07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦੇਸ਼ ਦੇ ਭਵਿੱਖ ਨੂੰ ਸੰਵਾਰਨ ’ਚ ਅਹਿੰਮ ਯੋਗਦਾਨ ਪਾਉਂਦਾ ਹੈ- ਰਾਜ ਕੁਮਾਰ ਗੋਇਲ

ਮੰਡੀ ਗੋਬਿੰਦਗੜ੍ਹ, 6 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਵਲੋਂ ਅਧਿਆਪਕ ਦਿਵਸ ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੰਡੀ ਗੋਬਿੰਦਗੜ੍ਹ, 6 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਵਲੋਂ ਅਧਿਆਪਕ ਦਿਵਸ ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਟਰੱਸਟ ਦੇ ਪ੍ਰਧਾਨ ਰਾਜ ਕੁਮਾਰ ਗੋਇਲ ਨੇ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਅਧਿਆਪਕ ਦੇਸ਼ ਦੇ ਭਵਿੱਖ ਨੂੰ ਸੰਵਾਰਨ ਵਿਚ ਅਹਿੰਮ ਯੋਗਦਾਨ ਪਾਉਂਦਾ ਹੈ ਅਤੇ ਸਮਾਜ ਦੀ ਤਰੱਕੀ ਵਿਚ ਉਸ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਕ ਚੰਗਾ ਅਧਿਆਪਕ ਹਮੇਸ਼ਾ ਇਕ ਚੰਗਾ ਸਿੱਖਿਆਰਥੀ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੀਵਨ ਵਿਚ ਇਕ ਵਾਰ ਅਸਫਲ ਹੋਣ ਵਾਲੇ ਵਿਅਕਤੀ ਨੂੰ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ, ਸਗੋਂ ਵਾਰ-ਵਾਰ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ ਤੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਤੋਂ ਸਾਨੂੰ ਸਿੱਖਿਆ ਪ੍ਰਤੀ ਸਮਰਪਣ ਅਤੇ ਨਿਰੰਤਰ ਸਿੱਖਦੇ ਰਹਿਣ ਦੀ ਪੇ੍ਰਰਨਾ ਮਿਲਦੀ ਹੈ। ਇਸ ਮੌਕੇ ਟਰੱਸਟ ਦੇ ਸੈਕਟਰੀ ਨਿਤਿਨ ਸੱਗੜ, ਪਿਆਰਾ ਸਿੰਘ ਕਲਸੀ, ਡਾ. ਨੀਨਾ ਸੇਠ ਪਜਨੀ, ਪ੍ਰਿੰਸੀਪਲ ਜੀ.ਪੀ.ਸੀ ਅਤੇ ਡਾ. ਨਿਸ਼ੀ ਬਾਲਾ, ਡਾਇਰੈਕਟਰ ਪੀ.ਆਈ.ਐਮ.ਟੀ. ਸਮੇਤ ਸੰਜੇ ਭਾਟੀਆ, ਅਰਾਧਨਾ ਭਾਟੀਆ, ਊਸ਼ਾ ਬਿੰਦਾਵਾਲਾ, ਮਧੂ ਗੋਇਲ, ਸ਼ਸ਼ੀ ਅਗਰਵਾਲ ਤੇ ਚਰਨਜੀਤ ਕੌਰ ਕਲਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਦੂਮਾਜਰਾ ਵਿਖੇ ਗੁੱਗਾ ਨੌਮੀ ਨੂੰ ਸਮਰਪਿਤ ਵਿਸ਼ਾਲ ਕੁਸ਼ਤੀ ਮੇਲਾ ਕਰਵਾਇਆ ਸਾਡਾ ਮਕਸਦ ਆਪਣੇ ਵਿਰਾਸਤੀ ਖੇਡਾਂ ਨੂੰ ਪ੍ਰਫੁ... ਅਗਲੀ ਖ਼ਬਰ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਬਸੀ ਪਠਾਣਾਂ ’ਚ ਕਰੇਗੀ ਚੋਣ ਬੂਥ ਅਭਿਆਸ
Ad Position 24