ਤਾਨਾਸ਼ਾਹੀ ’ਤੇ ਉੱਤਰੀ ‘ਆਪ’ ਸਰਕਾਰ, ਸਵਾਲ ਪੁੱਛਣ ਵਾਲਿਆਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ ਤੇ ਖ਼ੁਦਕੁਸ਼ੀ ਲਈ ਮਜਬੂਰ- ਡਾ. ਅਮਰ ਸਿੰਘ
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਤੇ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੂਬੇ ਵਿਚ ਸਰਕਾਰ ਤੋਂ ਸਵਾਲ ਕਰਨ ਵਾਲੇ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਵਾਲੇ ਲੋਕਾਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਬੇਹੱਦ ਚਿੰਤਾਜਨਕ ਹੈ।
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਤੇ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੂਬੇ ਵਿਚ ਸਰਕਾਰ ਤੋਂ ਸਵਾਲ ਕਰਨ ਵਾਲੇ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਵਾਲੇ ਲੋਕਾਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤਾਨਾਸ਼ਾਹੀ ਦੇ ਰਾਹ ’ਤੇ ਚੱਲ ਪਈ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਸਰਕਾਰ ਤੋਂ ਸਵਾਲ ਪੁੱਛਣ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਦਾ ਪੂਰਾ ਅਧਿਕਾਰ ਹੈ, ਪਰ ਪੰਜਾਬ ਵਿਚ ਅੱਜ ਹਾਲਾਤ ਇਹ ਬਣ ਗਏ ਹਨ ਕਿ ਸਰਕਾਰ ਨੂੰ ਸਵਾਲ ਕਰਨ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਮੋਹਨਜੀਤ ਸਿੰਘ ਨਾਲ ਕੀਤੇ ਗਏ ਤਸ਼ੱਦਦ ਦੀ ਘਟਨਾ ਹਾਲੇ ਲੋਕਾਂ ਦੇ ਦਿਮਾਗ਼ ਵਿਚੋਂ ਨਿਕਲੀ ਨਹੀਂ ਸੀ ਕਿ ਉਸ ਤੋਂ 2 ਦਿਨ ਬਾਅਦ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕਰਨ ਵਾਲੇ ਇਕ ਵਿਅਕਤੀ ’ਤੇ ਇੰਨਾ ਦਬਾਅ ਬਣਾਇਆ ਗਿਆ ਕਿ ਉਸ ਵਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਨਾਗਰਿਕ ਵਲੋਂ ਸਰਕਾਰ ਤੋਂ ਸਵਾਲ ਪੁੱਛਣਾ ਹੀ ਉਸ ਲਈ ਮੁਸੀਬਤ ਬਣ ਜਾਵੇ, ਤਾਂ ਇਹ ਪੰਜਾਬ ਵਿਚ ਲੋਕਤੰਤਰ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਹੈ। ਡਾ. ਅਮਰ ਸਿੰਘ ਨੇ ਇਨ੍ਹਾਂ ਦੋਵਾਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜੋ ਵੀ ਸਿਆਸੀ ਵਿਅਕਤੀ ਅਤੇ ਅਧਿਕਾਰੀ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਹਨ ਉਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।