ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਜ਼ ਜਥੇਬੰਦੀਆਂ ਨੇ ਕਲਮ ਛੋੜ ਹੜਤਾਲ ਤਹਿਤ ਕੀਤੀ ਗੇਟ ਰੈਲੀ
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪੀ. ਐਸ.
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਏਕਤਾ ਮੰਚ, ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਦੇ ਸੱਦੇ ’ਤੇ ਪੀ.ਐਸ.ਪੀ.ਸੀ.ਐੱਲ, ਮੰਡਲ ਸਰਹਿੰਦ ਦੇ ਮੇਨ ਗੇਟ ’ਤੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜਮਕੇ ਨਾਅਰੇਬਾਜ਼ੀ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਕਲਮ ਛੋੜ ਹੜਤਾਲ ਦੇ ਦਿੱਤੇ ਗਏ ਸੱਦੇ ਨੂੰ ਕਾਮਯਾਬ ਬਣਾਉਣ ਲਈ ਇਹ ਨਾਅਰੇਬਾਜ਼ੀ ਤੇ ਰੋਸ ਰੈਲੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਮੀਟਿੰਗ ਦੇ ਕੇ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਪੱਧਰ ’ਤੇ ਮੰਗਾਂ ਸਬੰਧੀ ਸਾਂਝੇ ਫ਼ਰੰਟ ਵਲੋਂ ਜੋ ਵੀ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ, ਉਸ ਨੂੰ ਇੰਨ-ਬਿੰਨ ਹੇਠਲੇ ਪੱਧਰ ’ਤੇ ਲਾਗੂ ਕੀਤਾ ਜਾਵੇਗਾ। ਇਸ ਨਾਅਰੇਬਾਜ਼ੀ ਅਤੇ ਰੋਸ ਰੈਲੀ ਪ੍ਰੋਗਰਾਮ ਵਿਚ ਪੀ.ਐਸ.ਈ.ਬੀ, ਇੰਪਲਾਈਜ਼ ਜੁਆਇੰਟ ਫੋਰਮ ਤੇ ਏਕਤਾ ਮੰਚ ਦੇ ਮੁਲਾਜ਼ਮਾਂ ਵਲੋਂ ਦਲਜੀਤ ਸਿੰਘ ਜੰਜੂਆ, ਅਮ੍ਰਿਤ ਸਿੰਘ, ਜਗਰੂਪ ਸਿੰਘ, ਰਮਨਦੀਪ ਸਿੰਘ, ਜਸਪ੍ਰੀਤ ਸਿੰਘ ਮਲਕੋ ਮਾਜਰਾ, ਸੰਦੀਪ ਕੁਮਾਰ ਰਾਣਾ, ਮਲਕੀਤ ਸਿੰਘ ਹੈਪੀ, ਗੁਰਜੀਤ ਸਿੰਘ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਵਲੋਂ ਰਛਪਾਲ ਸਿੰਘ, ਜਸਵਿੰਦਰ ਸਿੰਘ ਸੱਦੋਮਾਜਰਾ, ਨਰਿੰਦਰ ਕੁਮਾਰ, ਜੈਪਾਲ ਸਿੰਘ, ਸੰਤ ਰਾਮ ਅਤੇ ਹੋਰ ਸਮੂਹ ਸਾਥੀਆਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਰੱਖੇ।