ਅਧਿਆਪਕ ਦਿਵਸ ਮੌਕੇ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਅਧਿਆਪਕਾਂ ਦਾ ਸਨਮਾਨ
ਖਮਾਣੋਂ, 6 ਸਤੰਬਰ (ਜੋਗਿੰਦਰ ਪਾਲ)- ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਅਧਿਆਪਕਾਂ ਵਲੋਂ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ ਗਈ।
ਖਮਾਣੋਂ, 6 ਸਤੰਬਰ (ਜੋਗਿੰਦਰ ਪਾਲ)- ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਅਧਿਆਪਕਾਂ ਵਲੋਂ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ ਗਈ। ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਧਿਆਪਕਾ ਸੁਖਦਰਸ਼ਨ ਕੌਰ ਨੇ ਅਧਿਆਪਕ ਦੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਦਵਿੰਦਰ ਦਾਨੀਆਂ, ਸੋਸਾਇਟੀ ਵਲੋਂ ਜਤਿੰਦਰ ਸ਼ਰਮਾ, ਕੁਲਜਿੰਦਰ ਵਰਮਾ ਅਤੇ ਰੂਬੀ ਕਾਲੜਾ ਹਾਜ਼ਰ ਸਨ। ਸਕੂਲ ਦੇ ਮਿਊਜ਼ਿਕ ਅਧਿਆਪਕ ਰਾਜ ਕੁਮਾਰ ਵਲੋਂ ਕਵਿਤਾ ਅਤੇ ਗ਼ਜ਼ਲ ਪੇਸ਼ ਕੀਤੀ ਗਈ, ਜਿਸ ਨੂੰ ਹਾਜ਼ਰੀਨ ਵਲੋਂ ਖ਼ੂਬ ਸਲਾਹਿਆ ਗਿਆ।