08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਾਈਨ ਗਰੋਵ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਬਸੀ ਪਠਾਣਾਂ, 7 ਸਤੰਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਪਬਲਿਕ ਸਕੂਲ ਮੈਨੇਜਮੈਂਟ ਵਲੋਂ ਅਧਿਆਪਕ ਦਿਵਸ ਮਨਾਇਆ ਗਿਆ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਨਾਲ ਮਿਲ ਕੇ ਸਕੂਲ ਦੇ ਰੋਜ਼ਾਨਾ ਜੀਵਨ ਨੂੰ ਦਰਸਾਉਂਦੇ ਹੋਏ ਸੁੰਦਰ ਪੇਸ਼ਕਾਰੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਸੀ ਪਠਾਣਾਂ, 7 ਸਤੰਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਪਬਲਿਕ ਸਕੂਲ ਮੈਨੇਜਮੈਂਟ ਵਲੋਂ ਅਧਿਆਪਕ ਦਿਵਸ ਮਨਾਇਆ ਗਿਆ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਨਾਲ ਮਿਲ ਕੇ ਸਕੂਲ ਦੇ ਰੋਜ਼ਾਨਾ ਜੀਵਨ ਨੂੰ ਦਰਸਾਉਂਦੇ ਹੋਏ ਸੁੰਦਰ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਨੇ ਸੁੰਦਰ ਸਕਿੱਟ, ਸੋਲੋ ਡਾਂਸ ਅਤੇ ਗਰੁੱਪ ਗਾਇਨ ਸਮੇਤ ਵੱਖ-ਵੱਖ ਮਨਮੋਹਕ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਯਾਦਗਾਰ ਬਣਾਇਆ। ਸਮਾਰੋਹ ’ਚ ਸਕੂਲ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ ਅਤੇ ਯੂ. ਪੀ. ਆਈ. ਡਾਇਰੈਕਟਰ ਸੰਗੀਤਾ ਕੌਸ਼ਲ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬਾਂ ਦਾ ਗਿਆਨ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਦੇ ਚਰਿੱਤਰ, ਸੋਚ ਅਤੇ ਭਵਿੱਖ ਦੀ ਨੀਂਹ ਨੂੰ ਵੀ ਮਜ਼ਬੂਤ ਕਰਦਾ ਹੈ ਅਤੇ ਇਕ ਚੰਗਾ ਅਧਿਆਪਕ ਵਿਦਿਆਰਥੀ ਨੂੰ ਸਹੀ ਅਤੇ ਗ਼ਲਤ ਦੀ ਪਛਾਣ ਕਰਵਾਉਂਦਾ ਹੋਇਆ ਉਸ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਸਾਰੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਨੀਤੂ ਕੁਮਾਰ ਨੇ ਵੀ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ’ਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਸਮਾਰੋਹ ’ਚ ਅਧਿਆਪਕਾਂ ਲਈ ਕਰਵਾਈਆਂ ਗਈਆਂ ਵੱਖ-ਵੱਖ ਮਨੋਰੰਜਕ ਖੇਡਾਂ ਵਿਚ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਰੋਹ ਦੌਰਾਨ ਕੇਕ ਕਟਿੰਗ ਸਮਾਰੋਹ ਵਿਚ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੇ ਮਿਲ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੇ ਅੰਤ ’ਚ ਅਧਿਆਪਕਾਂ ਨੇ ਡਾਂਸ ਕਰਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਸੰਕੀਰਤਨ ਕਰਵਾਇਆ ਵਾਤਾਵਰਨ ਸੁਰੱਖਿਆ ਤੇ ਸਮਾਜ... ਅਗਲੀ ਖ਼ਬਰ ਪਿੰਡ ਬਿਲਾਸਪੁਰ ਤੋਂ ਗੁਰਦੁਆਰਾ ਰਾਣਵਾਂ ਤੱਕ ਲਿੰਕ ਰੋਡ ਬਣਾਉਣ ’ਤੇ ਚੇਅਰਮੈਨ ਬਰਸਟ ਦਾ ਕੀਤਾ ਧੰਨਵਾਦ
Ad Position 24