ਜ਼ਿਲ੍ਹਾ ਮੈਜਿਸਟਰੇਟ ਵਲੋਂ ਬਿਨਾਂ ਲਾਇਸੰਸ ਪ੍ਰੇਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਰੱਖਣ ’ਤੇ ਪਾਬੰਦੀ
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਨੂੰ ਬਿਨਾਂ ਲਾਇਸੰਸ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿਚ ਰੱਖਣ ’ਤੇ ਪਾਬੰਦੀ ਲਗਾਈ ਹੈ।
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਨੂੰ ਬਿਨਾਂ ਲਾਇਸੰਸ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿਚ ਰੱਖਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਗਾਬਾਲਿਨ ਸਾਲਟ ਦੇ ਵੇਚੇ ਗਏ ਕੈਪਸੂਲ ਤੇ ਗੋਲੀਆਂ ਦੇ ਬਿਲ ਆਦਿ ਦਾ ਰਿਕਾਰਡ ਮੇਨਟੇਨ ਕਰਨ ਅਤੇ ਸਿਰਫ਼ ਡਾਕਟਰ ਦੀ ਤਜਵੀਜ਼ ਸਲਿਪ ਰਾਹੀਂ ਹੀ ਵੇਚਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਹ ਹੁਕਮ 28 ਅਕਤੂਬਰ, 2026 ਤੱਕ ਲਾਗੂ ਰਹਿਣਗੇ।