ਮੋਟਰਸਾਈਕਲ ਸਵਾਰਾਂ ਵਲੋਂ ਵਾਲੀਆਂ ਖੋਹਣ ਦੀ ਕੋਸ਼ਿਸ਼
ਖੋਹ ਦੀ ਕੋਸ਼ਿਸ਼ ਮੌਕੇ ਜੋੜੇ ਨਾਲ ਲੁਟੇਰਿਆਂ ਨੇ ਕੀਤੀ ਹੱਥੋਪਾਈ
ਸੰਘੋਲ, 6 ਸਤੰਬਰ (ਪਰਮਵੀਰ ਸਿੰਘ ਧਨੋਆ)- ਅਗਿਆਤ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਵਾਲੀਆਂ ਖੋਹਣ ਦੀ ਨਾਕਾਮ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਗੜਵਾਲ ਨਿਵਾਸੀ ਬਲਜਿੰਦਰ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨਾਲ ਸਵੇਰੇ ਕਰੀਬ 5.
ਸੰਘੋਲ, 6 ਸਤੰਬਰ (ਪਰਮਵੀਰ ਸਿੰਘ ਧਨੋਆ)- ਅਗਿਆਤ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਵਾਲੀਆਂ ਖੋਹਣ ਦੀ ਨਾਕਾਮ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਗੜਵਾਲ ਨਿਵਾਸੀ ਬਲਜਿੰਦਰ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨਾਲ ਸਵੇਰੇ ਕਰੀਬ 5.30 ਵਜੇ ਘਰ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਸਨ। ਅਚਾਨਕ ਪਿੱਛੋਂ ਪਿੰਡ ਮਹੇਸ਼ਪੁਰਾ ਦੀ ਤਰਫ਼ੋਂ 2 ਮੋਟਰਸਾਈਕਲ ਸਵਾਰ ਆਏ, ਜਿਨ੍ਹਾਂ ਨੇ ਆਪਣੇ ਮੂੰਹ ਬੰਨੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ’ਤੇ ਨੰਬਰ ਪਲੇਟ ਵੀ ਨਹੀਂ ਲੱਗੀ ਹੋਈ ਸੀ। ਨੌਜਵਾਨਾਂ ਨੇ ਇਸ ਦੌਰਾਨ ਦੋਵਾਂ ਨਾਲ ਹੱਥੋਪਾਈ ਕੀਤੀ ਅਤੇ ਕੁਲਦੀਪ ਕੌਰ ਦੇ ਕੰਨਾਂ ਚੋਂ ਵਾਲੀਆਂ ਲਾਹੁਣ ਲਈ ਝਪਟ ਪਏ। ਖਿੱਚ ਧੂਹ ਦੌਰਾਨ ਜਦੋਂ ਵਾਲੀਆਂ ਨਹੀਂ ਖੁੱਲ੍ਹੀਆਂ ਤਾਂ ਨੌਜਵਾਨਾਂ ਨੇ ਉੱਥੋਂ ਭੱਜਣ ਵਿਚ ਹੀ ਆਪਣੀ ਭਲਾਈ ਸਮਝੀ। ਪੀੜਤ ਪਰਿਵਾਰ ਵਲੋਂ ਆਪਣੇ ਪੱਧਰ ’ਤੇ ਆਲ਼ੇ ਦੁਆਲੇ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਖੇਤਰ ਵਿਚ ਚੋਰੀ, ਲੁੱਟ-ਖੋਹ ਦੀਆਂ ਘਟਨਾਵਾਂ ਐਨੀਆਂ ਵੱਧ ਗਈਆਂ ਹਨ ਕਿ ਲੋਕਾਂ ਲਈ ਘਰੋਂ ਬਾਹਰ ਨਿਕਲਣਾ ਹੁਣ ਖ਼ਤਰੇ ਤੋਂ ਖ਼ਾਲੀ ਨਹੀਂ ਰਿਹਾ।