10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਰਹਿੰਦ ਤੇ ਬਸੀ ਪਠਾਣਾਂ ਵਿਖੇ 12ਵੇਂ ਦਿਨ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਸਫ਼ਾਈ ਮੁਹਿੰਮ ਜ਼ੋਰਾਂ ’ਤੇ

ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਅਮਲੋਹ, ਸਰਹਿੰਦ ਤੇ ਬਸੀ ਪਠਾਣਾਂ ਵਲੋਂ ਸਫ਼ਾਈ ਮੁਹਿੰਮ ਦੇ 12ਵੇਂ ਦਿਨ ਵੱਖ-ਵੱਖ ਥਾਵਾਂ ’ਤੇ ਵਿਆਪਕ ਪੱਧਰ ’ਤੇ ਸਫ਼ਾਈ ਕਾਰਜ਼ ਕਰਵਾਏ ਗਏ। ਇਸੇ ਲੜੀ ਤਹਿਤ ਨਗਰ ਕੌਂਸਲ ਸਰਹਿੰਦ ਵਲੋਂ ਵਾਰਡ ਨੰ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਅਮਲੋਹ, ਸਰਹਿੰਦ ਤੇ ਬਸੀ ਪਠਾਣਾਂ ਵਲੋਂ ਸਫ਼ਾਈ ਮੁਹਿੰਮ ਦੇ 12ਵੇਂ ਦਿਨ ਵੱਖ-ਵੱਖ ਥਾਵਾਂ ’ਤੇ ਵਿਆਪਕ ਪੱਧਰ ’ਤੇ ਸਫ਼ਾਈ ਕਾਰਜ਼ ਕਰਵਾਏ ਗਏ। ਇਸੇ ਲੜੀ ਤਹਿਤ ਨਗਰ ਕੌਂਸਲ ਸਰਹਿੰਦ ਵਲੋਂ ਵਾਰਡ ਨੰ. 5 ਤੇ 17 ਨਗਰ ਕੌਂਸਲ ਬਸੀ ਪਠਾਣਾਂ ਵਲੋਂ ਖ਼ਾਲਸਾ ਸਕੂਲ ਰੋਡ ਅਤੇ ਨਗਰ ਕੌਂਸਲ ਅਮਲੋਹ ਵਲੋਂ ਖੰਨਾ ਰੋਡ, ਅਮਲੋਹ ਦੇ ਆਲ਼ੇ ਦੁਆਲੇ ਪਏ ਕੂੜੇ-ਕਰਕਟ ਅਤੇ ਗੰਦਗੀ ਨੂੰ ਹਟਾਇਆ ਗਿਆ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਆਸ਼ਾ ਰਾਣੀ, ਨਗਰ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਰਾਜ ਪੁਰੀ ਅਤੇ ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਹਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਦਾ ਮਕਸਦ ਸਿਰਫ਼ ਕੂੜਾ ਹਟਾਉਣਾ ਹੀ ਨਹੀਂ, ਸਗੋਂ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਕੇ ਸਾਫ਼-ਸੁਥਰੇ ਸ਼ਹਿਰ ਦੀ ਸਿਰਜਣਾ ਕਰਨਾ ਹੈ। ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਵਾਈਸ ਪ੍ਰਧਾਨ ਅਤੁਲ ਲੁਟਾਵਾ, ਜਾਨਵੀ ਸ਼ਰਮਾ, ਐਮ. ਸੀ. ਜਗਤਾਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਦਰਸ਼ਨ ਸਿੰਘ ਚੀਮਾ, ਐਮ. ਸੀ. ਸਰਹਿੰਦ ਪਰਵੀਨ ਕੁਮਾਰੀ, ਮਨਪ੍ਰੀਤ ਕੌਰ ਸਮੇਤ ਨਗਰ ਕੌਂਸਲਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ- ਰਾਜੂ ਖੰਨਾ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
Ad Position 24