10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸੰਭਾਲੋ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬਰਵਾਲੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਦੁਆਰਾ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਨੇ ਡਾ.

Ad Position 21
repet_subhas-goyals [Copy P29]
ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬਰਵਾਲੀ ਦੀ ਅਗਵਾਈ ਹੇਠ ਬਸਪਾ ਆਗੂ ਤੇ ਵਰਕਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ 11-09-2026
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸੰਭਾਲੋ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬਰਵਾਲੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਦੁਆਰਾ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਨੇ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਪ੍ਰਤੀ ਸਖ਼ਤ ਰੋਸ ਪ੍ਰਗਟ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਹੋਣ ਦੇ ਨਾਲ-ਨਾਲ ਸਮਾਜ ਦੇ ਦੱਬੇ-ਕੁਚਲੇ ਅਤੇ ਪਛੜੇ ਵਰਗਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਮਹਾਨ ਆਗੂ ਸਨ। ਉਨ੍ਹਾਂ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਸਪਾ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਇਸ ਵਿਚ ਸ਼ਾਮਿਲ ਵਿਅਕਤੀਆਂ ਦੀ ਤੁਰੰਤ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਬਹੁਜਨ ਸਮਾਜ ਪਾਰਟੀ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨ ਦੌਰਾਨ ਬਸਪਾ ਵਲੋਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਸਰਕਾਰ ਅੱਗੇ ਕਈ ਮੰਗਾਂ ਵੀ ਰੱਖੀਆਂ ਗਈਆਂ। ਪਾਰਟੀ ਆਗੂਆਂ ਨੇ ਕਮਲਜੀਤ ਸਾਜਨ ਮਾਮਲੇ ਵਿਚ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਬਣਦੀ ਸਜ਼ਾ ਦਿਵਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮੋਹਨਜੀਤ ਨਾਲ ਸਬੰਧਿਤ ਮਾਮਲੇ ਵਿਚ ਜੁਡੀਸ਼ੀਅਲ ਜਾਂਚ ਕਰਵਾਉਣ ਅਤੇ ਗੁਲਜ਼ਾਰ ਸਿੰਘ ਦੇ ਖ਼ੁਦਕੁਸ਼ੀ ਮਾਮਲੇ ਦੀ ਸਮਾਂਬੱਧ ਜਾਂਚ ਅਦਾਲਤ ਦੇ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਵੀ ਰੱਖੀ ਗਈ। ਆਗੂਆਂ ਨੇ ਦਲਬੀਰ ਵਿੱਕੀ ਦੀ ਨਸ਼ੇ ਕਾਰਨ ਹੋਈ ਮੌਤ ਲਈ ਜ਼ਿੰਮੇਵਾਰ ਕਥਿਤ ਨਸ਼ਾ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪ੍ਰਦਰਸ਼ਨਕਾਰੀਆਂ ਨੇ ਇਨ੍ਹਾਂ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਵੀ ਪੰਜਾਬ ਰਾਜਪਾਲ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ ਅਤੇ ਮੰਗ ਕੀਤੀ ਕਿ ਸਾਰੇ ਮਾਮਲਿਆਂ ਵਿਚ ਨਿਰਪੱਖ ਤੇ ਸਮਾਂਬੱਧ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬਰਵਾਲੀ, ਮੋਹਨ ਸਿੰਘ ਭੱਟਮਾਜਰਾ ਹਲਕਾ ਇੰਚਾਰਜ, ਮਾਸਟਰ ਨਾਹਰ ਸਿੰਘ, ਸ਼ਿੰਦਰਪਾਲ ਸਿੰਘ, ਗੁਰਚਰਨ ਸਿੰਘ ਖਨਿਆਣ, ਹਾਕਮ ਸਿੰਘ, ਸਤਨਾਮ ਸਿੰਘ, ਰਾਮ ਸਿੰਘ, ਸੇਵਾ ਸਿੰਘ, ਦਰਬਾਰਾ ਸਿੰਘ, ਪਾਲ ਸਿੰਘ ਨਲੀਨੀ, ਸੋਹਣ ਸਿੰਘ ਕੰਗ, ਮਹਿੰਦਰ ਸਿੰਘ , ਜਸਵਿੰਦਰ ਸਿੰਘ, ਦਲਵਾਰਾ ਸਿੰਘ ਤੇ ਮੇਵਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਾਸੀਆਂ ਦੇ ਬੱਚਿਆਂ ਵਲੋਂ ਰਾਹਗੀਰਾਂ ਦੇ ਮਾਰੇ ਜਾਂਦੇ ਨੇ ਵੱਟੇ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐੱਸ. ਆਈ. ਆਰ.-2026 ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਸੰਬੰਧੀ ਹਦਾਇਤਾਂ ਜਾਰੀ
Ad Position 24