ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਜ਼ੂਆਲੋਜੀਕਲ ਸੁਸਾਇਟੀ ਦਾ ਗਠਨ
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਜ਼ੂਆਲੋਜੀਕਲ ਸੁਸਾਇਟੀ ਦਾ ਗਠਨ ਕੀਤਾ ਗਿਆ। ਉਦਘਾਟਨੀ ਸਮਾਰੋਹ ਦੌਰਾਨ ਸੁਸਾਇਟੀ ਦੇ ਕੋਆਰਡੀਨੇਟਰ ਪ੍ਰੋ.
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਜ਼ੂਆਲੋਜੀਕਲ ਸੁਸਾਇਟੀ ਦਾ ਗਠਨ ਕੀਤਾ ਗਿਆ। ਉਦਘਾਟਨੀ ਸਮਾਰੋਹ ਦੌਰਾਨ ਸੁਸਾਇਟੀ ਦੇ ਕੋਆਰਡੀਨੇਟਰ ਪ੍ਰੋ. ਪਰਵੀਨ ਤੇ ਸਹਿ-ਕੋਆਰਡੀਨੇਟਰ ਡਾ. ਰੁਚਿਕਾ ਨੇ ਨਵੇਂ ਚੁਣੇ ਅਹੁਦੇਦਾਰਾਂ ਲਈ ਮੁੱਖ ਨਿਯਮਾਂ ਅਤੇ ਜ਼ਿੰਮੇਵਾਰੀਆਂ ਸਬੰਧੀ ਜਾਣਕਾਰੀ ਦਿੱਤੀ। ਇਸ ਸੁਸਾਇਟੀ ਦੀ ਸਥਾਪਨਾ ਸਹਿ-ਪਾਠਕ੍ਰਮ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਸਿਹਤ ਪ੍ਰਤੀ ਜਾਗਰੂਕਤਾ, ਜੰਗਲੀ ਜੀਵ ਸੰਭਾਲ ਦੇ ਉਪਰਾਲਿਆਂ ਤੇ ਬਿਹਤਰ ਮਨੁੱਖੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਚੁਣੇ ਗਏ ਵਿਦਿਆਰਥੀ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜ਼ਾਹਿਰ ਕੀਤੀ ਕਿ ਉਹ ਵਿਭਾਗ ਵਲੋਂ ਦਿੱਤੀਆਂ ਗਈਆਂ ਸਭ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਉਣਗੇ ਅਤੇ ਵਿਭਾਗ ਦੀਆਂ ਵੱਖ-ਵੱਖ ਉਸਾਰੂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਗੇ। ਵਿਭਾਗ ਮੁਖੀ ਪ੍ਰੋ. ਪ੍ਰਦੀਪ ਕੌਰ ਸੰਧੂ ਨੇ ਕਿਹਾ ਕਿ ਇਸ ਸੁਸਾਇਟੀ ਦਾ ਉਦੇਸ਼ ਵਿਦਿਆਰਥੀਆਂ ਵਿਚ ਜਿੱਥੇ ਲੀਡਰਸ਼ਿਪ ਦੇ ਗੁਣ ਪੈਦਾ ਕਰਨਾ ਅਤੇ ਤਾਲਮੇਲ, ਹਮਦਰਦੀ ਤੇ ਸਵੈ ਅਨੁਸ਼ਾਸਨ ਦੇ ਹੁਨਰ ਨੂੰ ਵਿਕਸਤ ਕਰਨਾ ਹੈ, ਉੱਥੇ ਨਾਲ ਹੀ ਉਨ੍ਹਾਂ ਨੂੰ ਵਿਹਾਰਕ ਗਿਆਨ ਪ੍ਰਦਾਨ ਕਰਨਾ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਾਗਰੂਕ ਕਰਨਾ ਹੈ। ਵਿਭਾਗ ਦੇ ਹੋਣਹਾਰ ਵਿਦਿਆਰਥੀਆਂ ਗੁਰਜੋਤ ਕੌਰ ਨੂੰ ਪ੍ਰਧਾਨ, ਜਸ਼ਨਪ੍ਰੀਤ ਕੌਰ ਨੂੰ ਉਪ-ਪ੍ਰਧਾਨ, ਸਮਰਪ੍ਰੀਤ ਕੌਰ ਨੂੰ ਸਕੱਤਰ, ਜਸ਼ਨਪ੍ਰੀਤ ਕੌਰ ਨੂੰ ਸੰਯੁਕਤ ਸਕੱਤਰ, ਗੁਰਸਿਮਰਨ ਕੌਰ ਨੂੰ ਖ਼ਜ਼ਾਨਚੀ, ਸਰਬਪ੍ਰੀਤ ਕੌਰ ਨੂੰ ਸਹਿ-ਖਜ਼ਾਨਚੀ, ਸੁਰਿੰਦਰ ਸਿੰਘ ਅਤੇ ਸੁਮਨਪ੍ਰੀਤ ਕੌਰ ਨੂੰ ਕ੍ਰਮਵਾਰ ਵਿੱਦਿਅਕ ਦੌਰਿਆਂ ਦੇ ਮੁਖੀ ਅਤੇ ਸਹਿ-ਮੁਖੀ, ਸਨੇਹਾ ਨੂੰ ਆਊਟਰੀਚ ਗਤੀਵਿਧੀਆਂ ਦੀ ਮੁਖੀ ਅਤੇ ਆਇਸ਼ਾ ਨੂੰ ਵਾਲ ਮੈਗਜ਼ੀਨ ਦੀ ਮੁਖੀ ਨਿਯੁਕਤ ਕੀਤਾ ਗਿਆ। ਇਸ ਸਮਾਰੋਹ ਦੌਰਾਨ ਵਿਭਾਗ ਦੇ ਅਧਿਆਪਕ ਡਾ. ਨੈਨਾ ਖੁੱਲਰ ਤੇ ਡਾ. ਹਰਸਿਮਰਨਜੀਤ ਸਿੰਘ ਆਦਿ ਮੌਜੂਦ ਸਨ।