09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ ਮਿਸ਼ਨ ਕਲੀਨ ਪੰਜਾਬ’ ਨੂੰ ਮਿਲਿਆ ਭਰਵਾਂ ਹੁੰਗਾਰਾ, ਪੰਜਾਬ ਸਰਕਾਰ ਨੇ 5 ਦਿਨਾਂ ਲਈ ਵਧਾਈ ਮੁਹਿੰਮ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੇ ਗਏ ਮਿਸ਼ਨ ਕਲੀਨ ਪੰਜਾਬ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਕਰਕੇ ‘10 ਦਿਨਾਂ ਮਹਾਂ-ਸਫ਼ਾਈ ਅਭਿਆਨ’ ਨੂੰ ਲੋਕ ਹਿਤ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ 5 ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੇ ਗਏ ਮਿਸ਼ਨ ਕਲੀਨ ਪੰਜਾਬ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਕਰਕੇ ‘10 ਦਿਨਾਂ ਮਹਾਂ-ਸਫ਼ਾਈ ਅਭਿਆਨ’ ਨੂੰ ਲੋਕ ਹਿਤ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ 5 ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਤਹਿਤ ਨਗਰ ਕੌਂਸਲ ਸਰਹਿੰਦ, ਬਸੀ ਪਠਾਣਾਂ ਅਤੇ ਮੰਡੀ ਗੋਬਿੰਦਗੜ੍ਹ ਵਲੋਂ 11ਵੇਂ ਦਿਨ ਵੀ ਸ਼ਹਿਰ ਵਿਚ ਸਫ਼ਾਈ ਕਾਰਜ ਲਗਾਤਾਰ ਜਾਰੀ ਰੱਖੇ ਗਏ। ਇਸ ਦੌਰਾਨ ਨਗਰ ਕੌਂਸਲ ਸਰਹਿੰਦ ਵਲੋਂ ਵਾਰਡ ਨੰ.18 ਅਤੇ ਵਾਰਡ ਨੰ. 14, ਨਗਰ ਕੌਂਸਲ ਬਸੀ ਪਠਾਣਾਂ ਵਲੋਂ ਮੁਹੱਲਾ ਚੱਕਰੀ ਵਿਖੇ ਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਲੋਂ ਅਮਲੋਹ ਰੋਡ ਦੇ ਆਲੇ-ਦੁਆਲੇ ਦੇ ਖੇਤਰਾਂ ਦੀ ਵਿਸ਼ੇਸ਼ ਸਫ਼ਾਈ ਕਰਵਾਈ ਗਈ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਸਰਹਿੰਦ, ਬਸੀ ਪਠਾਣਾਂ ਅਤੇ ਮੰਡੀ ਗੋਬਿੰਦਗੜ੍ਹ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਿਚ ਸਫ਼ਾਈ ਕਾਰਜਾਂ ਦੀ ਨਿਰੰਤਰਤਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਿਸੇ ਇਕ ਦਿਨ ਜਾਂ ਵਿਸ਼ੇਸ਼ ਅਭਿਆਨ ਨਾਲ ਖ਼ਤਮ ਹੋਣ ਵਾਲਾ ਕਾਰਜ ਨਹੀਂ, ਸਗੋਂ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਹਿੱਸਾ ਹੈ। ਇਸੇ ਸੋਚ ਨਾਲ ਨਗਰ ਕੌਂਸਲ ਵਲੋਂ ਸਫ਼ਾਈ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ। ਇਸ ਮੌਕੇ ਨਗਰ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਰਾਜ ਕੁਮਾਰ ਪੁਰੀ, ਐਮ. ਸੀ. ਸਰਹਿੰਦ ਸਨੀ ਚੋਪੜਾ ਅਤੇ ਅਸ਼ੀਸ਼ ਅੱਤਰੀ ਵੀ ਹਾਜ਼ਰ ਸਨ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਲ ਰਿਕਾਰਡ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਤੇ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਦਲੀ ਰੱਦ ਕਰਨ ਸੰਬੰਧੀ ਦਿੱਤਾ ਧਰਨ... ਅਗਲੀ ਖ਼ਬਰ ਜੀ. ਪੀ. ਸੀ. ਵਿਖੇ ਅਧਿਆਪਕ ਦਿਵਸ ਮਨਾਇਆ
Ad Position 24