ਫ਼ਤਹਿਗੜ੍ਹ ਸਾਹਿਬ ਦੇ 15 ਨੂੰ ਬਲਾਕ ਪੱਧਰੀ ਅਤੇ 20 ਤੋਂ 30 ਸਤਬੰਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਹੋਣਗੇ– ਡੀ. ਸੀ.
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ’ ਦੀਆਂ-2026 ਸੀਜ਼ਨ-4 ਦੀ ਸ਼ੁਰੂਆਤ ਹੋ ਚੁੱਕੀ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ 05 ਬਲਾਕਾਂ ਵਿਚ ਐਥਲੈਟਿਕਸ, ਕਬੱਡੀ, ਵਾਲੀਬਾਲ, ਖੋ-ਖੋ, ਫੁੱਟਬਾਲ , ਰੱਸਾਕਸ਼ੀ ਅਤੇ ਕੁਸ਼ਤੀ ਦੇ ਬਲਾਕ ਪੱਧਰੀ ਮੁਕਾਬਲੇ ਮਿਤੀ 15 ਸਤੰਬਰ ਤੱਕ ਕਰਵਾਏ ਜਾਣਗੇ।
ਡ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ
10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ’ ਦੀਆਂ-2026 ਸੀਜ਼ਨ-4 ਦੀ ਸ਼ੁਰੂਆਤ ਹੋ ਚੁੱਕੀ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ 05 ਬਲਾਕਾਂ ਵਿਚ ਐਥਲੈਟਿਕਸ, ਕਬੱਡੀ, ਵਾਲੀਬਾਲ, ਖੋ-ਖੋ, ਫੁੱਟਬਾਲ , ਰੱਸਾਕਸ਼ੀ ਅਤੇ ਕੁਸ਼ਤੀ ਦੇ ਬਲਾਕ ਪੱਧਰੀ ਮੁਕਾਬਲੇ ਮਿਤੀ 15 ਸਤੰਬਰ ਤੱਕ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਬਸੀ ਪਠਾਣਾਂ ਅਤੇ ਬਲਾਕ ਖੇੜਾ ਦੀਆਂ ਖੇਡਾਂ 11 ਸਤੰਬਰ 2026 ਤੋਂ 12 ਸਤੰਬਰ 2026 ਤੱਕ ਅਤੇ ਬਲਾਕ ਖਮਾਣੋਂ ਦੀਆਂ ਖੇਡਾਂ 14 ਸਤੰਬਰ ਤੋਂ 15 ਸਤੰਬਰ ਤੱਕ ਹੋਣਗੀਆਂ। ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਸਤੰਬਰ ਤੋਂ 30 ਸਤੰਬਰ 2026 ਤੱਕ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ 29 ਖੇਡਾਂ ਐਥਲੈਟਿਕਸ, ਖੋਹ-ਖੋਹ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਇਲ, ਫੁੱਟਬਾਲ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ, ਹੈਂਡਬਾਲ, ਸਾਫਟਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵਿਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫ਼ਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ, ਆਰਚਰੀ, ਟੈਨਿਸ ਬਾਲ ਕ੍ਰਿਕਟ ਸ਼ਾਮਲ ਹਨ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਪਿਛਲੇ ਸੀਜ਼ਨਾਂ ਦੌਰਾਨ ਸੂਬੇ ਦੇ ਖਿਡਾਰੀਆਂ ਅਤੇ ਆਮ ਲੋਕਾਂ ਵਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਗਈ ਸੀ, ਜਿਸ ‘ਚ ਕਰੀਬ 5 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ। ਇਸ ਵਾਰ ਪੰਜਾਬ ਸਰਕਾਰ ਵਲੋਂ ਖੇਡਾਂ ਵਿਚ 10 ਲੱਖ ਤੱਕ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਸਫਲ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜ਼ਿਲ੍ਹੇ ਵਿਚ ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਪਹਿਲੀ ਵਾਰ ਡੈਮੋ ਖੇਡ ਵਜੋਂ ਟੈਨਿਸ ਬਾਲ, ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਵੈਬਸਾਈਟ ’ਤੇ ਕਿਊਆਰ ਕੋਡ ਰਾਹੀਂ 15 ਸੈਕਿੰਡ ਵਿਚ ਆਪਣੀ ਰਜਿਸਟਰੇਸ਼ਨ ਕਰਵਾ ਕੇ ਭਾਗ ਲੈ ਸਕਦੇ ਹਨ। ਬਲਾਕ ਪੱਧਰ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰ ’ਤੇ ਅਤੇ ਜ਼ਿਲ੍ਹਾ ਪੱਧਰ ਦੇ ਜੇਤੂ ਖਿਡਾਰੀ ਸਟੇਟ ਪੱਧਰ ’ਤੇ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਰਾਜ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ 10 ਹਜਾਰ ਰੁਪਏ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ 7 ਹਜ਼ਾਰ ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ 5 ਹਜ਼ਾਰ ਰੁਪਏ ਦੀ ਨਕਦ ਐਵਾਰਡ ਰਾਸ਼ੀ ਦਿੱਤੀ ਜਾਵੇਗੀ। ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਡ ਮੁਕਾਬਲਿਆਂ ਨੂੰ ਲੈ ਕੇ ਹੋਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਰਾਹੁਲਦੀਪ ਸਿੰਘ, ਬਾਸਕਟਬਾਲ ਕੋਚ, ਯਾਦਵਿੰਦਰ ਸਿੰਘ, ਵਾਲੀਬਾਲ ਕੋਚ, ਮਨਜੀਤ ਸਿੰਘ, ਕੁਸ਼ਤੀ ਕੋਚ, ਲਖਵੀਰ ਸਿੰਘ, ਐਥਲੈਟਿਕਸ ਕੋਚ, ਸੁਖਦੀਪ ਸਿੰਘ, ਫੁੱਟਬਾਲ ਕੋਚ, ਮਿਸ ਅੰਜਲੀ, ਨੈੱਟਬਾਲ ਕੋਚ, ਮਿਸ ਅੰਜੂ ਸਪੋਰਟਸ ਸੁਪਰਵਾਈਜ਼ਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।