ਡਿਵਾਈਨ ਲਾਈਟ ਸਕੂਲ ਦੀ ਅਧਿਆਪਕਾ ਦਾ ਸਨਮਾਨ
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੀ ਅਧਿਆਪਕਾ ਜਸਵਿੰਦਰ ਕੌਰ ਨੂੰ ਭਾਰਤ ਵਿਕਾਸ ਪਰਿਸ਼ਦ ਸਰਹਿੰਦ ਵਲੋਂ ਆਪਣੇ ਪ੍ਰੋਜੈਕਟ ‘ਗੁਰੂ ਵੰਦਨ ਛਾਤਰ ਅਭਿਨੰਦਨ’ ਤਹਿਤ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਗੀਤ ਪੇਸ਼ ਕੀਤਾ ਗਿਆ, ਜਿਸ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ ਵਿਦਿਆਰਥੀਆਂ ਦੀ ਨੈਸ਼ਨਲ ਪੱਧਰ ਦੇ ਮੁਕਾਬਲੇ ਲਈ ਚੋਣ ਕੀਤੀ ਗਈ।
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੀ ਅਧਿਆਪਕਾ ਜਸਵਿੰਦਰ ਕੌਰ ਨੂੰ ਭਾਰਤ ਵਿਕਾਸ ਪਰਿਸ਼ਦ ਸਰਹਿੰਦ ਵਲੋਂ ਆਪਣੇ ਪ੍ਰੋਜੈਕਟ ‘ਗੁਰੂ ਵੰਦਨ ਛਾਤਰ ਅਭਿਨੰਦਨ’ ਤਹਿਤ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਗੀਤ ਪੇਸ਼ ਕੀਤਾ ਗਿਆ, ਜਿਸ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ ਵਿਦਿਆਰਥੀਆਂ ਦੀ ਨੈਸ਼ਨਲ ਪੱਧਰ ਦੇ ਮੁਕਾਬਲੇ ਲਈ ਚੋਣ ਕੀਤੀ ਗਈ। ਇਸ ਪ੍ਰਾਪਤੀ ’ਤੇ ਸਕੂਲ ਦੀ ਸੈਕਟਰੀ-ਕਮ-ਖ਼ਜ਼ਾਨਚੀ ਪ੍ਰਿਆ ਅਰੋੜਾ ਨੇ ਅਧਿਆਪਕਾ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿੱਤ ਮੌਕੇ ਪ੍ਰਦਾਨ ਕਰਦਾ ਰਹੇਗਾ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਅਧਿਆਪਕਾ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਉਪਲਬਧੀ ਅਧਿਆਪਕਾ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ। ਨੈਸ਼ਨਲ ਪੱਧਰ ਲਈ ਵਿਦਿਆਰਥੀਆਂ ਦੀ ਚੋਣ ਸਕੂਲ ਲਈ ਮਾਣ ਵਾਲੀ ਗੱਲ ਹੈ।