ਵੇਰਕਾ ਮਿਲਕ ਤੇ ਕੈਟਲ ਫ਼ੀਡ ਪਲਾਂਟ ਆਊਟ ਸੋਰਸ ਮੁਲਾਜ਼ਮ ਯੂਨੀਅਨ ਵਲੋਂ ਗੇਟ ਰੈਲੀ
ਬਸੀ ਪਠਾਣਾਂ, 7 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਵਿਖੇ ਵੇਰਕਾ ਮਿਲਕ ਤੇ ਕੈਟਲ ਫ਼ੀਡ ਪਲਾਂਟ ਆਊਟ ਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਦੇ ਸਾਂਝੇ ਬੈਨਰ ਹੇਠ ਇਕ ਪ੍ਰਭਾਵਸ਼ਾਲੀ ਗੇਟ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਰੈਲੀ ਦਾ ਮੁੱਖ ਉਦੇਸ਼ ਆਉਣ ਵਾਲੀ 12 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਹੋਣ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ਤੇ ਰੋਸ ਪ੍ਰਦਰਸ਼ਨ ਲਈ ਵਰਕਰਾਂ ਨੂੰ ਲਾਮਬੰਦ ਕਰਨਾ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਹੈ।
ਬਸੀ ਪਠਾਣਾਂ, 7 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਵਿਖੇ ਵੇਰਕਾ ਮਿਲਕ ਤੇ ਕੈਟਲ ਫ਼ੀਡ ਪਲਾਂਟ ਆਊਟ ਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਦੇ ਸਾਂਝੇ ਬੈਨਰ ਹੇਠ ਇਕ ਪ੍ਰਭਾਵਸ਼ਾਲੀ ਗੇਟ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਰੈਲੀ ਦਾ ਮੁੱਖ ਉਦੇਸ਼ ਆਉਣ ਵਾਲੀ 12 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਹੋਣ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ਤੇ ਰੋਸ ਪ੍ਰਦਰਸ਼ਨ ਲਈ ਵਰਕਰਾਂ ਨੂੰ ਲਾਮਬੰਦ ਕਰਨਾ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਹੈ। ਪ੍ਰਧਾਨ ਅਮਨਦੀਪ ਸਿੰਘ ਅਤੇ ਯੂਨੀਅਨ ਦੇ ਹੋਰਨਾਂ ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ’ਚ ਇੰਨਲਿਸਟਮੈਂਟ, ਆਊਟ ਸੋਰਸ, ਠੇਕੇਦਾਰਾਂ ਅਤੇ ਸੁਸਾਇਟੀਆਂ ਅਧੀਨ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਤਨਦੇਹੀ ਨਾਲ ਕੰਮ ਕਰ ਰਹੇ ਹਨ, ਪਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਉਨ੍ਹਾਂ ਦੇ ਪੱਕੇ ਰੁਜ਼ਗਾਰ ਪ੍ਰਤੀ ਸੰਜੀਦਾ ਨਹੀਂ ਹੈ ਤੇ ਲਾਰੇ-ਲੱਪੇ ਹੀ ਲਗਾ ਰਹੀ ਹੈ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 12 ਸਤੰਬਰ ਤੋਂ ਪਹਿਲਾਂ ਇੰਨਲਿਸਟਮੈਂਟ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ, ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ ਅਤੇ ਈ.ਪੀ.ਐਫ.-ਈ.ਐਸ.ਆਈ. ਸਮੇਤ ਸਮੂਹ ਮੰਗਾਂ ਦਾ ਹੱਲ ਨਾ ਕੀਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨ ਵਲੋਂ ਸਮੂਹ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਉਹ 12 ਸਤੰਬਰ ਨੂੰ ਪਰਿਵਾਰਾਂ ਸਮੇਤ ਵੱਡੀ ਗਿਣਤੀ ’ਚ ਸੰਗਰੂਰ ਵਿਖੇ ਪਹੁੰਚ ਕੇ ਇਸ ਇਤਿਹਾਸਕ ਸੰਘਰਸ਼ ਦਾ ਹਿੱਸਾ ਬਣਨ। ਇਸ ਮੌਕੇ ਪੁਨੀਤ ਸ਼ਰਮਾ, ਸੰਦੀਪ ਸਿੰਘ, ਗੁਰਪ੍ਰਸ਼ਾਦ ਸਿੰਘ, ਰਣਧੀਰ ਸਿੰਘ, ਤੇਜਿੰਦਰ ਸਿੰਘ, ਸਤਵਿੰਦਰ ਸਿੰਘ, ਰਮਨਦੀਪ ਸਿੰਘ, ਨਰਿੰਦਰ ਸਿੰਘ, ਦਮਨਜੋਤ ਸਿੰਘ, ਗੁਰਤੇਜ ਸਿੰਘ, ਸੂਰਜ ਕੁਮਾਰ, ਹਰਪਾਲ ਸਿੰਘ, ਕ੍ਰਿਸ਼ਨ ਗੋਪਾਲ, ਕੁਲਦੀਪ, ਹਰਦੀਪ ਸਿੰਘ, ਧਰਮਵੀਰ ਸਿੰਘ, ਰਤਨਜੋਤ ਸਿੰਘ ਤੇ ਹੋਰ ਸਾਥੀ ਸ਼ਾਮਿਲ ਸਨ।