09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਾਲ ਰਿਕਾਰਡ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਤੇ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਦਲੀ ਰੱਦ ਕਰਨ ਸੰਬੰਧੀ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦੇ ਮਾਲ ਰਿਕਾਰਡ ਨੂੰ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਅਤੇ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਦਲੀ ਐਸ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦੇ ਮਾਲ ਰਿਕਾਰਡ ਨੂੰ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਅਤੇ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਦਲੀ ਐਸ. ਬੀ. ਐਸ. ਨਗਰ ਤੋਂ ਰੱਦ ਕਰਕੇ ਮੁੜ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਕਰਨ ਦੀ ਮੰਗ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਸਾਬਕਾ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਦੱਸਿਆ ਕਿ ਉਨ੍ਹਾਂ ਉਕਤ ਮਸਲੇ 18 ਅਗਸਤ ਨੂੰ ਮੁੱਖ ਮੰਤਰੀ, ਵਿੱਤ ਕਮਿਸ਼ਨਰ ਮਾਲ ਪੰਜਾਬ, ਡਾਇਰੈਕਟਰ ਭੂ-ਰਿਕਾਰਡ, ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਤੇ ਹਲਕਾ ਵਿਧਾਇਕ ਦੇ ਧਿਆਨ ਵਿਚ ਲਿਆਂਦੇ ਸਨ, ਪਰ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਦਵਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੇ ਖ਼ਿਲਾਫ਼ ਇਕ ਰੋਸ ਧਰਨਾ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਦਿੱਤਾ ਗਿਆ। ਧਰਨੇ ਵਿਚ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂ ਹਰਨੇਕ ਸਿੰਘ ਭੱਲਮਾਜਰਾ, ਹਰਿੰਦਰ ਸਿੰਘ ਚਨਾਰਥਲ ਖ਼ੁਰਦ, ਭੁਪਿੰਦਰ ਸਿੰਘ, ਦਲਬੀਰ ਸਿੰਘ ਸਿੱਧੂਪੁਰ ਤੋਂ ਇਲਾਵਾ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਸੁੱਚਾ ਸਿੰਘ ਰੈਲੋਂ, ਮਨਦੀਪ ਸਿੰਘ ਜਿੰਮੀਂ, ਜਰਨੈਲ ਸਿੰਘ ਮੁੱਲਾਂਪੁਰ ਖ਼ੁਰਦ, ਲਖਵੀਰ ਸਿੰਘ ਭੱਟੀ,ਪੀ.ਐਸ.ਐਮ.ਯੂ, ਪ੍ਰਧਾਨ ਮਨਦੀਪ ਸਿੰਘ ਜਿੰਮੀ, ਬਲਵੀਰ ਸਿੰਘ ਰਿਟਾ. ਪਟਵਾਰੀ, ਸੁਖਵਿੰਦਰ ਸਿੰਘ ਰਿਟਾ: ਕਾਨੂੰਗੋ, ਡਿੰਪਲ ਗਰਗ ਤੇ ਸਿਧਾਰਥ ਸੰਧੂ ਵੀ ਸ਼ਾਮਿਲ ਸਨ। ਇਸ ਮੌਕੇ ਰਣਦੀਪ ਸਿੰਘ ਸਟੇਜ ਸਕੱਤਰ, ਜਗਪ੍ਰੀਤ ਸਿੰਘ, ਸਿਮਰਨਜੀਤ ਕੌਰ, ਤੇਜਪਾਲ ਸਰਾਓ, ਗੁਰਪ੍ਰੀਤ ਸਿੰਘ, ਅਮ੍ਰਿਤ ਸਿੰਘ ਵੀ ਧਰਨੇ ਵਿਚ ਸ਼ਾਮਲ ਹੋਏ। ਧਰਨੇ ਵਿਚ ਸਰਬ-ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਸਰਕਾਰ ਨੂੰ ਇਕ ਮਹੀਨੇ ਦਾ ਹੋਰ ਸਮਾਂ ਦਿੱਤਾ ਜਾਵੇ। ਜੇਕਰ ਇਸ ਸਮੇਂ ਅੰਦਰ ਦੋਵੇਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 9 ਅਕਤੂਬਰ ਨੂੰ ਮੀਟਿੰਗ ਕਰਕੇ ਕੁਦਰਤੀ ਆਫ਼ਤ ਜਾਂ ਐਮਰਜੈਂਸੀ ਦੇ ਕੰਮ ਤੋਂ ਇਲਾਵਾ ਵਾਧੂ ਪਟਵਾਰ ਸਰਕਲਾਂ ਦਾ ਕੰਮ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ ਅਤੇ ਅਗਲੇ ਸੰਘਰਸ਼ ਰਣਨੀਤੀ ਤਹਿ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਲੈਣ ਲਈ ਕਿਸਾਨ ਆਪਣੀ ‘ਕਿਸਾਨ ਆਈ. ਡੀ.’ ਜ਼ਰੂਰ ਬਣਵਾਉਣ- ਡਾ. ਜਗਦੇਵ ਸਿੰਘ ਅਗਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਨੂੰ ਮਿਲਿਆ ਭਰਵਾਂ ਹੁੰਗਾਰਾ, ਪੰਜਾਬ ਸਰਕਾਰ ਨੇ 5 ਦਿਨਾਂ ਲਈ ਵਧਾਈ ਮੁਹਿੰਮ
Ad Position 24