10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਯੂਥ ਅਕਾਲੀ ਦਲ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ- ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 9 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਜੱਸੜਾਂ ਵਿਖੇ ਯੂਥ ਅਕਾਲੀ ਦਲ ਦੇ ਨੌਜਵਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਥ ਅਕਾਲੀ ਦਲ ਹੀ ਉਹ ਤਾਕਤ ਹੈ ਜੋ ਸਾਲ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕਰੇਗੀ। ਰਾਜੂ ਖੰਨਾ ਨੇ ਕਿਹਾ ਕਿ ਜਦੋਂ ਨੌਜਵਾਨਾਂ ਦਾ ਜੋਸ਼ ਅਤੇ ਹੋਸ਼ ਇੱਕਜੁੱਟ ਹੋ ਕੇ ਲੋਕ ਹਿਤ ਲਈ ਕੰਮ ਕਰਦੇ ਹਨ ਤਾਂ ਇਕ ਵੱਡੀ ਲਹਿਰ ਪੈਦਾ ਹੁੰਦੀ ਹੈ।

Ad Position 21
repet_subhas-goyals [Copy P29]
ਪਿੰਡ ਜੱਸੜਾਂ ਵਿਖੇ ਨੋਜਵਾਨਾਂ ਨਾਲ ਮੀਟਿੰਗ ਕਰਨ ਸਮੇਂ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਤਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਜਰੀ ਤੇ ਹੋਰ ਆਗੂ ਸਾਹਿਬਾਨ। ਅਜੀਤ ਤਸਵੀਰ 10-09-2026
ਮੰਡੀ ਗੋਬਿੰਦਗੜ੍ਹ, 9 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਜੱਸੜਾਂ ਵਿਖੇ ਯੂਥ ਅਕਾਲੀ ਦਲ ਦੇ ਨੌਜਵਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਥ ਅਕਾਲੀ ਦਲ ਹੀ ਉਹ ਤਾਕਤ ਹੈ ਜੋ ਸਾਲ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕਰੇਗੀ। ਰਾਜੂ ਖੰਨਾ ਨੇ ਕਿਹਾ ਕਿ ਜਦੋਂ ਨੌਜਵਾਨਾਂ ਦਾ ਜੋਸ਼ ਅਤੇ ਹੋਸ਼ ਇੱਕਜੁੱਟ ਹੋ ਕੇ ਲੋਕ ਹਿਤ ਲਈ ਕੰਮ ਕਰਦੇ ਹਨ ਤਾਂ ਇਕ ਵੱਡੀ ਲਹਿਰ ਪੈਦਾ ਹੁੰਦੀ ਹੈ। ਇਸੇ ਲਹਿਰ ਤਹਿਤ ਪਿੰਡ-ਪਿੰਡ ਯੂਥ ਅਕਾਲੀ ਦਲ ਦੀਆਂ ਕਮੇਟੀਆਂ ਦਾ ਗਠਨ ਕਰਕੇ ਨੌਜਵਾਨ ਆਗੂਆਂ, ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਵਲੋਂ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਨੌਜਵਾਨਾਂ ਦੀ ਇਹ ਸਰਗਰਮੀ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਅਕਾਲੀ ਦਲ ਆਪਣੀ ਅਹਿਮ ਜ਼ਿੰਮੇਵਾਰੀ ਨਿਭਾਏਗਾ। ਰਾਜੂ ਖੰਨਾ ਨੇ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੇ ਪੰਜਾਬ ਦੀ ਤਰੱਕੀ ਲਈ ਪਾਰਟੀ ਦੇ ਯੋਗਦਾਨ ਬਾਰੇ ਲੋਕਾਂ ਨਾਲ ਸੰਵਾਦ ਕਰਨ। ਉਨ੍ਹਾਂ ਕਿਹਾ ਕਿ ਸਿਆਸੀ ਗਤੀਵਿਧੀਆਂ ਦੇ ਨਾਲ-ਨਾਲ ਯੂਥ ਅਕਾਲੀ ਦਲ ਨੂੰ ਸਮਾਜਿਕ ਜ਼ਿੰਮੇਵਾਰੀਆਂ ਵੀ ਪੂਰੀ ਤਨਦੇਹੀ ਨਾਲ ਨਿਭਾਉਣੀਆਂ ਚਾਹੀਦੀਆਂ ਹਨ। ਇਸ ਮੀਟਿੰਗ ਵਿਚ ਜਰਨਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਸੂਬਾ ਮੀਤ ਪ੍ਰਧਾਨ ਭਿੰਦਰ ਸਿੰਘ, ਜਥੇ. ਜਰਨੈਲ ਸਿੰਘ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਸਹਿਜ ਧਾਲੀਵਾਲ, ਗੁਰਦੇਵ ਸਿੰਘ ਸਾਬਕਾ ਸਰਪੰਚ, ਜਥੇ. ਇੰਦਰਜੀਤ ਸਿੰਘ ਚਤੁਰਪੁਰਾ, ਰੁਪਿੰਦਰ ਸਿੰਘ ਪਿੰਦੂ, ਸੁਖਦੇਵ ਸਿੰਘ ਅੱਤਲੀ, ਜੰਗਵੀਰ ਸਿੰਘ ਕੁੰਭੜਾ, ਯੂਥ ਆਗੂ ਰੇਸ਼ਮ ਸਿੰਘ ਭੰਗੂ, ਅੰਗਰੇਜ਼ ਸਿੰਘ ਲਾਡਪੁਰ, ਦਰਸ਼ਨ ਸਿੰਘ ਦਰਸ਼ੀ, ਗਿਆਨ ਸਿੰਘ ਕੁੰਭੜਾ, ਸੋਨੀ ਜਲਾਲਪੁਰ, ਬੰਟੀ ਜੱਸੜਾ, ਰਾਜ ਸਿੰਘ, ਸੁਖਦੇਵ ਸਿੰਘ ਜੱਸੜਾ, ਅਮਰਜੀਤ ਸਿੰਘ ਲਾਡਪੁਰ, ਨੂਰ ਸਿੰਘ ਮੰਡੀ ਤੋਂ ਇਲਾਵਾ ਵੱਡੀ ਗਿੱਣਤੀ ਵਿਚ ਯੂਥ ਨੌਜਵਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ ਵਿਚ ਵਿਦਿਆਰਥੀ ਵੀਜ਼ਾ ਰੱਦ ਹੋਣ ਦੀ ਦਰ ਵਧੀ ਅਗਲੀ ਖ਼ਬਰ ਸਰਹਿੰਦ ਤੇ ਬਸੀ ਪਠਾਣਾਂ ਵਿਖੇ 12ਵੇਂ ਦਿਨ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਸਫ਼ਾਈ ਮੁਹਿੰਮ ਜ਼ੋਰਾਂ ’ਤੇ
Ad Position 24