਂ ਦਾ ਦੌਰ ਜਾਰੀ
Ad Position 24