ਕੇਂਦਰ ਸਰਕਾਰ ਆਪਣੇ ਆਪ ਹੁਦਰੇ ਫ਼ੈਸਲੇ ਪੰਜਾਬ ਵਾਸੀਆਂ ’ਤੇ ਥੋਪ ਰਹੀ ਹੈ- ਇਕਬਾਲ ਸਿੰਘ ਟਿਵਾਣਾ
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਜਦੋਂ ਹਾਈ ਕੋਰਟ ਦੇ ਮੁੱਖ ਜੱਜਾਂ ਦੀ ਨਿਯੁਕਤੀ ਸਮੇਂ ਸਬੰਧਿਤ ਸਟੇਟ ਦੀ ਸਰਕਾਰ ਦੀ ਰਾਏ ਪ੍ਰਾਪਤ ਕਰਨ ਦਾ ਕਲੋਜੀਅਮ ਵਿਚ ਨਿਯਮ ਦਰਜ ਹੈ, ਤਾਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਦੀ ਨਿਯੁਕਤੀ ਕਰਦੇ ਸਮੇਂ ਪੰਜਾਬ ਸਰਕਾਰ ਦੀ ਰਾਏ ਨੂੰ ਨਜ਼ਰ ਅੰਦਾਜ਼ ਕਰਨਾ ਕੇਂਦਰ ਦੀ ਭਾਜਪਾ ਸਰਕਾਰ ਦੇ ਅਮਲ ਤਾਨਾਸ਼ਾਹੀ ਸੋਚ ਤੇ ਪੰਜਾਬ ਵਿਰੋਧੀ ਅਮਲਾਂ ਨੂੰ ਪ੍ਰਤੱਖ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਰਦਿਆਂ ਉਕਤ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਜਦੋਂ ਹਾਈ ਕੋਰਟ ਦੇ ਮੁੱਖ ਜੱਜਾਂ ਦੀ ਨਿਯੁਕਤੀ ਸਮੇਂ ਸਬੰਧਿਤ ਸਟੇਟ ਦੀ ਸਰਕਾਰ ਦੀ ਰਾਏ ਪ੍ਰਾਪਤ ਕਰਨ ਦਾ ਕਲੋਜੀਅਮ ਵਿਚ ਨਿਯਮ ਦਰਜ ਹੈ, ਤਾਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਦੀ ਨਿਯੁਕਤੀ ਕਰਦੇ ਸਮੇਂ ਪੰਜਾਬ ਸਰਕਾਰ ਦੀ ਰਾਏ ਨੂੰ ਨਜ਼ਰ ਅੰਦਾਜ਼ ਕਰਨਾ ਕੇਂਦਰ ਦੀ ਭਾਜਪਾ ਸਰਕਾਰ ਦੇ ਅਮਲ ਤਾਨਾਸ਼ਾਹੀ ਸੋਚ ਤੇ ਪੰਜਾਬ ਵਿਰੋਧੀ ਅਮਲਾਂ ਨੂੰ ਪ੍ਰਤੱਖ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਰਦਿਆਂ ਉਕਤ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਤੇ ਸਿੱਖ ਕੌਮ ਵਿਚ ਕੇਂਦਰ ਸਰਕਾਰ ਦੇ ਆਪ ਹੁਦਰੇ ਫ਼ੈਸਲਿਆਂ ਵਿਰੁੱਧ ਵੱਡਾ ਰੋਹ ਉਤਪੰਨ ਹੋਣਾ ’ਤੇ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ (ਅ) ਪੰਜਾਬ, ਪੰਜਾਬੀਆਂ ਤੇ ਸਿੱਖ ਕੌਮ ਨੂੰ ਇਨਸਾਫ਼ ਦੇਣ ਦੇ ਮੁੱਦੇ ’ਤੇ ਪੰਜਾਬ ਵਿਚ ਹਕੂਮਤ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਕਾਂਗਰਸ, ਭਾਜਪਾ ਦੀ ਤਰ੍ਹਾਂ ਪੰਜਾਬ ਅਤੇ ਸਿੱਖ ਕੌਮ ਵਿਰੋਧੀ ਸਰਕਾਰ ਹੀ ਪ੍ਰਵਾਨ ਕਰਦਾ ਹੈ, ਪਰ ਜਦੋਂ ਕੇਂਦਰ ਸਰਕਾਰ ਵਲੋਂ ਕਿਸੇ ਵੀ ਮੁੱਦੇ ’ਤੇ ਪੰਜਾਬ ਸੂਬੇ ਅਤੇ ਸਿੱਖ ਕੌਮ ਪ੍ਰਤੀ ਤਾਨਾਸ਼ਾਹੀ ਸੋਚ ਅਧੀਨ ਅਮਲ ਹੁੰਦਾ ਹੈ ਤਾਂ ਅਸੀਂ ਆਪਣੇ ਸੂਬੇ ਪ੍ਰਤੀ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਉਸ ਵਿਰੁੱਧ ਦ੍ਰਿੜ੍ਹਤਾ ਨਾਲ ਸਟੈਂਡ ਲੈਂਦੇ ਹਾਂ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਭਾਜਪਾ ਤੇ ਆਰ. ਆਸ. ਐਸ. ਹਕੂਮਤ ਪੰਜਾਬ ’ਤੇ ਜਬਰੀ ਅਜਿਹੇ ਫ਼ੈਸਲੇ ਥੋਪ ਰਹੀ ਹੈ ਜਿਸ ਨੂੰ ਪੰਜਾਬੀ ਅਤੇ ਸਿੱਖ ਕੌਮ ਕਦਾਚਿਤ ਪ੍ਰਵਾਨ ਨਹੀਂ ਕਰਨਗੇ।