09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਚੰਡੀਗੜ੍ਹ ਧਰਨੇ ਦੀ ਸਫਲਤਾ ’ਤੇ ਕਿਸਾਨਾਂ ਤੇ ਆਗੂਆਂ ਦਾ ਧੰਨਵਾਦ- ਕਸ਼ਮੀਰਾ ਸਿੰਘ

ਖਮਾਣੋਂ, 8 ਸਤੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਨੇ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਧਰਨੇ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਕਜੁੱਟਤਾ ਅਤੇ ਜਥੇਬੰਦਕ ਤਾਕਤ ਸਦਕਾ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਇਸ ਸਬੰਧੀ ਸਰਕਾਰ ਨਾਲ ਲਿਖਤੀ ਸਮਝੌਤਾ ਵੀ ਹੋ ਚੁੱਕਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਖਮਾਣੋਂ, 8 ਸਤੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਨੇ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਧਰਨੇ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਕਜੁੱਟਤਾ ਅਤੇ ਜਥੇਬੰਦਕ ਤਾਕਤ ਸਦਕਾ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਇਸ ਸਬੰਧੀ ਸਰਕਾਰ ਨਾਲ ਲਿਖਤੀ ਸਮਝੌਤਾ ਵੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਏਕਤਾ ਅਤੇ ਸੰਘਰਸ਼ ਦੀ ਵੱਡੀ ਜਿੱਤ ਹੈ। ਕਸ਼ਮੀਰਾ ਸਿੰਘ ਜਟਾਣਾ ਉੱਚਾ ਨੇ ਕਿਹਾ ਕਿ ਧਰਨੇ ਨੂੰ ਸਫਲ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੀ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਅਤੇ ਵਰਕਰਾਂ ਨੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਦਿਨ-ਰਾਤ ਮਿਹਨਤ ਕੀਤੀ, ਉਹ ਸਾਰੇ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਲਈ ਭਵਿੱਖ ਵਿਚ ਵੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੂਰੀ ਤਰ੍ਹਾਂ ਡਟ ਕੇ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਜਥੇਬੰਦੀ ਨਾਲ ਇਕਜੁੱਟ ਹੋ ਕੇ ਜੁੜੇ ਰਹਿਣ, ਕਿਉਂਕਿ ਕਿਸਾਨੀ ਹੱਕਾਂ ਦੀ ਰਾਖੀ ਲਈ ਏਕਤਾ ਹੀ ਸਭ ਤੋਂ ਵੱਡੀ ਤਾਕਤ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵੀਰੋ ਮਾਜਰੀ ਤੋਂ ਪਿੰਡ ਪਵਾਲਾ ਨੂੰ ਜਾਂਦੀ ਸੜਕ ਨੂੰ ਪੱਕਾ ਕਰਨ ਦੀ ਮੰਗ ਸੰਬੰਧੀ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ-2026’: ਸੂਬੇ ’ਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ- ਵਿਧਾਇਕ...
Ad Position 24