ਬਸੀ ਪਠਾਣਾਂ ਵਿਚ ਪੰਜਾਬ ਬਚਾਓ ਰੈਲੀ ਵਿਚ ਉਮੜਿਆ ਜਨ ਸੈਲਾਬ
ਸੁਖਬੀਰ ਸਿੰਘ ਬਾਦਲ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ
ਬਸੀ ਪਠਾਣਾਂ, 6 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਬਸੀ ਪਠਾਣਾਂ ਵਿਚ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਕਰਵਾਈ ਗਈ ਪੰਜਾਬ ਬਚਾਓ ਰੈਲੀ ਦੌਰਾਨ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਈ ਹੈ, ਜਿੱਥੇ ਜਬਰ ਜਨਾਹ ਅਤੇ ਗੈਂਗਸਟਰਾਂ ਨੂੰ ਕਰੋੜਾਂ ਰੁਪਏ ਲੈ ਕੇ ਸੁਰੱਖਿਆ ਦਿੱਤੀ ਜਾ ਰਹੀ ਹੈ, ਜਦੋਂਕਿ ਪੰਜਾਬੀ ਇਸ ਦਾ ਖਮਿਆਜ਼ਾ ਭੁਗਤ ਰਹੇ ਹਨ। ਸ.
ਪ
ਪੰਜਾਬ ਬਚਾਓ ਰੈਲੀ ਵਿਚ ਠਾਠਾਂ ਮਾਰਦਾ ਲੋਕਾਂ ਦਾ ਵਿਸ਼ਾਲ ਇਕੱਠ।
07-09-2026
ਬਸੀ ਪਠਾਣਾਂ, 6 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਬਸੀ ਪਠਾਣਾਂ ਵਿਚ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਕਰਵਾਈ ਗਈ ਪੰਜਾਬ ਬਚਾਓ ਰੈਲੀ ਦੌਰਾਨ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਈ ਹੈ, ਜਿੱਥੇ ਜਬਰ ਜਨਾਹ ਅਤੇ ਗੈਂਗਸਟਰਾਂ ਨੂੰ ਕਰੋੜਾਂ ਰੁਪਏ ਲੈ ਕੇ ਸੁਰੱਖਿਆ ਦਿੱਤੀ ਜਾ ਰਹੀ ਹੈ, ਜਦੋਂਕਿ ਪੰਜਾਬੀ ਇਸ ਦਾ ਖਮਿਆਜ਼ਾ ਭੁਗਤ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਇੰਨੇ ਹੇਠਾਂ ਡਿਗ ਗਏ ਹਨ ਕਿ ਉਨ੍ਹਾਂ ਨੇ ਪੰਜਾਬ ਦੀਆਂ ਦੋ ਧੀਆਂ ਦੀ ਇੱਜ਼ਤ ਪੰਜ ਕਰੋੜ ਰੁਪਏ ਵਿਚ ਨਿਲਾਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਉਨ੍ਹਾਂ ਦੀ ਪਤਨੀ ਨੇ ਉਸ ਮੀਡੀਆ ਇਨਫਲੂਐਂਸਰ ਨੂੰ ਬਰੀ ਕਰਵਾ ਦਿੱਤਾ, ਜਿਸ ‘ਤੇ ਦੋ ਔਰਤਾਂ ਨਾਲ ਜ਼ਬਰ ਜਨਾਹ ਦੇ ਦੋਸ਼ ਲੱਗੇ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੀੜਤ ਔਰਤਾਂ ਨੂੰ ਇਨਸਾਫ਼ ਦੇਣਾ ਤੇ ਪੁਲਿਸ ਅਫ਼ਸਰਾਂ ਸਮੇਤ ਦੋਸ਼ੀਆਂ ਨੂੰ ਸਜ਼ਾ ਮਿਲਣੀ ਯਕੀਨੀ ਬਣਾਏਗਾ। ਰੈਲੀ ਦੌਰਾਨ ਸ. ਬਾਦਲ ਨੇ ਵਾਰਿਸ ਪੰਜਾਬ ਦੇ ਜਥੇਬੰਦੀ ‘ਤੇ ਤਿੱਖਾ ਹਮਲਾ ਬੋਲਦਿਆਂ ਉਸ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਉਹ ਚਾਰ ਸਾਲ ਪਹਿਲਾਂ ਹੀ ਗੁਰਸਿੱਖ ਬਣ ਕੇ ਰਾਜਨੀਤੀ ਵਿਚ ਆਇਆ ਹੈ, ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪਿਛਲੇ 36 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਰਿਹਾ ਹੈ ਤੇ ਉਸ ਨੇ ਬੀਬੀ ਪਰਮਜੀਤ ਕੌਰ ਖਾਲੜਾ ਦੀ ਉਮੀਦਵਾਰੀ ਦਾ ਵੀ ਵਿਰੋਧ ਕੀਤਾ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਮੁੱਖ ਮੰਤਰੀ ਨਾਲ ਗੰਢ-ਤੁਪ ਹੈ, ਕਿਉਂਕਿ ਪਾਰਟੀ ਨੇ ਹੁਣ ਤੱਕ ਭਗਵੰਤ ਮਾਨ ਦੇ ਖ਼ਿਲਾਫ਼ ਇਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਜ਼ਿਸ਼ ਨੂੰ ਪਛਾਣਨ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਯਤਨ ਕਰਨੇ ਚਾਹੀਦੇ ਹਨ ਕਿ ਪੰਜਾਬ ਨੂੰ 80ਵੇਂ ਦਹਾਕੇ ਵਿਚ ਮੁੜ ਨਾ ਧੱਕਿਆ ਜਾ ਸਕੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ, ਕਿਉਂਕਿ ਕੇਂਦਰੀ ਏਜੰਸੀਆਂ ਅਤੇ ਕੌਮੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਚੋਣਾਂ ਵਿਚ ਹਾਰ ਮਗਰੋਂ ਇਨ੍ਹਾਂ ਤਾਕਤਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਬੰਧਾਂ ‘ਤੇ ਕਬਜ਼ਾ ਕਰ ਲਿਆ ਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਕਮੇਟੀ ਬਣਵਾ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖ਼ੁਦ ਗੁਰੂ ਸਾਹਿਬਾਨ, ਸੰਤਾਂ ਦੀ ਬੇਅਦਬੀ ਕੀਤੀ ਗਈ, ਜਿਸ ਨੂੰ ਸਿੱਖ ਕੌਮ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ‘ਚ ਸ਼ਗਨ ਸਕੀਮ, ਆਟਾ ਦਾਲ ਸਕੀਮ, ਪੈਨਸ਼ਨ ਸਭ ਕੁਝ ਬੰਦ ਪਿਆ ਹੈ ਅਤੇ ਪੰਜਾਬ ਦੇ ਅਹਿਮ ਮੁੱਦੇ ਅਜੇ ਵੀ ਹੱਲ ਦੀ ਉਡੀਕ ਕਰ ਰਹੇ ਹਨ ਅਤੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਹਿਤਾਂ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਬਜਾਏ ਸਿਆਸੀ ਬਿਆਨਬਾਜ਼ੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੀ ਲੋੜ ਹੈ, ਜੋ ਸੂਬੇ ਦੇ ਹੱਕਾਂ ਲਈ ਡਟ ਕੇ ਲੜਾਈ ਲੜਦੀ ਹੈ। ਇਸ ਮੌਕੇ ਸ. ਬਾਦਲ ਨੇ ਪਾਰਟੀ ਵਲੋਂ ਸੂਬੇ ਦੀ ਭਲਾਈ ਲਈ ਉਲੀਕੀਆਂ ਯੋਜਨਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਰੈਲੀ ਦੌਰਾਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ ‘ਚ ਮੌਜੂਦ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ, ਸਾਬਕਾ ਕੈਬਨਿਟ ਮੰਤਰੀ ਡਾ.ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਬਲਜੀਤ ਸਿੰਘ ਭੁੱਟਾ, ਕੌਮੀ ਮੀਤ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਪੁਰ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਅਤੇ ਪਾਰਟੀ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਵੀ ਸੰਬੋਧਨ ਕੀਤਾ। ਇਸ ਰੈਲੀ ਵਿਚ ਤੇਜਿੰਦਰ ਸਿੰਘ ਮਿੱਡੂਖੇੜਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਮਨਮੋਹਨ ਸਿੰਘ ਮਕਾਰੋਂਪੁਰ, ਸ਼ਰਨਜੀਤ ਸਿੰਘ ਚਨਾਰਥਲ, ਅਵਤਾਰ ਸਿੰਘ ਰਿਆ, ਪ੍ਰਦੀਪ ਸਿੰਘ ਕਲੌੜ, ਸਤਵਿੰਦਰ ਕੌਰ ਧਾਲੀਵਾਲ, ਸਵਰਨ ਸਿੰਘ ਸ਼ਿਵਦਾਸਪੁਰ, ਭੁਪਿੰਦਰ ਸਿੰਘ ਹਾਂਸ, ਰਮਨ ਗੁਪਤਾ, ਅਮਨਪਾਲ ਸਿੰਘ ਨਾਹਨਹੇੜੀ, ਬਹਾਦਰ ਸਿੰਘ ਦੇਦੜਾਂ, ਇਕਬਾਲ ਸਿੰਘ, ਗੁਰਿੰਦਰ ਸਿੰਘ ਘੁੰਮਣ, ਬਰਿੰਦਰ ਸਿੰਘ ਮਾਨ, ਸਰਕਲ ਪ੍ਰਧਾਨ ਬ੍ਰਿਜੇਸ਼ਵਰ ਸਿੰਘ, ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਹੈਪੀ, ਮਲਕੀਤ ਸਿੰਘ ਮਠਾੜੂ, ਮਨਦੀਪ ਸਿੰਘ ਕਿੱਕੀ, ਕੁਲਵਿੰਦਰ ਸਿੰਘ ਬਿਲਾਸਪੁਰ, ਗੁਰ ਜਗਜੀਤ ਸਿੰਘ, ਮਨਪ੍ਰੀਤ ਸਿੰਘ ਮੰਪੀ, ਬਿਕਰਮਜੀਤ ਸਿੰਘ ਖ਼ਾਲਸਾ, ਪਰਮਜੀਤ ਸਿੰਘ ਢਿੱਲੋਂ, ਡਾ.ਜਗਦੀਪ ਸਿੰਘ ਰਾਣਾ, ਰਾਜੀਵ ਆਹੂਜਾ, ਮਾਸਟਰ ਅਜੀਤ ਸਿੰਘ, ਸਤਨਾਮ ਸਿੰਘ ਕਾਲੇਮਾਜਰਾ, ਰਣਜੀਤ ਕੌਰ ਗੁਰੂ, ਨਿਰਮਲ ਸਿੰਘ ਗੁਰੂ, ਭੁਪਿੰਦਰ ਕੌਰ ਗੁਰੂ, ਜਸਵਿੰਦਰ ਕੌਰ, ਮਨਜੋਤ ਸਿੰਘ, ਸ਼ੁਭਮ, ਰਿਸ਼ੀਕੇਸ਼, ਮੁਮਿਨ, ਪ੍ਰਿੰਸ ਤੁੰਗ, ਬਲਜਿੰਦਰ ਸਿੰਘ ਸਰਪੰਚ, ਸਤਨਾਮ ਸਿੰਘ, ਤਰਸੇਮ ਸਿੰਘ, ਪ੍ਰੇਮ ਸਿੰਘ, ਰਤਨ ਸਿੰਘ ਰਾਮਗੜ੍ਹ, ਪਰਮਿੰਦਰ ਸਿੰਘ, ਪ੍ਰਹਿਲਾਦ ਸਿੰਘ ਅਜਨੇਰ, ਪਰਵਿੰਦਰ ਸਿੰਘ ਸੋਮਲ, ਹਰਕਮਲਜੀਤ ਸਿੰਘ ਬਿੱਟੂ, ਜਸਪਿੰਦਰ ਸਿੰਘ ਨੌਗਾਵਾਂ, ਕਰਮਜੀਤ ਕੌਰ ਖਮਾਣੋਂ, ਹਰਜੀਤ ਸਿੰਘ ਚੀਮਾ, ਸੰਤੋਖ ਸਿੰਘ ਰੈਲੀ, ਸਿਮਰਨਜੀਤ ਸਿੰਘ ਰਸੂਲਪੁਰ, ਅਮਰਜੀਤ ਸਿੰਘ ਨੰਦਪੁਰ, ਮੇਜਰ ਸਿੰਘ ਬਸੀ, ਅਰਵਿੰਦਰ ਸਿੰਘ, ਸੇਵਾ ਸਿੰਘ ਬੱਸੀ, ਹਰਮੇਲ ਕੌਰ, ਅਜੈਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰ ਵਰਕਰ ਸ਼ਾਮਿਲ ਸਨ। ਇਸ ਮੌਕੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ, ਆਗੂਆਂ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।